Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਭੋਗਪੁਰ ਥਾਣਾ ਮੁਖੀ ਵਿਰੁੱਧ ਬੁਲੋਵਾਲ ਪਿੰਡ ਵਾਸੀਆਂ ਦਾ ਰੋਸ, ਟੰਕੀ ਮਾਮਲੇ ਵਿੱਚ ਬਿਨਾਂ ਜਾਂਚ ਪੰਚਾਂ ਤੇ ਪੰਚਾਇਤੀ ਮੈਂਬਰਾਂ ‘ਤੇ ਦਰਜ ਕੀਤਾ ਮੁਕੱਦਮਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਭੋਗਪੁਰ ਥਾਣੇ ਦੇ ਮੁਖੀ ਵੱਲੋਂ ਬਿਨਾਂ ਜਾਂਚ ਕੀਤੇ ਪਿੰਡ ਬੁਲੋਵਾਲ ਦੇ ਕੁਝ ਵਾਸੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਦੋਸ਼ਾਂ ਨੂੰ ਲੈ ਕੇ ਪਿੰਡ ਵਾਸੀਆਂ ਨੇ ਸੋਮਵਾਰ ਨੂੰ ਭੋਗਪੁਰ ਥਾਣੇ ਦਾ ਘੇਰਾਵ ਕੀਤਾ।

ਮਾਮਲਾ ਕਰਤਾਰਪੁਰ ਦੇ ਪਿੰਡ ਬੁਲੋਵਾਲ ਵਿੱਚ ਗੁਰਦੁਆਰਾ ਸਾਹਿਬ ਦੀ ਪਾਣੀ ਵਾਲੀ ਟੰਕੀ ਨੂੰ ਵਾਪਸ ਨਾ ਕਰਨ ਨਾਲ ਜੁੜਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਟੰਕੀ ਗੁਰਦੁਆਰੇ ਦੇ ਮਾਲਕ ਦੇ ਨਾਮ ‘ਤੇ ਖਰੀਦੀ ਗਈ ਸੀ ਅਤੇ ਇਸਦਾ ਬਿਲ ਵੀ ਕੱਟਿਆ ਗਿਆ ਸੀ। ਪਰ ਕੁਝ ਲੋਕਾਂ ਨੇ ਸਿਆਸੀ ਦਬਾਅ ਹੇਠ ਆ ਕੇ ਥਾਣਾ ਮੁਖੀ ਨੂੰ ਸ਼ਿਕਾਇਤ ਦਿੱਤੀ, ਜਿਸ ਦੇ ਆਧਾਰ ‘ਤੇ ਦੋ ਭਰਾਵਾਂ ਸਮੇਤ ਚਾਰ ਲੋਕਾਂ ‘ਤੇ ਮਾਮਲਾ ਦਰਜ ਕਰ ਦਿੱਤਾ ਗਿਆ।

ਇਸ ਕਾਰਨ ਨਾਰਾਜ਼ ਪਿੰਡ ਵਾਸੀਆਂ ਨੇ ਥਾਣਾ ਮੁਖੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਆਦਮਪੁਰ ਦੇ ਡੀਐਸਪੀ ਕੁਲਵੰਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕੀਤੀ।

ਡੀਐਸਪੀ ਕੁਲਵੰਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਜਲਦੀ ਹੀ ਸਚਾਈ ਸਾਹਮਣੇ ਲਿਆਈ ਜਾਵੇਗੀ। ਜੇਹੜਾ ਵੀ ਦੋਸ਼ੀ ਹੋਵੇਗਾ, ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਜਾਂਚ ‘ਤੇ ਭਰੋਸਾ ਰੱਖਣ ਦੀ ਅਪੀਲ ਕੀਤੀ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ ਦੇ ਪ੍ਰਧਾਨ

Read Next

ਦੋਮੋਰਿਆ ਪੁਲ ਨੇੜੇ ਕਾਂਗਰਸ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਗੈਰਾਜ ‘ਚੋਂ ਚੋਰ ਕਾਰ ਦੀ ਬੈਟਰੀ ਲੈ ਉਡੇ