Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

3 ਦਿਨਾਂ ਲਈ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ

ਫਾਜ਼ਿਲਕਾ – ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਫਾਜ਼ਿਲਕਾ ਜ਼ਿਲੇ ’ਚ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਸੋਮਵਾਰ ਦੇਰ ਸ਼ਾਮ ਆਰਡਰ ਜਾਰੀ ਕਰ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ 20 ਪਿੰਡਾਂ ’ਚ 26, 27 ਅਤੇ 28 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਫਾਜ਼ਿਲਕਾ ਇਲਾਕੇ ਦੇ ਪਿੰਡ ਮੁਹਾਰ ਜਮਸ਼ੇਰ, ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾ ਨਾਨਕਾ, ਢਾਣੀ ਲਾਭ ਸਿੰਘ, ਮਹਾਤਮ ਨਗਰ, ਰਾਮ ਸਿੰਘ ਵਾਲੀ ਭੈਣੀ, ਝੰਗੜ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ 1, ਵੱਲੇਸ਼ਾਹ ਹਿਠਾੜ ਉਰਫ ਗੁਲਾਬਾ ਭੈਣੀ, ਢਾਣੀ ਸੱਦਾ ਸਿੰਘ, ਗੁੱਦੜ ਭੈਣੀ, ਘੁਰਕਾ, ਢਾਣੀ ਮੋਹਨਾ ਰਾਮ, ਵੱਲੇ ਸ਼ਾਹ ਉਤਾੜ, ਉਰਫ ਨੂਰ ਸ਼ਾਹ, ਮੁਹਾਰ ਖੀਵਾ, ਮੁਹਾਰ ਸੋਨਾ, ਮੁਹਾਰ ਖੀਵਾ ਭਿਵਾਨੀ, ਮੁਹਾਰ ਜਮਸ਼ੇਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਤਿੰਨ ਦਿਨ ਲਈ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ।

ਹੁਕਮ ’ਚ ਕਿਹਾ ਗਿਆ ਹੈ ਕਿ ਇਨ੍ਹਾਂ ਪਿੰਡਾਂ ’ਚ ਕਾਫੀ ਪਾਣੀ ਆ ਗਿਆ ਹੈ। ਜਿਸ ਕਾਰਨ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਸਕੂਲ ਪੁੱਜਣ ’ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਮੱਦੇਨਜ਼ਰ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਉਕਤ 20 ਪਿੰਡਾਂ ਦੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਉਕਤ ਪਿੰਡਾਂ ’ਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪਿੰਡਾਂ ਦੀ ਸੁਰੱਖਿਆ ਵੱਜੋਂ 24 ਘੰਟੇ ਠੀਕਰੀ ਪਹਿਰਾ ਲਾਉਣ ਦੇ ਹੁਕਮ ਵੀ ਦਿੱਤੇ ਹਨ।

Vinkmag ad
Share Our Daily Posts

News Desk

Read Previous

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

Read Next

ਜਲੰਧਰ ”ਚ ਹੋ ਗਿਆ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ