Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਦਿਹਾਤੀ ਪੁਲਿਸ ਵੱਲੋਂ ਕਾਸੋ ਅਪਰੇਸ਼ਨ, ਦੋ ਮੁਕੱਦਮੇ ਦਰਜ, ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਜਲੰਧਰ : ਅਗਸਤ ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਅੱਜ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ। ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਸ੍ਰੀ ਸਰਬਜੀਤ ਰਾਏ ਦੀ ਅਗਵਾਈ ਹੇਠ 18 ਅਗਸਤ ਨੂੰ ਜ਼ਿਲ੍ਹੇ ਦੇ ਕਈ ਨਸ਼ਾ-ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ।

18 ਹੋਟਸਪੋਟ ‘ਤੇ ਪੁਲਿਸ ਦਾ ਕੜਾ ਐਕਸ਼ਨ

ਇਸ ਕਾਰਵਾਈ ਦੌਰਾਨ ਫਿਲੌਰ, ਗੁਰਾਇਆ, ਬਿਲਗਾ, ਕਰਤਾਰਪੁਰ, ਮਕਸੂਦਾ, ਮਹਿਤਪੁਰ, ਆਦਮਪੁਰ ਅਤੇ ਭੋਗਪੁਰ ਥਾਣਿਆਂ ਹੇਠ ਆਉਣ ਵਾਲੇ ਕੁੱਲ 18 ਹੋਟਸਪੋਟਾਂ ‘ਤੇ ਖਾਸ ਤੌਰ ‘ਤੇ ਘੇਰਾਬੰਦੀ ਕਰਕੇ ਤਲਾਸ਼ੀਆਂ ਕੀਤੀਆਂ ਗਈਆਂ। ਇਨ੍ਹਾਂ ਵਿੱਚ ਗੰਨਾ ਪਿੰਡ, ਇੰਦਰਾ ਕਲੋਨੀ, ਸੰਤੋਖਪੁਰਾ, ਉੱਚੀ ਘਾਟੀ, ਸਮਰਾੜੀ, ਸੇਲਖਿਆਣਾ, ਗੁਹਾਵਰ, ਲਾਂਗੜੀਆਂ, ਭੋਡੇ, ਨਾਹਰਪੁਰ, ਦਿਆਲਪੁਰ, ਨੂਰਪੁਰ, ਭੂਤ ਕਲੋਨੀ, ਧਰਮੇ ਦੀਆਂ ਛੰਨਾ, ਬੂਟੇ ਦੀਆਂ ਛੰਨਾ, ਮੁਹੱਲਾ ਸਗਰਾਨ, ਆਦਮਪੁਰ ਅਤੇ ਕਿੰਗਰਾ ਚੋਅ ਵਾਲਾ ਸ਼ਾਮਲ ਸਨ।

ਦੁਪਹਿਰ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇ ਇਸ ਅਪਰੇਸ਼ਨ ਦੌਰਾਨ ਪੁਲਿਸ ਨੇ ਦੋ ਮੁਕੱਦਮੇ ਦਰਜ ਕਰਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

“ਨਸ਼ਿਆਂ ਦੇ ਖ਼ਿਲਾਫ਼ ਪੁਲਿਸ ਦੀ ਜੰਗ ਜਾਰੀ ਰਹੇਗੀ”

ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਹ ਕਾਰਵਾਈ ਇਹ ਦਰਸਾਉਂਦੀ ਹੈ ਕਿ ਜਲੰਧਰ ਦਿਹਾਤੀ ਪੁਲਿਸ ਨਸ਼ਾ ਤਸਕਰੀ ਵਿਰੁੱਧ ਪੂਰੀ ਵਚਨਬੱਧਤਾ ਅਤੇ ਦ੍ਰਿੜਤਾ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨਾ, ਤਸਕਰਾਂ ਦੇ ਮਨੋਬਲ ਨੂੰ ਟੁੱਟਣਾ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣਾ ਹੈ।

ਉਨ੍ਹਾਂ ਹੋਰ ਵੀ ਕਿਹਾ ਕਿ ਭਵਿੱਖ ਵਿੱਚ ਜਲੰਧਰ ਦਿਹਾਤੀ ਪੁਲਿਸ ਵੱਲੋਂ ਅਜਿਹੀਆਂ ਕਾਰਵਾਈਆਂ ਹੋਰ ਤੇਜ਼ੀ ਅਤੇ ਸਖ਼ਤੀ ਨਾਲ ਜਾਰੀ ਰਹਿਣਗੀਆਂ, ਤਾਂ ਜੋ ਇਕ ਨਸ਼ਾ-ਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਕਾਸੋ ਆਪਰੇਸ਼ਨ, ਭਾਰੀ ਪੁਲਿਸ ਫੋਰਸ ਨਾਲ ਕਮਿਸ਼ਨਰ ਧਨਪ੍ਰੀਤ ਕੌਰ ਖ਼ੁਦ ਪਹੁੰਚੇ ਮੈਦਾਨ ਵਿੱਚ

Read Next

ਛੇ ਮਹੀਨੇ ਦੀ ਮਾਸੂਮ ਦੋਹਤੀ ਦਾ ਕਤਲ – ਨਾਨਾ–ਨਾਨੀ ਗ੍ਰਿਫਤਾਰ