Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ‘ਚ ਕਾਸੋ ਆਪਰੇਸ਼ਨ, ਭਾਰੀ ਪੁਲਿਸ ਫੋਰਸ ਨਾਲ ਕਮਿਸ਼ਨਰ ਧਨਪ੍ਰੀਤ ਕੌਰ ਖ਼ੁਦ ਪਹੁੰਚੇ ਮੈਦਾਨ ਵਿੱਚ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ –  ਨਸ਼ੇ ਦੇ ਖ਼ਿਲਾਫ਼ ਚਲ ਰਹੀ ਮੁਹਿੰਮ ਨੂੰ ਹੋਰ ਤੀਬਰ ਬਣਾਉਂਦੇ ਹੋਏ ਅੱਜ ਜਲੰਧਰ ਪੁਲਿਸ ਨੇ ਸ਼ਹਿਰ ਦੇ ਕਈ ਸੰਦੇਹੀ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਕਾਸੋ (ਕੌਂਬਿੰਗ ਐਂਡ ਸਰਚ ਆਪਰੇਸ਼ਨ) ਚਲਾਇਆ। ਇਸ ਦੌਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਖ਼ੁਦ ਭਾਰੀ ਪੁਲਿਸ ਫੋਰਸ ਸਮੇਤ ਬਲਦੇਵ ਨਗਰ ਇਲਾਕੇ ਵਿੱਚ ਮੌਕੇ ‘ਤੇ ਪਹੁੰਚੇ।

ਕਮਿਸ਼ਨਰ ਨਾਲ ਜੌਇੰਟ ਸੀਪੀ, ਏਡੀਸੀਪੀ-1 ਅਤੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਕਾਰਵਾਈ ਦੌਰਾਨ ਪੁਲਿਸ ਨੇ ਸੰਦੇਹੀ ਲੋਕਾਂ ਦੀ ਸੂਚੀ ਹੱਥ ਵਿੱਚ ਫੜ ਕੇ ਵੱਖ-ਵੱਖ ਘਰਾਂ ਦੀ ਤਲਾਸ਼ੀ ਲਈ। ਪੁਲਿਸ ਦੇ ਇਸ ਵੱਡੇ ਆਪਰੇਸ਼ਨ ਕਾਰਨ ਇਲਾਕੇ ਦੇ ਲੋਕਾਂ ਵਿੱਚ ਕਾਫ਼ੀ ਹੜਕੰਪ ਮਚ ਗਿਆ।

ਧਨਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਕੁੱਲ 10 ਵੱਖ-ਵੱਖ ਸੰਦੇਹੀ ਥਾਵਾਂ ‘ਤੇ ਤਲਾਸ਼ੀ ਲਈ ਗਈ ਹੈ। ਇਸ ਕਾਰਵਾਈ ਦੌਰਾਨ 4 ਐਫ਼ਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਕੁਝ ਨਸ਼ੀਲਾ ਸਮਾਨ ਵੀ ਬਰਾਮਦ ਹੋਇਆ ਹੈ। ਪੁਲਿਸ ਕਮਿਸ਼ਨਰ ਨੇ ਇਹ ਵੀ ਖੁਲਾਸਾ ਕੀਤਾ ਕਿ ਅਲੀ ਮਹੱਲਾ, ਕੈਂਟ ਇਲਾਕੇ ਸਮੇਤ ਕਈ ਥਾਵਾਂ ‘ਤੇ ਛਾਪੇ ਮਾਰੇ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਕਾਰਵਾਈ ਲੋਕਾਂ ਤੋਂ ਮਿਲੀਆਂ ਗੁਪਤ ਸੂਚਨਾਵਾਂ ਅਤੇ ਪੁਲਿਸ ਦੀ ਲਗਾਤਾਰ ਨਿਗਰਾਨੀ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਇਨ੍ਹਾਂ ਇਲਾਕਿਆਂ ਵਿੱਚ ਕਈ ਵਾਰ ਸਰਚ ਆਪਰੇਸ਼ਨ ਚਲਾਏ ਹਨ ਅਤੇ ਕਈ ਤਸਕਰਾਂ ਨੂੰ ਕਾਬੂ ਕੀਤਾ ਹੈ।

ਇਸ ਵੱਡੇ ਕਾਸੋ ਆਪਰੇਸ਼ਨ ਨੇ ਜਲੰਧਰ ਵਿੱਚ ਨਸ਼ਾ ਤਸਕਰਾਂ ਲਈ ਦਹਿਸ਼ਤ ਦਾ ਮਾਹੌਲ ਖੜ੍ਹਾ ਕਰ ਦਿੱਤਾ ਹੈ ਅਤੇ ਪੁਲਿਸ ਨੇ ਸਾਫ਼ ਕਰ ਦਿੱਤਾ ਹੈ ਕਿ ਨਸ਼ੇ ਦੇ ਖ਼ਿਲਾਫ਼ ਇਹ ਮੁਹਿੰਮ ਬਿਨਾਂ ਰੁਕੇ ਜਾਰੀ ਰਹੇਗੀ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਕੈਮਿਕਲ ਫੈਕਟਰੀ ‘ਤੇ ਪੁਲਿਸ ਦੀ ਰੇਡ, ਡਾਕਾ (DAKA) ਮਾਰਕਾ ਦੀਆਂ 100 ਬੋਰੀਆਂ ਬਰਾਮਦ

Read Next

ਜਲੰਧਰ ਦਿਹਾਤੀ ਪੁਲਿਸ ਵੱਲੋਂ ਕਾਸੋ ਅਪਰੇਸ਼ਨ, ਦੋ ਮੁਕੱਦਮੇ ਦਰਜ, ਦੋ ਨਸ਼ਾ ਤਸਕਰ ਗ੍ਰਿਫ਼ਤਾਰ