Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਨ ਦੇ ਵਿਦਿਆਰਥੀਆਂ ਦਾ ਜਲੰਧਰ ਦਿਹਾਤੀ ਐਸਐਸਪੀ ਦਫ਼ਤਰ ਵਿਜ਼ਿਟ

ਜਲੰਧਰ : ਕੰਵਲਜੀਤ ਸਿੰਘ ਮੱਕੜ  – ਐੱਸ.ਐੱਸ.ਪੀ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੌਜਵਾਨ ਪੀੜ੍ਹੀ ਨੂੰ ਚੰਗੀ ਪੁਲਿਸਿੰਗ ਨਾਲ ਜਾਣੂ ਕਰਵਾਉਣ ਅਤੇ ਉਨ੍ਹਾਂ ਵਿੱਚ ਜ਼ਿੰਮੇਵਾਰ ਨਾਗਰਿਕ ਬਣਨ ਦੀ ਸੋਚ ਪੈਦਾ ਕਰਨ ਲਈ ਸਮੇਂ–ਸਮੇਂ ‘ਤੇ ਵਿਸ਼ੇਸ਼ ਸਿੱਖਿਆਵਾਂਤਮਕ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਇਸ ਕੜੀ ਵਿੱਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਹਿਰੂ ਗਾਰਨ ਦੇ ਦਸਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਜਲੰਧਰ ਦਿਹਾਤੀ ਦੇ ਐਸਐਸਪੀ ਦਫ਼ਤਰ ਦਾ ਦੌਰਾ ਕੀਤਾ।

ਇਸ ਮੌਕੇ ਐਸਪੀ (ਇਨਵੈਸਟੀਗੇਸ਼ਨ) ਸ਼੍ਰੀ ਸਰਬਜੀਤ ਰਾਏ ਨੇ ਵਿਦਿਆਰਥੀਆਂ ਨੂੰ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਚੰਗੀ ਪੁਲਿਸਿੰਗ ਸਿਰਫ਼ ਅਪਰਾਧਾਂ ਨਾਲ ਲੜਨ ਤੱਕ ਸੀਮਿਤ ਨਹੀਂ ਹੁੰਦੀ, ਸਗੋਂ ਇਹ ਲੋਕਾਂ ਵਿੱਚ ਭਰੋਸਾ, ਸੁਰੱਖਿਆ ਅਤੇ ਸੇਵਾ ਦੀ ਭਾਵਨਾ ਪੈਦਾ ਕਰਨ ਨਾਲ ਸੰਬੰਧਤ ਹੈ।

ਸ਼੍ਰੀ ਰਾਏ ਨੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸੱਚਾਈ, ਅਨੁਸ਼ਾਸਨ, ਮੇਹਨਤ ਅਤੇ ਇਮਾਨਦਾਰੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣਾ, ਖੇਡਾਂ ਅਤੇ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰਨਾ ਹੀ ਸਫਲ ਜੀਵਨ ਦੀ ਕੁੰਜੀ ਹੈ।

ਦੌਰੇ ਦੌਰਾਨ ਵਿਦਿਆਰਥੀਆਂ ਨੇ ਪੁਲਿਸ ਦੇ ਵੱਖ-ਵੱਖ ਵਿਭਾਗਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਸਵਾਲ ਵੀ ਪੁੱਛੇ। ਐਸਪੀ ਵੱਲੋਂ ਹਰੇਕ ਸਵਾਲ ਦਾ ਧੀਰਜ ਨਾਲ ਜਵਾਬ ਦਿੱਤਾ ਗਿਆ। ਵਿਦਿਆਰਥੀਆਂ ਨੇ ਖਾਸ ਤੌਰ ‘ਤੇ ਕਿਹਾ ਕਿ ਇਹ ਵਿਜ਼ਿਟ ਉਨ੍ਹਾਂ ਲਈ ਬਹੁਤ ਹੀ ਲਾਭਦਾਇਕ, ਪ੍ਰੇਰਣਾਦਾਇਕ ਅਤੇ ਯਾਦਗਾਰ ਰਿਹਾ।

ਆਖ਼ਰ ਵਿੱਚ, ਐਸਪੀ ਸਰਬਜੀਤ ਰਾਏ ਨੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਸਦਾ ਦੇਸ਼-ਭਗਤੀ ਅਤੇ ਸਮਾਜ-ਸੇਵਾ ਦੀ ਰਾਹ ‘ਤੇ ਤੁਰਨ ਦੀ ਅਪੀਲ ਕੀਤੀ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਨੌਜਵਾਨ ਪੀੜ੍ਹੀ ਨੂੰ ਸਕਾਰਾਤਮਕ ਜੀਵਨ ਸ਼ੈਲੀ ਅਤੇ ਚੰਗੀਆਂ ਸੋਚਾਂ ਵੱਲ ਪ੍ਰੇਰਿਤ ਕਰਨ ਲਈ ਇਸ ਤਰ੍ਹਾਂ ਦੇ ਸਿੱਖਿਆਵਾਂਤਮਕ ਤੇ ਸਮਾਜਕ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

Vinkmag ad
Share Our Daily Posts

News Desk

Read Previous

ਬੱਚਿਆਂ ਨਾਲ ਭਰੀ ਸਕੂਲ ਬੱਸ ਨੇ ਮਾਰੀ ਦੋ ਵਾਹਨਾਂ ਨੂੰ ਟੱਕਰ, ਈ-ਰਿਕਸ਼ਾ ਚਾਲਕ ਜ਼ਖ਼ਮੀ

Read Next

ਜਲੰਧਰ ਦੇਹਾਤ ’ਚ ਬੀਜੇਪੀ ਨੇਤਾਵਾਂ ਕੇ.ਡੀ. ਭੰਡਾਰੀ ਤੇ ਸੁਸ਼ੀਲ ਰਿੰਕੂ ਨਾਲ ਪੁਲਿਸ ਦੀ ਧੱਕਾਮੁੱਕੀ; ਸਰਕਾਰ ਦੇ ਹੁਕਮ–ਬਿਨਾਂ ਮਨਜ਼ੂਰੀ ਕੋਈ ਵੀ ਡਾਟਾ ਕੈਂਪ ਨਹੀਂ