Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਬੱਚਿਆਂ ਨਾਲ ਭਰੀ ਸਕੂਲ ਬੱਸ ਨੇ ਮਾਰੀ ਦੋ ਵਾਹਨਾਂ ਨੂੰ ਟੱਕਰ, ਈ-ਰਿਕਸ਼ਾ ਚਾਲਕ ਜ਼ਖ਼ਮੀ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਪਠਾਨਕੋਟ ਚੌਕ ਨੇੜੇ ਅੱਜ ਸਵੇਰੇ ਇੱਕ ਵੱਡਾ ਹਾਦਸਾ ਹੋਣ ਤੋਂ ਬਚ ਗਿਆ। S.K.V.N ਸਕੂਲ ਬੱਸ, ਜਿਸ ਵਿੱਚ ਦਰਜਨਾਂ ਨੰਨੇ–ਮੁੰਨੇ ਬੱਚੇ ਸਵਾਰ ਸਨ, ਨੇ ਲਾਪਰਵਾਹੀ ਨਾਲ ਦੋ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਈ-ਰਿਕਸ਼ਾ ਚਾਲਕ ਦੇ ਸਿਰ ‘ਤੇ ਗੰਭੀਰ ਚੋਟਾਂ ਆਈਆਂ ਹਨ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਨੂੰ ਤੁਰੰਤ ਕਪੂਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ, ਬੱਸ ਨੇ ਸਭ ਤੋਂ ਪਹਿਲਾਂ ਇੱਕ ਈ-ਰਿਕਸ਼ਾ ਨੂੰ ਪਿੱਛੋਂ ਜਾ ਟੱਕਰ ਮਾਰੀ, ਜਿਸ ਨਾਲ ਰਿਕਸ਼ਾ ਪਲਟਣ ਤੋਂ ਬਚ ਗਿਆ ਪਰ ਡਰਾਈਵਰ ਨੂੰ ਗੰਭੀਰ ਚੋਟਾਂ ਲੱਗੀਆਂ। ਇਸ ਤੋਂ ਬਾਅਦ ਬੱਸ ਨੇ ਇੱਕ ਟਾਟਾ ਟਿਆਗੋ ਕਾਰ ਨੂੰ ਵੀ ਟੱਕਰ ਮਾਰੀ। ਕਾਰ ਚਾਲਕ ਬਾਲ–ਬਾਲ ਬਚ ਗਿਆ ਪਰ ਗੱਡੀ ਬੁਰੀ ਤਰ੍ਹਾਂ ਖਰਾਬ ਹੋ ਗਈ।

ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਕਾਫ਼ੀ ਦੇਰ ਤੱਕ ਹੰਗਾਮਾ ਜਾਰੀ ਰਿਹਾ। ਕਾਰ ਮਾਲਕ ਦਾ ਕਹਿਣਾ ਹੈ ਕਿ ਬੱਸ ਬਹੁਤ ਤੇਜ਼ ਰਫ਼ਤਾਰ ਵਿੱਚ ਸੀ ਅਤੇ ਅਚਾਨਕ ਪਿੱਛੋਂ ਟੱਕਰ ਮਾਰ ਗਈ।

ਸਭ ਤੋਂ ਵੱਡੀ ਰਾਹਤ ਦੀ ਗੱਲ ਇਹ ਰਹੀ ਕਿ ਬੱਸ ਵਿੱਚ ਸਵਾਰ ਬੱਚਿਆਂ ਨੂੰ ਕੋਈ ਸੱਟ ਨਹੀਂ ਆਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਵੀ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਬੱਸ ਚਾਲਕ ਨੂੰ ਕਾਬੂ ਕਰ ਲਿਆ ਹੈ ਅਤੇ ਸਕੂਲ ਪ੍ਰਬੰਧਕਾਂ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ।

ਪੁਲਿਸ ਦੇ ਅਨੁਸਾਰ, ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬੱਸ ਚਾਲਕ ਦੇ ਖ਼ਿਲਾਫ਼ ਲਾਪਰਵਾਹ ਡਰਾਈਵਿੰਗ ਦਾ ਕੇਸ ਦਰਜ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਓਲੰਪੀਆਨ ਬਲਵਿੰਦਰ ਸ਼ੰਮੀ ਪੰਜਾਬ ਮਹਿਲਾ ਹਾਕੀ ਚੋਣ ਕਮੇਟੀ ਦੇ ਚੇਅਰਮੈਨ ਨਿਯੁਕਤ

Read Next

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਨ ਦੇ ਵਿਦਿਆਰਥੀਆਂ ਦਾ ਜਲੰਧਰ ਦਿਹਾਤੀ ਐਸਐਸਪੀ ਦਫ਼ਤਰ ਵਿਜ਼ਿਟ