Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਓਲੰਪੀਆਨ ਬਲਵਿੰਦਰ ਸ਼ੰਮੀ ਪੰਜਾਬ ਮਹਿਲਾ ਹਾਕੀ ਚੋਣ ਕਮੇਟੀ ਦੇ ਚੇਅਰਮੈਨ ਨਿਯੁਕਤ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਹਾਕੀ ਸੰਘ ਨੇ ਮਹਿਲਾ ਹਾਕੀ ਟੀਮ ਲਈ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਕਮੇਟੀ ਦਾ ਚੇਅਰਮੈਨ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਅਤੇ ਓਲੰਪੀਆਨ ਬਲਵਿੰਦਰ ਸਿੰਘ ਸ਼ੰਮੀ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਹਾਕੀ ਖੇਤਰ ਵਿੱਚ ਕੀਤੀਆਂ ਉਤਕ੍ਰਿਸ਼ਟ ਸੇਵਾਵਾਂ ਅਤੇ ਯੋਗਦਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਹਾਕੀ ਟੀਮ ਦੇ ਉਪ-ਪ੍ਰਧਾਨ ਅਤੇ ਪੰਜਾਬ ਹਾਕੀ ਸੰਘ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਮਹਾਂਸਚਿਵ ਅਮਰੀਕ ਸਿੰਘ ਪਵਾਰ ਨੇ ਕਿਹਾ ਕਿ ਓਲੰਪੀਆਨ ਬਲਵਿੰਦਰ ਸ਼ੰਮੀ ਹਾਕੀ ਮੈਦਾਨ ਦੇ ਵੱਡੇ ਨਾਂ ਹਨ ਅਤੇ ਉਨ੍ਹਾਂ ਦੇ ਤਜਰਬੇ ਤੋਂ ਨਵੀਂ ਪੀੜ੍ਹੀ ਨੂੰ ਖੂਬ ਲਾਭ ਮਿਲੇਗਾ।

ਆਪਣੀ ਨਿਯੁਕਤੀ ਉੱਤੇ ਖੁਸ਼ੀ ਜ਼ਾਹਿਰ ਕਰਦਿਆਂ ਓਲੰਪੀਆਨ ਸ਼ੰਮੀ ਨੇ ਕਿਹਾ, “ਮੈਨੂੰ ਦਿੱਤੀ ਗਈ ਇਹ ਵੱਡੀ ਜ਼ਿੰਮੇਵਾਰੀ ਹੈ ਅਤੇ ਮੈਂ ਇਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਵਾਂਗਾ। ਮੇਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਮਹਿਲਾ ਹਾਕੀ ਟੀਮ ਵਧੀਆ ਪ੍ਰਦਰਸ਼ਨ ਕਰੇ ਤੇ ਰਾਸ਼ਟਰੀ ਪੱਧਰ ‘ਤੇ ਆਪਣੀ ਇੱਕ ਵੱਖਰੀ ਪਛਾਣ ਬਣਾਵੇ।”

ਇਸ ਮੌਕੇ ‘ਤੇ ਕਈ ਹਾਕੀ ਖਿਡਾਰੀ ਅਤੇ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਵਿੱਚ ਓਲੰਪੀਆਨ ਸੰਜ਼ੀਵ ਕੁਮਾਰ, ਕੁਲਬੀਰ ਸਿੰਘ ਸੈਣੀ, ਰਿਪੁਦਮਨ ਸਿੰਘ, ਗੁਨਦੀਪ ਸਿੰਘ ਕਪੂਰ, ਗੁਰਮਿਤ ਸਿੰਘ ਮੀਤਾ, ਗੁਰਿੰਦਰ ਸਿੰਘ ਸੰਘਾ, ਹਰਿੰਦਰ ਸਿੰਘ, ਕੁਲਜੀਤ ਸਿੰਘ, ਜਗਰੂਪ ਸਿੰਘ ਅਤੇ ਯਾਦਵਿੰਦਰ ਸਿੰਘ ਸ਼ਾਮਲ ਸਨ।

ਇਸ ਨਿਯੁਕਤੀ ਨੂੰ ਲੈ ਕੇ ਹਾਕੀ ਜਗਤ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਓਲੰਪੀਆਨ ਸ਼ੰਮੀ ਦੀ ਅਗਵਾਈ ਹੇਠ ਪੰਜਾਬ ਮਹਿਲਾ ਹਾਕੀ ਟੀਮ ਨਵੀਂ ਉਚਾਈਆਂ ਹਾਸਲ ਕਰੇਗੀ।

Vinkmag ad
Share Our Daily Posts

News Desk

Read Previous

ਜਾਲੰਧਰ ਦੇਹਾਤ ’ਚ ਬੀਜੇਪੀ ਨੇਤਾਵਾਂ ਕੇ.ਡੀ. ਭੰਡਾਰੀ ਤੇ ਸੁਸ਼ੀਲ ਰਿੰਕੂ ਨਾਲ ਪੁਲਿਸ ਦੀ ਧੱਕਾਮੁੱਕੀ; ਸਰਕਾਰ ਦੇ ਹੁਕਮ–ਬਿਨਾਂ ਮਨਜ਼ੂਰੀ ਕੋਈ ਵੀ ਡਾਟਾ ਕੈਂਪ ਨਹੀਂ

Read Next

ਬੱਚਿਆਂ ਨਾਲ ਭਰੀ ਸਕੂਲ ਬੱਸ ਨੇ ਮਾਰੀ ਦੋ ਵਾਹਨਾਂ ਨੂੰ ਟੱਕਰ, ਈ-ਰਿਕਸ਼ਾ ਚਾਲਕ ਜ਼ਖ਼ਮੀ