Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਢਾਬੇ ਦੀ ਆੜ ‘ਚ ਸ਼ਰਾਬ ਦਾ ਧੰਧਾ – ਐਕਸਾਈਜ਼ ਦੀ ਛਾਪੇਮਾਰੀ ‘ਚ ਰਾਜੂ ਕਾਬੂ”

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਥਾਣਾ ਕੈਂਟ ਦੇ ਅਧੀਨ ਆਉਂਦੇ ਇੱਕ ਪ੍ਰਸਿੱਧ ਢਾਬੇ ‘ਰਾਜੂ ਦਾ ਢਾਬਾ’ ‘ਤੇ ਅੱਜ ਐਕਸਾਈਜ਼ ਵਿਭਾਗ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਵੱਡੀ ਮਾਤਰਾ ਵਿੱਚ ਅਵੈਧ ਸ਼ਰਾਬ ਬਰਾਮਦ ਕੀਤੀ ਹੈ। ਵਿਭਾਗ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਇਹ ਰੇਡ ਕੀਤੀ ਗਈ।

ਜਾਣਕਾਰੀ ਮੁਤਾਬਕ, ਐਕਸਾਈਜ਼ ਵਿਭਾਗ ਨੂੰ ਪਤਾ ਲੱਗਾ ਸੀ ਕਿ ਢਾਬੇ ਦੀ ਆੜ ‘ਚ ਲੰਮੇ ਸਮੇਂ ਤੋਂ ਗੈਰਕਾਨੂੰਨੀ ਤਰੀਕੇ ਨਾਲ ਸ਼ਰਾਬ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਵਿਭਾਗ ਦੀ ਖ਼ਾਸ ਟੀਮ ਨੇ ਅਚਾਨਕ ਢਾਬੇ ‘ਤੇ ਛਾਪਾ ਮਾਰਿਆ ਅਤੇ ਢਾਬਾ ਸੰਚਾਲਕ ਰਾਜਕੁਮਾਰ ਉਰਫ਼ ਰਾਜੂ ਨੂੰ ਕਾਬੂ ਕਰ ਲਿਆ।

ਰੇਡ ਦੌਰਾਨ ਟੀਮ ਨੇ 20 ਪੇਟੀਆਂ ਅਵੈਧ ਸ਼ਰਾਬ ਬਰਾਮਦ ਕੀਤੀ, ਜਿਸ ਵਿੱਚ ਪੰਜਾਬ ਕਿੰਗ, ਇੰਪੀਰੀਅਲ ਬਲੂ ਅਤੇ ਹੋਰ ਕਈ ਬ੍ਰਾਂਡਾਂ ਦੀ ਸ਼ਰਾਬ ਸ਼ਾਮਲ ਹੈ। ਮੌਕੇ ‘ਤੇ ਕਾਬੂ ਕੀਤੇ ਗਏ ਸੰਚਾਲਕ ਨੂੰ ਐਕਸਾਈਜ਼ ਵਿਭਾਗ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਥਾਣਾ ਕੈਂਟ ਪੁਲਿਸ ਨੇ ਸੰਚਾਲਕ ਰਾਜਕੁਮਾਰ ਵਿਰੁੱਧ ਮਾਮਲਾ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪ੍ਰਾਥਮਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਜੂ ਕਾਫੀ ਸਮੇਂ ਤੋਂ ਢਾਬੇ ਨੂੰ ਅਵੈਧ ਧੰਦੇ ਲਈ ਢਾਲ ਵਜੋਂ ਵਰਤਦਾ ਆ ਰਿਹਾ ਸੀ।

ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਛੇ ਮਹੀਨੇ ਦੀ ਮਾਸੂਮ ਦੋਹਤੀ ਦਾ ਕਤਲ – ਨਾਨਾ–ਨਾਨੀ ਗ੍ਰਿਫਤਾਰ

Read Next

ਲੁਧਿਆਣਾ ‘ਚ ਜੂਨੀਅਰ ਸਟੇਟ ਐਥਲੈਟਿਕਸ ਚੈਂਪੀਅਨਸ਼ਿਪ : 29 ਤੋਂ 31 ਅਗਸਤ ਤੱਕ ਨੌਜਵਾਨ ਖਿਡਾਰੀਆਂ ਨੂੰ ਮਿਲੇਗਾ ਵੱਡਾ ਮੰਚ