Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਥਾਣਾ ਆਦਮਪੁਰ ਦੀ ਪੁਲਿਸ ਵੱਲੋਂ ਹਥਿਆਰਾਂ ਸਮੇਤ ਨੌਜਵਾਨ ਗ੍ਰਿਫਤਾਰ 02 ਦੇਸੀ ਪਿਸਤੌਲ, 02 ਮੈਗਜ਼ੀਨ ਅਤੇ 03 ਜਿੰਦਾ ਰੌਂਦ ਬ੍ਰਾਮਦ

ਆਦਮਪੁਰ: ਕੰਵਲਜੀਤ ਸਿੰਘ ਮੱਕੜ  – ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਚਲ ਰਹੀ ਵਿਸ਼ੇਸ਼ ਮੁਹਿੰਮ ਅਧੀਨ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਆਦਮਪੁਰ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਤੋਂ 02 ਦੇਸੀ ਪਿਸਤੌਲ, 02 ਮੈਗਜ਼ੀਨ ਅਤੇ 03 ਜਿੰਦਾ ਰੌਂਦ ਮਾਰਕਾ 7.65 KF ਬ੍ਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨ ਆਦਮਪੁਰ ਦੇ ਉਪ ਪੁਲਿਸ ਕਪਤਾਨ ਸ੍ਰੀ ਕੁਲਵੰਤ ਸਿੰਘ, PPS ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ੍ਰੀ ਹਰਵਿੰਦਰ ਸਿੰਘ ਵਿਰਕ, PPS ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਪਤਾਨ ਸਥਾਨਿਕ ਸ੍ਰੀ ਪ੍ਰਮਿੰਦਰ ਸਿੰਘ ਹੀਰ, PPS ਅਤੇ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਸ੍ਰੀ ਸਰਬਜੀਤ ਰਾਏ, PPS ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਮਿਤੀ 13 ਅਗਸਤ 2025 ਨੂੰ ASI ਅੰਗਰੇਜ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਆਦਮਪੁਰ ਤੋਂ ਮੇਨ ਰੋਡ ਕਠਾਰ ਵੱਲ ਜਾ ਰਹੀ ਸੀ। ਜਦੋਂ ਪਾਰਟੀ ਥੰਮ ਡੰਮ ਸਾਈਡ ਨੇੜੇ ਪਹੁੰਚੀ ਤਾਂ ਉੱਥੇ ਖੜ੍ਹਾ ਇੱਕ ਨੌਜਵਾਨ ਪੁਲਿਸ ਨੂੰ ਦੇਖ ਕੇ ਤੇਜ਼ੀ ਨਾਲ ਤੁਰ ਪਿਆ। ਪੁਲਿਸ ਨੇ ਉਸਨੂੰ ਮੌਕੇ ਤੇ ਕਾਬੂ ਕੀਤਾ। ਪੁੱਛਗਿੱਛ ਵਿੱਚ ਉਸਦੀ ਪਹਿਚਾਣ ਦੀਪਕ ਕੁਮਾਰ ਉਰਫ ਸਾਹਿਲ ਵਾਸੀ ਆਦਮਪੁਰ ਜਿਲਾ ਜਲੰਧਰ ਵਜੋਂ ਹੋਈ।

ਤਲਾਸ਼ੀ ਦੌਰਾਨ ਉਸਦੇ ਕਬਜ਼ੇ ਤੋਂ 02 ਦੇਸੀ ਪਿਸਤੌਲ, 02 ਮੈਗਜ਼ੀਨ ਅਤੇ 03 ਜਿੰਦਾ ਰੌਂਦ ਮਾਰਕਾ 7.65 KF ਬ੍ਰਾਮਦ ਹੋਏ। ਇਸ ਸੰਬੰਧ ਵਿੱਚ ਥਾਣਾ ਆਦਮਪੁਰ ਵਿੱਚ ਮੁਕੱਦਮਾ ਨੰਬਰ 128, ਮਿਤੀ 13.08.2025, ਧਾਰਾ 25/54/59 Arms Act ਅਧੀਨ ਦਰਜ ਕਰਕੇ ਹਸਬ ਜਾਬਤਾ ਗ੍ਰਿਫਤਾਰ ਕਰ ਲਿਆ ਗਿਆ।

ਉਪ ਪੁਲਿਸ ਕਪਤਾਨ ਨੇ ਦੱਸਿਆ ਕਿ ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਹਥਿਆਰਾਂ ਦੀ ਸਪਲਾਈ ਅਤੇ ਹੋਰ ਸਾਥੀਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

ਬ੍ਰਾਮਦਗੀ ਦਾ ਵੇਰਵਾ:
02 ਦੇਸੀ ਪਿਸਤੌਲ
02 ਮੈਗਜ਼ੀਨ
03 ਜਿੰਦਾ ਰੌਂਦ ਮਾਰਕਾ 7.65 KF

Vinkmag ad
Share Our Daily Posts

News Desk

Read Previous

ਜਾਲੰਧਰ ਨਗਰ ਨਿਗਮ ਮੁੱਖ ਦਫ਼ਤਰ ‘ਚ ਕਾਂਗਰਸੀ ਪਾਰਸ਼ਦਾਂ ਦਾ ਹੰਗਾਮਾ, ਸ਼ਿਲਾਪਟ ‘ਤੇ ਨਾਮ ਨਾ ਲਿਖਣ ‘ਤੇ ਵਿਰੋਧ

Read Next

ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਦੇ ਖ਼ਿਲਾਫ਼’ ਮੁਹਿੰਮ ਤੇਜ਼, ਸਿਹਤ ਮੰਤਰੀ ਬਲਬੀਰ ਸਿੰਘ ਨੇ ਦਿੱਤੀ ਜ਼ਮੀਨੀ ਰਿਪੋਰਟ