Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਦੋਮੋਰਿਆ ਪੁਲ ਨੇੜੇ ਕਾਂਗਰਸ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਗੈਰਾਜ ‘ਚੋਂ ਚੋਰ ਕਾਰ ਦੀ ਬੈਟਰੀ ਲੈ ਉਡੇ

ਜਲੰਧਰ : ਕੰਵਲਜੀਤ ਸਿੰਘ ਮੱਕੜ- ਮਹਾਨਗਰ ਵਿੱਚ ਚੋਰੀਆਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਤਾਜ਼ਾ ਮਾਮਲਾ ਦੋਮੋਰਿਆ ਪੁਲ ਦੇ ਨੇੜੇ, ਕਾਂਗਰਸ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਬਣੇ ਇਕ ਗੈਰਾਜ ਦਾ ਸਾਹਮਣੇ ਆਇਆ ਹੈ। ਇੱਥੇ ਚੋਰ ਗੈਰਾਜ ਵਿੱਚ ਖੜੀ ਕਾਰ ਦੀ ਬੈਟਰੀ ਚੁਰਾ ਕੇ ਫਰਾਰ ਹੋ ਗਏ। ਪੂਰੀ ਘਟਨਾ ਗੈਰਾਜ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਸੀਸੀਟੀਵੀ ਫੁਟੇਜ ਅਨੁਸਾਰ, ਰਾਤ ਕਰੀਬ 1:15 ਵਜੇ ਮੂੰਹ ਢੱਕੇ ਐਕਟੀਵਾ ‘ਤੇ ਸਵਾਰ 2 ਅਣਪਛਾਤੇ ਵਿਅਕਤੀ ਆਏ ਤੇ ਸਿਰਫ 14 ਮਿੰਟਾਂ ਵਿੱਚ ਕਾਰ ਦੀ ਬੈਟਰੀ ਉਤਾਰ ਕੇ ਲੈ ਗਏ। ਇਹ ਘਟਨਾ ਉਸ ਸਥਾਨ ‘ਤੇ ਹੋਈ ਜਿੱਥੇ ਰਾਤ ਸਮੇਂ ਪੁਲਿਸ ਗਸ਼ਤ ਰਹਿੰਦੀ ਹੈ ਅਤੇ ਸਾਹਮਣੇ ਹੀ ਕਾਂਗਰਸ ਵਿਧਾਇਕ ਦਾ ਦਫ਼ਤਰ ਮੌਜੂਦ ਹੈ। ਇਸ ਦੇ ਬਾਵਜੂਦ ਚੋਰਾਂ ਨੇ ਬੇਖ਼ੌਫ਼ ਹੋ ਕੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

ਪੀੜਤ ਹੈੱਪੀ ਨੇ ਦੱਸਿਆ ਕਿ ਉਸਦਾ ਡਰਾਈਵਰ ਪਿਛਲੇ ਦਿਨ ਗੱਡੀ ਗੈਰਾਜ ਵਿੱਚ ਖੜੀ ਕਰਕੇ ਗਿਆ ਸੀ, ਪਰ ਸਵੇਰੇ ਜਦੋਂ ਗੱਡੀ ਲੈਣ ਆਇਆ ਤਾਂ ਗੱਡੀ ਸਟਾਰਟ ਨਹੀਂ ਹੋਈ। ਜਾਂਚ ‘ਚ ਪਤਾ ਲੱਗਿਆ ਕਿ ਬੈਟਰੀ ਗਾਇਬ ਹੈ। ਗੈਰਾਜ ਮਾਲਕ ਵੱਲੋਂ ਸੀਸੀਟੀਵੀ ਫੁਟੇਜ ਚੈੱਕ ਕਰਨ ‘ਤੇ ਚੋਰੀ ਦਾ ਖੁਲਾਸਾ ਹੋਇਆ।

ਯਾਦ ਰਹੇ ਕਿ ਥਾਣਾ ਨੰਬਰ 3 ਦੇ ਇਲਾਕੇ ਵਿੱਚ ਪਿਛਲੇ ਕੁਝ ਸਮੇਂ ਤੋਂ ਚੋਰੀਆਂ ਦੇ ਕਈ ਮਾਮਲੇ ਸਾਹਮਣੇ ਆਏ ਹਨ, ਪਰ ਜ਼ਿਆਦਾਤਰ ਕੇਸ ਪੁਲਿਸ ਵੱਲੋਂ ਸਿਰਫ਼ ਜਾਂਚ ਦਾ ਭਰੋਸਾ ਦੇ ਕੇ ਠੰਡੇ ਬਸਤਿਆਂ ਪਾ ਦਿੱਤੇ ਜਾਂਦੇ ਹਨ। ਇਸ ਕਾਰਨ ਇਲਾਕੇ ਦੇ ਨਿਵਾਸੀਆਂ ਵਿੱਚ ਅਸੁਰੱਖਿਆ ਦੀ ਭਾਵਨਾ ਵੱਧ ਰਹੀ ਹੈ।

Vinkmag ad
Share Our Daily Posts

News Desk

Read Previous

ਭੋਗਪੁਰ ਥਾਣਾ ਮੁਖੀ ਵਿਰੁੱਧ ਬੁਲੋਵਾਲ ਪਿੰਡ ਵਾਸੀਆਂ ਦਾ ਰੋਸ, ਟੰਕੀ ਮਾਮਲੇ ਵਿੱਚ ਬਿਨਾਂ ਜਾਂਚ ਪੰਚਾਂ ਤੇ ਪੰਚਾਇਤੀ ਮੈਂਬਰਾਂ ‘ਤੇ ਦਰਜ ਕੀਤਾ ਮੁਕੱਦਮਾ

Read Next

ਅਜ਼ਾਦੀ ਦਿਵਸ ਤੇ ਜਨਮ ਅਸ਼ਟਮੀ ਮੌਕੇ ਸੁਰੱਖਿਆ ਪ੍ਰਬੰਧ ਕੜੇ — ਸਬ ਡਵੀਜ਼ਨ ਸ਼ਾਹਕੋਟ ਵਿੱਚ ਭਾਰੀ ਫੋਰਸ ਨਾਲ ਫਲੈਗ ਮਾਰਚ