Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਦੇਹਾਤ ’ਚ ਬੀਜੇਪੀ ਨੇਤਾਵਾਂ ਕੇ.ਡੀ. ਭੰਡਾਰੀ ਤੇ ਸੁਸ਼ੀਲ ਰਿੰਕੂ ਨਾਲ ਪੁਲਿਸ ਦੀ ਧੱਕਾਮੁੱਕੀ; ਸਰਕਾਰ ਦੇ ਹੁਕਮ–ਬਿਨਾਂ ਮਨਜ਼ੂਰੀ ਕੋਈ ਵੀ ਡਾਟਾ ਕੈਂਪ ਨਹੀਂ

ਜਲੰਧਰ ਕੰਵਲਜੀਤ ਸਿੰਘ ਮੱਕੜ – ਜਾਲੰਧਰ ਦੇਹਾਤ ਵਿੱਚ ਬੀਜੇਪੀ ਦੇ ਨੇਤਾਵਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ। ਸ਼ਾਹਕੋਟ ਦੇ ਰੂਪੇਵਾਲੀ ਅਤੇ ਲਾਂਬੜਾ ਖੇਤਰ ਵਿੱਚ ਕੇ.ਡੀ. ਭੰਡਾਰੀ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਪੁਲਿਸ ਨੇ ਰੋਕ ਕੇ ਹਿਰਾਸਤ ਵਿੱਚ ਲਿਆ। ਇਸ ਦੌਰਾਨ ਕੇ.ਡੀ. ਭੰਡਾਰੀ ਅਤੇ ਪੁਲਿਸ ਵਿਚਕਾਰ ਧੱਕਾਮੁੱਕੀ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੀਜੇਪੀ ਦੇ ਨੇਤਾ ਇਲਾਕੇ ਵਿੱਚ ਲੋਕਾਂ ਦਾ ਡਾਟਾ ਇਕੱਠਾ ਕਰਨ ਅਤੇ ਕੈਂਪ ਲਗਾਉਣ ਜਾ ਰਹੇ ਸਨ, ਜਿਸ ਲਈ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਕੋਈ ਇਜਾਜ਼ਤ ਨਹੀਂ ਲਈ ਸੀ। ਡੀ.ਐਸ.ਪੀ. ਓਂਕਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਇਹ ਕਾਰਵਾਈ ਕੀਤੀ ਗਈ।

ਪੁਲਿਸ ਅਧਿਕਾਰੀ ਨੇ ਬੀਜੇਪੀ ਨੇਤਾਵਾਂ ਨੂੰ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਗਈ ਅਧਿਕਾਰਕ ਚਿੱਠੀ ਵੀ ਵਿਖਾਈ, ਜਿਸ ਵਿੱਚ ਸਪੱਸ਼ਟ ਨਿਰਦੇਸ਼ ਹਨ ਕਿ ਬਿਨਾਂ ਪ੍ਰਸ਼ਾਸਨਕ ਮਨਜ਼ੂਰੀ ਤੋਂ ਕੋਈ ਵੀ ਵਿਅਕਤੀ ਜਾਂ ਸੰਗਠਨ ਲੋਕਾਂ ਦਾ ਡਾਟਾ ਇਕੱਠਾ ਨਹੀਂ ਕਰ ਸਕਦਾ। ਸਰਕਾਰੀ ਚਿੱਠੀ ਵਿੱਚ ਇਹ ਵੀ ਦਰਜ ਹੈ ਕਿ ਸਿਰਫ਼ ਉਹੀ ਸੰਸਥਾਵਾਂ ਜਾਂ ਵਿਅਕਤੀ, ਜਿਨ੍ਹਾਂ ਨੂੰ ਸਰਕਾਰ ਤੋਂ ਅਧਿਕਾਰਕ ਮਨਜ਼ੂਰੀ ਜਾਂ ਮਾਨਤਾ ਹੈ, ਉਹੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਦੂਜੇ ਪਾਸੇ, ਬੀਜੇਪੀ ਨੇਤਾਵਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਾਫ਼ ਕਿਹਾ ਕਿ ਉਹ ਕੈਂਪ ਲਗਾਉਣ ਲਈ ਕੋਈ ਇਜਾਜ਼ਤ ਨਹੀਂ ਲੈਣਗੇ। ਇਸ ਤੋਂ ਬਾਅਦ ਹੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਘਟਨਾ ਦੀ ਖ਼ਬਰ ਮਿਲਦੇ ਹੀ ਬੀਜੇਪੀ ਵਰਕਰ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਲੱਗ ਪਏ। ਯਾਦ ਰਹੇ ਕਿ ਹਾਲ ਹੀ ਵਿੱਚ ਸਰਕਾਰ ਨੇ ਬੀਜੇਪੀ ਵੱਲੋਂ ਲਗਾਏ ਗਏ 39 ਸਹੂਲਤੀ ਕੈਂਪਾਂ ਨੂੰ ਬੰਦ ਕਰਵਾ ਦਿੱਤਾ ਸੀ। ਉਸ ਸਮੇਂ ਵੀ ਬੀਜੇਪੀ ਨੇ ਸਰਕਾਰ ਉੱਤੇ ਦੋਸ਼ ਲਾਇਆ ਸੀ ਕਿ ਲੋਕਾਂ ਨੂੰ ਸਹੂਲਤਾਂ ਦੇਣ ਵਾਲੇ ਕੈਂਪਾਂ ਨੂੰ ਰੋਕ ਕੇ ਜਨਤਾ ਨਾਲ ਧੱਕਾ ਕੀਤਾ ਜਾ ਰਿਹਾ ਹੈ।

ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਹੁਣ ਕੋਈ ਵੀ ਕੈਂਪ ਜਾਂ ਗਤੀਵਿਧੀ ਬਿਨਾਂ ਸਰਕਾਰੀ ਮਨਜ਼ੂਰੀ ਤੋਂ ਨਹੀਂ ਲਗ ਸਕੇਗੀ। ਇਹਨਾਂ ਹੁਕਮਾਂ ਦੇ ਚਲਦਿਆਂ ਸਰਕਾਰ ਅਤੇ ਬੀਜੇਪੀ ਵਿਚਕਾਰ ਤਣਾਅ ਹੋਰ ਵੀ ਗਹਿਰਾ ਹੋ ਗਿਆ ਹੈ।

Vinkmag ad
Share Our Daily Posts

News Desk

Read Previous

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਨ ਦੇ ਵਿਦਿਆਰਥੀਆਂ ਦਾ ਜਲੰਧਰ ਦਿਹਾਤੀ ਐਸਐਸਪੀ ਦਫ਼ਤਰ ਵਿਜ਼ਿਟ

Read Next

ਜਲੰਧਰ ”ਚ ਵੱਡਾ ਹਾਦਸਾ: ਗੈਸ ਟੈਂਕਰ ”ਚ ਹੋਇਆ ਧਮਾਕਾ, 100 ਤੋਂ ਵੱਧ ਲੋਕ ਸੜੇ