Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਜਲੰਧਰ ‘ਚ ਅਜ਼ਾਦੀ ਦਿਵਸ ਲਈ ਫੁੱਲ ਡਰੈੱਸ ਰਿਹਰਸਲ, ਡੀਸੀ ਨੇ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸਾਰੇ ਦੇਸ਼ ਵਾਂਗ ਜਲੰਧਰ ਜ਼ਿਲ੍ਹੇ ਵਿੱਚ ਵੀ 15 ਅਗਸਤ, ਅਜ਼ਾਦੀ ਦਿਵਸ ਦੇ ਮੌਕੇ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਵਾਰ ਦਾ ਮੁੱਖ ਸਮਾਰੋਹ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸ਼ਾਨ-ਓ-ਸ਼ੌਕਤ ਨਾਲ ਮਨਾਇਆ ਜਾਵੇਗਾ। ਤਿਆਰੀਆਂ ਦੇ ਪੂਰੇ ਪ੍ਰਬੰਧ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਟੇਡੀਅਮ ਵਿੱਚ ਹੋਈ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਵਾਰ ਜਲੰਧਰ ਵਿੱਚ ਮੁੱਖ ਅਤਿਥੀ ਕੈਬਿਨੇਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਹੋਣਗੇ, ਜੋ ਰਾਸ਼ਟਰੀ ਝੰਡਾ ਫਹਿਰਾਉਣਗੇ। ਡੀਸੀ ਨੇ ਕਿਹਾ ਕਿ ਰਿਹਰਸਲ ਦੌਰਾਨ ਬੱਚਿਆਂ ਵੱਲੋਂ ਦਿੱਤੀਆਂ ਗਈਆਂ ਸੰਸਕ੍ਰਿਤਿਕ ਪੇਸ਼ਕਾਰੀਆਂ ਤੇ ਮਾਰਚ ਪਾਸਟ ਨੇ ਸਮਾਰੋਹ ਦੀ ਕਾਮਯਾਬੀ ਦੀ ਝਲਕ ਪਹਿਲਾਂ ਹੀ ਦਿਖਾ ਦਿੱਤੀ ਹੈ। ਇਸ ਪ੍ਰੋਗਰਾਮ ਵਿੱਚ 2000 ਤੋਂ ਵੱਧ ਬੱਚੇ ਹਿੱਸਾ ਲੈਣਗੇ ਜੋ ਵੱਖ-ਵੱਖ ਸੰਸਕ੍ਰਿਤਿਕ ਪੇਸ਼ਕਾਰੀਆਂ, ਰਾਸ਼ਟਰੀ ਗੀਤ ਅਤੇ ਮਾਰਚ ਪਾਸਟ ਰਾਹੀਂ ਦੇਸ਼ ਭਗਤੀ ਦਾ ਜਜ਼ਬਾ ਪੇਸ਼ ਕਰਨਗੇ।

ਸਮਾਰੋਹ ਨੂੰ ਸਫਲ ਬਣਾਉਣ ਲਈ 1000 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਜਵਾਨ ਸੁਰੱਖਿਆ ਪ੍ਰਬੰਧਾਂ ਵਿੱਚ ਤਾਇਨਾਤ ਕੀਤੇ ਜਾ ਰਹੇ ਹਨ। ਟ੍ਰੈਫਿਕ ਪ੍ਰਬੰਧ ਲਈ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਲੋਕਾਂ ਦੀ ਸੁਵਿਧਾ ਲਈ ਇੱਕ ਰੋਡ ਮੈਪ ਵੀ ਜਾਰੀ ਕੀਤਾ ਗਿਆ ਹੈ, ਤਾਂ ਜੋ ਕਿਸੇ ਕਿਸਮ ਦੀ ਆਵਾਜਾਈ ਸਮੱਸਿਆ ਪੈਦਾ ਨਾ ਹੋਵੇ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਡੀਏਸੀ ਮੀਟਿੰਗ ਹਾਲ ਵਿੱਚ ਡੀਸੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਇਕ ਉੱਚ-ਪੱਧਰੀ ਮੀਟਿੰਗ ਕਰਕੇ ਸਮਾਰੋਹ ਦੇ ਪ੍ਰਬੰਧਾਂ ‘ਤੇ ਵਿਚਾਰ-ਵਿਮਰਸ਼ ਕੀਤਾ ਗਿਆ ਸੀ। ਡੀਸੀ ਨੇ ਲੋਕਾਂ ਨੂੰ ਸਮੇਂ ‘ਤੇ ਸਮਾਰੋਹ ਸਥਲ ‘ਤੇ ਪਹੁੰਚਣ ਅਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਇਹ ਰਾਸ਼ਟਰੀ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾਇਆ ਜਾ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ – 1.5 ਕਿਲੋ ਹੈਰੋਇਨ ਤੇ 7 ਗੈਰ-ਲਾਈਸੰਸੀ ਹਥਿਆਰਾਂ ਸਮੇਤ 5 ਗਿਰਫ਼ਤਾਰ

Read Next

ਸ਼ਾਹਕੋਟ ਸਬ-ਡਵੀਜ਼ਨ ‘ਚ ਭਾਰੀ ਫੋਰਸ ਨਾਲ ਫਲੈਗ ਮਾਰਚ, ਸ਼ੱਕੀ ਥਾਵਾਂ ‘ਤੇ ਛਾਪੇ ਅਜ਼ਾਦੀ ਦਿਵਸ ਅਤੇ ਜਨਮ ਅਸ਼ਟਮੀ ਮੌਕੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ