Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਦੇ ਖ਼ਿਲਾਫ਼’ ਮੁਹਿੰਮ ਤੇਜ਼, ਸਿਹਤ ਮੰਤਰੀ ਬਲਬੀਰ ਸਿੰਘ ਨੇ ਦਿੱਤੀ ਜ਼ਮੀਨੀ ਰਿਪੋਰਟ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ -ਪੰਜਾਬ ਵਿੱਚ ਨਸ਼ੇ ਦੇ ਖ਼ਿਲਾਫ਼ ਚੱਲ ਰਹੀ ਸਰਕਾਰ ਦੀ ਵਿਆਪਕ ਮੁਹਿੰਮ ਦੇ ਤਹਿਤ ਤਸਕਰਾਂ ‘ਤੇ ਸਖ਼ਤ ਕਾਰਵਾਈ ਹੋ ਰਹੀ ਹੈ ਅਤੇ ਨਸ਼ਾ ਛੱਡਣ ਵਾਲੇ ਲੋਕਾਂ ਦੀ ਪੁਨਰਵਾਸ ਵੱਲ ਵੀ ਵੱਡੇ ਕਦਮ ਚੁੱਕੇ ਜਾ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖ਼ਿਲਾਫ਼ ਛੇੜੀ ਗਈ “ਯੁੱਧ ਮੁਹਿੰਮ” ਤਹਿਤ ਤਸਕਰਾਂ ਦੇ ਵਿਰੁੱਧ ਲਗਾਤਾਰ ਕਾਰਵਾਈ ਹੋ ਰਹੀ ਹੈ। ਇਸਦੇ ਨਾਲ-ਨਾਲ ਨਸ਼ਾ ਛੱਡਣ ਵਾਲੇ ਲੋਕਾਂ ਨੂੰ ਨਸ਼ਾ ਛੁਡਾਓਂ ਕੇਂਦਰਾਂ ਅਤੇ ਹੋਰ ਰਿਹੈਬਿਲੀਟੇਸ਼ਨ ਸੈਂਟਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ। ਸਰਕਾਰ ਦੀ ਇਸ ਕਦਮ ਨਾਲ ਲੋਕਾਂ ਵਿੱਚ ਜਾਗਰੂਕਤਾ ਵਧੀ ਹੈ ਅਤੇ ਕਈ ਨਾਗਰਿਕ ਖੁਦ ਪੁਲਿਸ ਨੂੰ ਤਸਕਰਾਂ ਬਾਰੇ ਗੁਪਤ ਜਾਣਕਾਰੀ ਦੇ ਕੇ ਮੁਹਿੰਮ ਵਿੱਚ ਹਿੱਸਾ ਪਾ ਰਹੇ ਹਨ।

ਅੱਜ ਸਿਹਤ ਮੰਤਰੀ ਬਲਬੀਰ ਸਿੰਘ ਜਲੰਧਰ ਦੇ ਪਿੰਮਸ ਹਸਪਤਾਲ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਹਿੰਮ ਦੇ ਤਹਿਤ ਨਸ਼ਾ ਛੁਡਾਓਂ ਕੇਂਦਰਾਂ ਤੋਂ ਨਿਯਮਿਤ ਫੀਡਬੈਕ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨਸ਼ਾ ਛੱਡਣ ਵਾਲਿਆਂ ਦੀ ਟ੍ਰੇਨਿੰਗ ਲਈ ਪ੍ਰਸ਼ਾਸਨ ਵਿੱਚ ਕਮੀ ਸੀ, ਪਰ ਹੁਣ ਇਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਮੈਡੀਕਲ ਅਧਿਕਾਰੀਆਂ ਨੂੰ ਵੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਸਿਹਤ ਮੰਤਰੀ ਨੇ ਖੁਲਾਸਾ ਕੀਤਾ ਕਿ ਪਹਿਲਾਂ ਜਿੱਥੇ ਚਿੱਟਾ ਮੁੱਖ ਕਾਰਣ ਸੀ, ਹੁਣ ਆਈਸ ਡਰੱਗ ਸਮੇਤ ਹੋਰ ਖ਼ਤਰਨਾਕ ਨਸ਼ਿਆਂ ਦੇ ਕੇਸ ਵਧ ਰਹੇ ਹਨ। ਇਸ ਕਰਕੇ ਵੱਡੇ ਪੱਧਰ ‘ਤੇ ਡਾਟਾ ਇਕੱਠਾ ਕਰਕੇ ਡਾਕਟਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

“ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਲਈ ਸਿਰਫ਼ ਪੁਲਿਸ ਨਹੀਂ, ਸਕੂਲਾਂ ਵਿੱਚ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਾਰਕਾਂ ਵਿੱਚ ਜਿਮ ਖੋਲ੍ਹੇ ਜਾ ਰਹੇ ਹਨ ਤਾਂ ਕਿ ਨੌਜਵਾਨਾਂ ਦਾ ਧਿਆਨ ਨਸ਼ੇ ਤੋਂ ਹਟਾ ਕੇ ਸਿਹਤਮੰਦ ਗਤੀਵਿਧੀਆਂ ਵੱਲ ਲਿਆਂਦਾ ਜਾਵੇ।” – ਬਲਬੀਰ ਸਿੰਘ, ਸਿਹਤ ਮੰਤਰੀ

ਉਨ੍ਹਾਂ ਨੇ ਦੱਸਿਆ ਕਿ ਨਸ਼ਾ ਛੱਡਣ ਵਾਲੇ ਲੋਕਾਂ ਨੂੰ ਰੋਜ਼ਗਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਨਤੀਜੇ ਉਮੀਦਾਂ ਤੋਂ ਵੱਧ ਪਾਜ਼ੀਟਿਵ ਹਨ। ਕਈ ਮਾਤਾ-ਪਿਤਾ ਖੁਦ ਆਪਣੇ ਬੱਚਿਆਂ ਨੂੰ ਨਸ਼ਾ ਛੁਡਾਓਂ ਕੇਂਦਰਾਂ ਵਿੱਚ ਲਿਆ ਰਹੇ ਹਨ, ਜਦੋਂ ਕਿ ਤਸਕਰ ਪੰਜਾਬ ਛੱਡਕੇ ਭੱਜ ਰਹੇ ਹਨ।

ਜੇਲ੍ਹਾਂ ਵਿੱਚ ਬੰਦ ਨਸ਼ੇੜੀਆਂ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਨਸ਼ਾ ਛੱਡਣ ਲਈ ਖ਼ਾਸ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਬਾਹਰ ਆ ਕੇ ਸਿਹਤਮੰਦ ਜ਼ਿੰਦਗੀ ਜੀ ਸਕਣ।

Vinkmag ad
Share Our Daily Posts

News Desk

Read Previous

ਥਾਣਾ ਆਦਮਪੁਰ ਦੀ ਪੁਲਿਸ ਵੱਲੋਂ ਹਥਿਆਰਾਂ ਸਮੇਤ ਨੌਜਵਾਨ ਗ੍ਰਿਫਤਾਰ 02 ਦੇਸੀ ਪਿਸਤੌਲ, 02 ਮੈਗਜ਼ੀਨ ਅਤੇ 03 ਜਿੰਦਾ ਰੌਂਦ ਬ੍ਰਾਮਦ

Read Next

ਸ਼ਾਹਕੋਟ ਪੁਲਿਸ ਵੱਲੋਂ 3 ਲੁਟੇਰੇ ਗ੍ਰਿਫ਼ਤਾਰ, ਮਾਰੂ ਹਥਿਆਰ ਤੇ ਮੋਟਰਸਾਈਕਲ ਬਰਾਮਦ