Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਅੰਨੇ ਕਤਲ ਦੀ ਗੁੱਥੀ ਸੁਲਝੀ – ਦਲਬੀਰ ਸਿੰਘ ਗ੍ਰਿਫਤਾਰ, ਕਾਰ ਤੇ ਮੋਬਾਇਲ ਬਰਾਮਦ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਜਲੰਧਰ/ਲੋਹੀਆਂ ਪੁਲਿਸ ਵੱਲੋਂ ਮਹਿਲਾ ਹਰਜੀਤ ਕੌਰ ਦੇ ਅੰਨੇ ਕਤਲ ਦੀ ਗੁੱਥੀ ਆਧੁਨਿਕ ਢੰਗ ਤਰੀਕਿਆਂ ਨਾਲ ਸੁਲਝਾ ਲਈ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੀ ਕਾਰ ਤੇ ਮੋਬਾਇਲ ਫੋਨ ਵੀ ਬਰਾਮਦ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਉਕਾਰ ਸਿੰਘ ਬਰਾੜ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ, ਨੇ ਦੱਸਿਆ ਕਿ ਇਹ ਕਾਰਵਾਈ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਦੇ ਦਿਸ਼ਾ-ਨਿਰਦੇਸ਼ ਅਤੇ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਸ੍ਰੀ ਸਰਬਜੀਤ ਰਾਏ, ਪੀ.ਪੀ.ਐਸ. ਦੀ ਹਦਾਇਤ ਅਧੀਨ ਕੀਤੀ ਗਈ।
ਮਾਮਲੇ ਦੀ ਪਿਛੋਕੜ, ਮ੍ਰਿਤਕ ਹਰਜੀਤ ਕੌਰ, ਵਾਸੀ ਗੁਰੂ ਨਾਨਕ ਕਲੋਨੀ ਲੋਹੀਆਂ, 14 ਜੁਲਾਈ 2025 ਨੂੰ ਆਪਣੇ ਕੱਪੜੇ ਸੀਤੇ ਹੋਏ ਲੈਣ ਲਈ ਸਕੂਟੀ (ਨੰਬਰ PB-67-D-9729) ‘ਤੇ ਘਰੋਂ ਨਿਕਲੀ ਸੀ ਪਰ ਵਾਪਸ ਨਾ ਆਈ। ਪਰਿਵਾਰ ਨੇ ਖੋਜ ਦੌਰਾਨ ਉਸਦੀ ਲਾਸ਼ ਲੋਹੀਆਂ–ਮੱਖੂ ਜੀ.ਟੀ. ਰੋਡ ਦੇ ਖਤਾਨਾ ਨੇੜੇ ਖੂਨ ਨਾਲ ਲਥਪਥ ਮਿਲੀ ਸੀ। ਗਲ੍ਹ ‘ਤੇ ਤੇਜ਼ਧਾਰ ਹਥਿਆਰ ਨਾਲ ਡੂੰਘੇ ਜਖਮ ਸਨ ਅਤੇ ਸਕੂਟੀ ਵੀ ਨੇੜੇ ਪਈ ਮਿਲੀ ਸੀ।

ਤਫਤੀਸ਼ ਵਿੱਚ ਖੁਲਾਸੇ, ਜਾਂਚ ਦੌਰਾਨ ਸਾਹਮਣੇ ਆਇਆ ਕਿ ਹਰਜੀਤ ਕੌਰ ਤਲਾਕਸ਼ੁਦਾ ਸੀ ਅਤੇ ਉਸਦੀ ਦੂਸਰੀ ਸ਼ਾਦੀ ਫਿਰੋਜ਼ਪੁਰ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਨਾਲ ਹੋਈ ਸੀ, ਜੋ ਇਸ ਸਮੇਂ ਇਟਲੀ ਵਿੱਚ ਮਜਦੂਰੀ ਕਰਦਾ ਹੈ। ਉਸਦੀ ਗੈਰਹਾਜ਼ਰੀ ਵਿੱਚ ਹਰਜੀਤ ਕੌਰ ਦਾ ਕਤਲ ਹੋ ਗਿਆ ਸੀ।

ਜਾਂਚ ਦੌਰਾਨ ਪੁਲਿਸ ਨੇ ਖੁਲਾਸਾ ਕੀਤਾ ਕਿ ਵਿਆਹ ਤੋਂ ਪਹਿਲਾਂ ਪਰਿਵਾਰ ਨੇ ਹਰਜੀਤ ਕੌਰ ਲਈ ਦਲਬੀਰ ਸਿੰਘ ਉਰਫ ਸੋਨੂੰ ਨੂੰ ਵੀ ਵੇਖਿਆ ਸੀ, ਪਰ ਵਿਆਹ ਨਹੀਂ ਹੋ ਸਕਿਆ। ਇਸ ਦੇ ਬਾਵਜੂਦ ਦੋਵਾਂ ਵਿਚਕਾਰ ਸੰਪਰਕ ਬਣਿਆ ਰਿਹਾ। ਮ੍ਰਿਤਕ ਵੱਲੋਂ ਦਲਬੀਰ ਸਿੰਘ ਨਾਲ ਵਿਆਹ ਲਈ ਦਬਾਅ ਪਾਇਆ ਜਾ ਰਿਹਾ ਸੀ। ਸਬੰਧ ਬਾਹਰ ਆਉਣ ਦੇ ਡਰ ਨਾਲ ਦਲਬੀਰ ਸਿੰਘ ਨੇ 14 ਜੁਲਾਈ ਨੂੰ ਆਪਣੀ ਬਰੀਜ਼ਾ ਕਾਰ ‘ਚ ਮੌਕਾ-ਏ-ਵਾਰਦਾਤ ‘ਤੇ ਪਹੁੰਚ ਕੇ ਹਰਜੀਤ ਕੌਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਲਾਸ਼ ਖਤਾਨਾ ਨੇੜੇ ਸੁੱਟ ਕੇ ਫਰਾਰ ਹੋ ਗਿਆ ਸੀ।

ਗ੍ਰਿਫਤਾਰੀ ਅਤੇ ਬਰਾਮਦਗੀ, ਪੁਲਿਸ ਨੇ ਕੇਸ ਦੀ ਸੁਚੱਜੀ ਜਾਂਚ ਕਰਦੇ ਹੋਏ ਦੋਸ਼ੀ ਨੂੰ 23 ਅਗਸਤ 2025 ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਦੋਸ਼ੀ ਦੀ ਪਹਿਚਾਣ ਇਸ ਤਰ੍ਹਾਂ ਹੈ :

ਦਲਬੀਰ ਸਿੰਘ ਉਰਫ ਸੋਨੂੰ ਪੁੱਤਰ ਨਿਰਵੈਰ ਸਿੰਘ ਵਾਸੀ ਦਬੁਲੀਆਂ, ਥਾਣਾ ਫੱਤੂਢੀਗਾ, ਜਿਲ੍ਹਾ ਕਪੂਰਥਲਾ, ਪੁਲਿਸ ਵੱਲੋਂ ਬਰਾਮਦ ਕੀਤੇ ਸਮਾਨ ਵਿੱਚ ਸ਼ਾਮਲ ਹਨ :

1. ਮਾਰੂਤੀ ਸੁਜ਼ੁਕੀ ਬਰੀਜ਼ਾ ਕਾਰ ਨੰਬਰ PB-09-AM-5884

2. ਦੋਸ਼ੀ ਦਾ ਮੋਬਾਇਲ ਫੋਨ (ਮਾਰਕਾ Vivo)

ਅਦਾਲਤ ਵਿੱਚ ਪੇਸ਼ੀ, ਪੁਲਿਸ ਨੇ ਦੋਸ਼ੀ ਖ਼ਿਲਾਫ਼ ਭੁ. ਹੈ: 94 ਮਿਤੀ 15.07.2025 ਜੁਰਮ 103, 3(5) BNS ਥਾਣਾ ਲੋਹੀਆਂ ਅਧੀਨ ਮੁਕੱਦਮਾ ਦਰਜ ਕਰਕੇ ਉਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਹੈ ਅਤੇ ਰਿਮਾਂਡ ਹਾਸਲ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ

Read Next

ਚੌਕੀ ਮਲਸੀਆਂ ਥਾਣਾ ਸ਼ਾਹਕੋਟ ਵਿਖੇ ਪੁਲਿਸ ਵੱਲੋਂ ਸੁਖਮਨੀ ਸਾਹਿਬ ਦਾ ਪਾਠ