Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜੁਗੋ-ਜੁਗ ਅਟੱਲ ਚਵਰ ਤਖ਼ਤ ਦੇ ਮਾਲਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਸਾਹਿਬ ਬੰਬੇ ਨਗਰ ਵਿੱਚ ਬੜੀ ਸ਼ਰਧਾ, ਭਗਤੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਸਾਧ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ।

ਸਵੇਰੇ 8 ਵਜੇ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਜੋ ਕਿ 9:20 ਵਜੇ ਤੱਕ ਸਮਾਪਤ ਹੋਇਆ। ਇਸ ਤੋਂ ਬਾਅਦ ਇਸਤਰੀ ਸਤਿਸੰਗ ਸਭਾ ਬੰਬੇ ਨਗਰ ਵੱਲੋਂ ਕੀਰਤਨ ਕੀਤਾ ਗਿਆ, ਜਿਸ ਨੇ ਸੰਗਤਾਂ ਦੇ ਮਨਾਂ ਨੂੰ ਗੁਰੂ ਦੇ ਨਾਮ ਨਾਲ ਰੰਗ ਦਿੱਤਾ। 9:50 ਵਜੇ ਆਨੰਦ ਸਾਹਿਬ ਦਾ ਪਾਠ, ਅਰਦਾਸ ਅਤੇ ਸਮਾਪਤੀ ਹੋਈ।

ਸਮਾਪਤੀ ਉਪਰੰਤ ਚਾਹ-ਨਾਸ਼ਤੇ ਦੇ ਲੰਗਰ ਦੀ ਸੇਵਾ ਵੀ ਇਸਤਰੀ ਸਤਿਸੰਗ ਸਭਾ ਵੱਲੋਂ ਹੀ ਕੀਤੀ ਗਈ। ਸੰਗਤਾਂ ਨੇ ਬੜੇ ਪਿਆਰ ਅਤੇ ਭਾਵਨਾ ਨਾਲ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਪਵਿੱਤਰ ਮੌਕੇ ‘ਤੇ ਸਾਧ ਸੰਗਤਾਂ ਨੇ “ਬਾਣੀ ਗੁਰੂ, ਗੁਰੂ ਹੈ ਬਾਣੀ” ਦੇ ਉਪਦੇਸ਼ ਨੂੰ ਯਾਦ ਕਰਦਿਆਂ ਗੁਰਬਾਣੀ ਨਾਲ ਆਪਣੇ ਮਨਾਂ ਨੂੰ ਪਵਿੱਤਰ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਜ਼ਰੀ ਭਰਨ ਵਾਲੀਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਅਰਦਾਸ ਕੀਤੀ ਕਿ ਗੁਰੂ ਘਰ ਦੀਆਂ ਖੁਸ਼ੀਆਂ ਹਰੇਕ ਘਰ ਵਿੱਚ ਵੱਸਣ।

Vinkmag ad
Share Our Daily Posts

News Desk

Read Previous

ਦਫਤਰ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦਾ ਵੱਡਾ ਕਦਮ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਸਾਂਝੀ ਰਣਨੀਤੀ ਲਈ ਸੰਪਰਕ ਮੀਟਿੰਗ

Read Next

ਅੰਨੇ ਕਤਲ ਦੀ ਗੁੱਥੀ ਸੁਲਝੀ – ਦਲਬੀਰ ਸਿੰਘ ਗ੍ਰਿਫਤਾਰ, ਕਾਰ ਤੇ ਮੋਬਾਇਲ ਬਰਾਮਦ