Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਦਫਤਰ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦਾ ਵੱਡਾ ਕਦਮ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਸਾਂਝੀ ਰਣਨੀਤੀ ਲਈ ਸੰਪਰਕ ਮੀਟਿੰਗ

ਜਲੰਧਰ : (ਕੰਵਲਜੀਤ ਸਿੰਘ ਮੱਕੜ ਦੀ ਖਾਸ ਰਿਪੋਰਟ) – ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਭੋਗਪੁਰ, ਪਤਾਰਾ ਅਤੇ ਆਦਮਪੁਰ ਇਲਾਕਿਆਂ ਦੇ ਪਿੰਡਾਂ ਦੇ ਸਰਪੰਚਾਂ, ਮੋਹਤਬ ਮੈਂਬਰਾਂ ਅਤੇ ਇਲਾਕਾ ਵਾਸੀਆਂ ਨਾਲ ਇੱਕ ਮਹੱਤਵਪੂਰਨ ਸੰਪਰਕ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੀ ਅਗਵਾਈ ਡੀ.ਆਈ.ਜੀ. ਐਂਟੀ ਨਾਰਕੋਟਿਕ ਟਾਸਕ ਫੋਰਸ ਸ਼੍ਰੀ ਐਸ.ਕੇ. ਰਾਮ ਪਾਲ ਵੱਲੋਂ ਕੀਤੀ ਗਈ। ਮੌਕੇ ‘ਤੇ ਐਸ.ਐਸ.ਪੀ. ਜਲੰਧਰ ਦਿਹਾਤੀ ਸ਼੍ਰੀ ਹਰਵਿੰਦਰ ਸਿੰਘ ਵਿਰਕ, ਐਸ.ਪੀ. (ਇਨਵੈਸਟੀਗੇਸ਼ਨ) ਸ਼੍ਰੀ ਸਰਬਜੀਤ ਰਾਏ, ਡਿਪਟੀ ਮੇਅਰ ਸ. ਬਲਬੀਰ ਸਿੰਘ, ਉਪ ਪੁਲਿਸ ਕਪਤਾਨ ਆਦਮਪੁਰ ਸ੍ਰੀ ਕੁਲਵੰਤ ਸਿੰਘ, ਐਸ.ਆਈ. ਕਿਸ਼ਨ ਗੋਪਾਲ (ਥਾਣਾ ਪਤਾਰਾ), ਇੰਸਪੈਕਟਰ ਰਾਕੇਸ਼ ਕੁਮਾਰ ਅਰੋੜਾ (ਥਾਣਾ ਭੋਗਪੁਰ) ਅਤੇ ਇੰਸਪੈਕਟਰ ਰਵਿੰਦਰਪਾਲ ਸਿੰਘ (ਥਾਣਾ ਆਦਮਪੁਰ) ਵੀ ਮੌਜੂਦ ਸਨ।

ਨੌਜਵਾਨ ਬਣੇ ਪ੍ਰੇਰਨਾ ਸਰੋਤ

ਮੀਟਿੰਗ ਵਿੱਚ ਖ਼ਾਸ ਤੌਰ ‘ਤੇ ਉਹ ਨੌਜਵਾਨ ਵੀ ਸ਼ਾਮਲ ਹੋਏ ਜਿਨ੍ਹਾਂ ਨੇ ਨਸ਼ਾ ਛੱਡ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਨੇ ਹੋਰ ਨੌਜਵਾਨਾਂ ਨੂੰ ਵੀ ਪ੍ਰੇਰਿਤ ਕੀਤਾ। ਪਿੰਡ ਪਤਾਰਾ ਦੇ ਸਰਪੰਚ ਸੰਦੀਪ ਵਰਮਾ ਅਤੇ ਪਿੰਡ ਜੋਹਲਾ ਦੇ ਸਰਪੰਚ ਪ੍ਰਵੀਨ ਕੁਮਾਰ ਸਮੇਤ ਕਈ ਨੁਮਾਇੰਦਿਆਂ ਨੇ ਵੀ ਭਾਗ ਲਿਆ ਅਤੇ ਪੁਲਿਸ ਦੀ ਇਸ ਮੁਹਿੰਮ ਦੀ ਤਾਰੀਫ਼ ਕੀਤੀ।

ਵੱਡੇ ਅੰਕੜੇ ਸਾਹਮਣੇ

ਡੀ.ਆਈ.ਜੀ. ਐਸ.ਕੇ. ਰਾਮ ਪਾਲ ਨੇ ਦੱਸਿਆ ਕਿ ਹੁਣ ਤੱਕ ਨਸ਼ਾ ਵਿਰੁੱਧ ਮੁਹਿੰਮ ਤਹਿਤ 17000 ਤੋਂ ਵੱਧ ਦਰਖ਼ਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ‘ਤੇ ਕਾਰਵਾਈ ਕਰਦਿਆਂ 5400 ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਕਾਰਵਾਈ ਦੌਰਾਨ 7500 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ।

ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਵਿਅਕਤੀਆਂ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਉਹਨਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਦੇ 18 ਡਰੱਗ ਹੋਟ ਸਪਾਟਸ ‘ਤੇ ਵਿਸ਼ੇਸ਼ ਕਾਰਵਾਈ ਕੀਤੀ ਗਈ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਕਾਨੂੰਨੀ ਤੌਰ ‘ਤੇ ਡਿਮੋਲਿਸ਼ ਕੀਤਾ ਗਿਆ ਹੈ।

11 ਕਰੋੜ ਦੀ ਪ੍ਰੋਪਰਟੀ ਫਰੀਜ਼

ਐਸ.ਪੀ. (ਇਨਵੈਸਟੀਗੇਸ਼ਨ) ਸਰਬਜੀਤ ਰਾਏ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਹੁਣ ਤੱਕ 350 ਮੁਕੱਦਮੇ ਦਰਜ ਕੀਤੇ ਹਨ ਅਤੇ ਲਗਭਗ 11 ਕਰੋੜ ਰੁਪਏ ਦੀ ਨਸ਼ਾ ਤਸਕਰਾਂ ਦੀ ਪ੍ਰੋਪਰਟੀ ਫਰੀਜ਼ ਕੀਤੀ ਗਈ ਹੈ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਅਗਲੇ ਸਮੇਂ ਵਿੱਚ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਿੰਡ ਵਾਸੀਆਂ ਦਾ ਭਰੋਸਾ

ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਵੀ ਆਪਣੀਆਂ ਸਮੱਸਿਆਵਾਂ ਅਤੇ ਸੁਝਾਵ ਸਾਂਝੇ ਕੀਤੇ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਤੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਹਨਾਂ ਨੂੰ ਨਵੀਂ ਰਾਹ ਲੱਭਣ ਲਈ ਪ੍ਰੇਰਿਤ ਕੀਤਾ ਗਿਆ।

Vinkmag ad
Share Our Daily Posts

News Desk

Read Previous

ਕਰੰਟ ਲੱਗਣ ਨਾਲ 9 ਲੱਖ ਦੀ ਘੋੜੀ ਦੀ ਮੌਤ, ਬਿਜਲੀ ਵਿਭਾਗ ‘ਤੇ ਲਾਪਰਵਾਹੀ ਦੇ ਲਗੇ ਦੋਸ਼, ਮਾਲਕ ਨੇ ਮੰਗਿਆ ਇਨਸਾਫ

Read Next

ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ