Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਡਾ. ਜੀਵਨ ਜੋਤ ਢਿੱਲੋ ਨੇ ਸੀਨੀਅਰ ਆਯੁਰਵੇਦਿਕ ਫਿਜ਼ੀਸ਼ਨ ਦਾ ਚਾਰਜ ਸੰਭਾਲਿਆ, ਸਹਿਯੋਗੀਆਂ ਤੇ ਪਰਿਵਾਰ ਵੱਲੋਂ ਵਧਾਈਆਂ

ਜਲੰਧਰ : ਆਯੁਰਵੇਦਿਕ ਵਿਭਾਗ ਵਿੱਚ ਲੰਮੇ ਸਮੇਂ ਤੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੇ ਮੈਡੀਕਲ ਅਫਸਰ ਡਾ. ਜੀਵਨ ਜੋਤ ਢਿੱਲੋ ਨੂੰ ਵਿਭਾਗ ਵੱਲੋਂ ਉੱਚੀ ਪਦੋਨਤੀ ਦੇ ਕੇ ਸੀਨੀਅਰ ਆਯੁਰਵੇਦਿਕ ਫਿਜ਼ੀਸ਼ਨ ਵਜੋਂ ਨਿਯੁਕਤ ਕੀਤਾ ਗਿਆ ਹੈ। ਡਾ. ਢਿੱਲੋ ਨੇ ਅੱਜ ਨਵੇਂ ਅਹੁਦੇ ਦਾ ਚਾਰਜ ਸਵਾਸਥ ਕੇਂਦਰ ਜਲੰਧਰ ਵਿੱਚ ਸੰਭਾਲਿਆ।

ਚਾਰਜ ਸੰਭਾਲਣ ਮੌਕੇ ਵਿਭਾਗ ਦੇ ਅਧਿਕਾਰੀਆਂ, ਸਟਾਫ ਮੈਂਬਰਾਂ ਅਤੇ ਪਰਿਵਾਰਕ ਜਣਿਆਂ ਵੱਲੋਂ ਡਾ. ਢਿੱਲੋ ਨੂੰ ਗਰਮਜੋਸ਼ੀ ਨਾਲ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਡੀ.ਏ.ਯੂ.ਓ. ਡਾ. ਵੀਨੂ ਖੰਨਾ, ਡਾ. ਸੁਮੇਸ਼ ਦੂਆ, ਸੁਪਰਡੈਂਟ ਜਸਵੀਰ ਕੌਰ, ਕਲਰਕ ਬਿਕਰਮਜੀਤ, ਸਟੈਨੋ ਮਨਪ੍ਰੀਤ ਕੌਰ, ਡਾ. ਚੇਤਨ ਮਹਿਤਾ (ਐਮ.ਡੀ.), ਡਾ. ਸੁਨੀਲ ਕੁਮਾਰ (ਐਮ.ਐਸ.), ਡਾ. ਰਜਿੰਦਰ ਕੁਮਾਰ (ਸਟੇਟ ਅਵਾਰਡੀ), ਡਾ. ਨਵਜੋਤ ਕੌਰ ਸਮੇਤ ਸਵਾਸਥ ਕੇਂਦਰ ਦਾ ਸਮੂਹ ਸਟਾਫ ਹਾਜ਼ਰ ਰਿਹਾ।

ਵਧਾਈ ਦੇਣ ਵਾਲਿਆਂ ਵਿੱਚ ਵਿਸ਼ੇਸ਼ ਤੌਰ ‘ਤੇ ਡਾ. ਅਮਰਦੀਪ ਢਿੱਲੋ (ਰਿਟਾਇਰ ਡੀ.ਏ.ਯੂ.ਓ. ਫਤਿਹਗੜ੍ਹ ਸਾਹਿਬ) ਵੀ ਮੌਜੂਦ ਸਨ, ਜਿਨ੍ਹਾਂ ਨੇ ਡਾ. ਜੀਵਨ ਜੋਤ ਢਿੱਲੋ ਦੀ ਲੰਬੀ ਸੇਵਾ, ਲਗਨ ਅਤੇ ਮਰੀਜ਼ਾਂ ਪ੍ਰਤੀ ਸਮਰਪਣ ਦੀ ਸਰਾਹਨਾ ਕੀਤੀ।

ਇਸ ਮੌਕੇ ਡਾ. ਜੀਵਨ ਜੋਤ ਢਿੱਲੋ ਨੇ ਵਿਭਾਗ ਵੱਲੋਂ ਦਿੱਤੇ ਸਨਮਾਨ ਅਤੇ ਭਰੋਸੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਯੁਰਵੇਦਿਕ ਇਲਾਜ ਪੱਧਤੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਦੀ ਭਲਾਈ ਲਈ ਵਿਗਿਆਨਕ ਰਿਸਰਚ ਅਤੇ ਆਧੁਨਿਕ ਤਕਨਾਲੋਜੀ ਨਾਲ ਮਿਲਾ ਕੇ ਆਯੁਰਵੇਦਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ।

Vinkmag ad
Share Our Daily Posts

News Desk

Read Previous

ਜਲੰਧਰ ”ਚ ਹੋ ਗਿਆ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ

Read Next

ਜਲੰਧਰ ਨਿਗਮ ‘ਚ ਯੂਨੀਅਨ ਵੱਲੋਂ ਧਰਨਾ, ਆਉਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ