Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਨਿਗਮ ‘ਚ ਯੂਨੀਅਨ ਵੱਲੋਂ ਧਰਨਾ, ਆਉਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਜਲੰਧਰ ਨਗਰ ਨਿਗਮ ਦੇ ਅੰਦਰ ਸੈਨੇਟਰੀ ਸੁਪਰਵਾਈਜ਼ਰ ਇਮਪਲਾਈਡ ਯੂਨੀਅਨ ਵੱਲੋਂ ਅੱਜ ਵੱਡੇ ਪੱਧਰ ‘ਤੇ ਧਰਨਾ ਦਿੱਤਾ ਗਿਆ। ਯੂਨੀਅਨ ਵੱਲੋਂ ਇਹ ਧਰਨਾ ਮੁੱਖ ਤੌਰ ‘ਤੇ ਆਉਟਸੋਰਸ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਗਿਆ।

ਯੂਨੀਅਨ ਦੇ ਪ੍ਰਧਾਨ ਬੰਟੂ ਸਭਰਵਾਲ ਨੇ ਦੱਸਿਆ ਕਿ ਨਿਗਮ ਪ੍ਰਸ਼ਾਸਨ ਵੱਲੋਂ ਹਾਲ ਹੀ ‘ਚ ਦਰਜਾ-4 ਦੇ ਮਾਲੀ ਨੂੰ ਡਰਾਈਵਰ ਦੇ ਤੌਰ ‘ਤੇ ਸਥਾਈ ਤਾਇਨਾਤੀ ਦਿੱਤੀ ਗਈ ਹੈ ਅਤੇ ਉਸਨੂੰ ਸੋਮਵਾਰ ਨੂੰ ਮੈਡੀਕਲ ਲਈ ਵੀ ਭੇਜਿਆ ਗਿਆ ਸੀ। ਇਸ ਕਦਮ ਦਾ ਵਿਰੋਧ ਕਰਦਿਆਂ ਯੂਨੀਅਨ ਨੇ ਸਾਫ਼ ਕੀਤਾ ਕਿ ਉਹ ਕਿਸੇ ਕਰਮਚਾਰੀ ਨੂੰ ਬਾਹਰ ਕਰਨ ਦੇ ਹੱਕ ਵਿੱਚ ਨਹੀਂ ਹਨ, ਪਰ ਜਿਵੇਂ ਇੱਕ ਮਾਲੀ ਨੂੰ ਡਰਾਈਵਰ ਦੇ ਪਦ ‘ਤੇ ਪੱਕਾ ਕੀਤਾ ਗਿਆ ਹੈ, ਉਸੇ ਤਰ੍ਹਾਂ ਹੋਰ ਆਉਟਸੋਰਸ ਕਰਮਚਾਰੀਆਂ ਨੂੰ ਵੀ ਨਿਯਮਤ ਕੀਤਾ ਜਾਣਾ ਚਾਹੀਦਾ ਹੈ।

ਯੂਨੀਅਨ ਨੇ ਮੰਗ ਕੀਤੀ ਕਿ ਆਉਟਸੋਰਸ ‘ਤੇ ਕੰਮ ਕਰ ਰਹੇ 64 ਫੀਟਰ ਕੂਲੀ, 40 ਮਾਲੀ, 13 ਜੇਸੀਬੀ ਓਪਰੇਟਰ, 50 ਵਰਕਸ਼ਾਪ ਦੇ ਡਰਾਈਵਰ ਅਤੇ 7 ਜੇਟਿੰਗ ਮਸ਼ੀਨ ਓਪਰੇਟਰਾਂ ਨੂੰ ਵੀ ਪੱਕੀ ਨੌਕਰੀ ਦਿੱਤੀ ਜਾਵੇ। ਯੂਨੀਅਨ ਵੱਲੋਂ ਚੇਤਾਵਨੀ ਦਿੱਤੀ ਗਈ ਕਿ ਜੇ ਕਰਮਚਾਰੀਆਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਨਾ ਹੋਏ ਤਾਂ ਉਹ ਸੀਵਰੇਜ ਪ੍ਰਣਾਲੀ, ਸਫ਼ਾਈ ਪ੍ਰਣਾਲੀ ਅਤੇ ਕੂੜਾ-ਕਰਕਟ ਲਿਫਟਿੰਗ ਕੰਮ ਪੂਰੀ ਤਰ੍ਹਾਂ ਬੰਦ ਕਰਨ ਲਈ ਮਜ਼ਬੂਰ ਹੋਣਗੇ।

ਇਸ ਮਾਮਲੇ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਬੰਟੂ ਸਭਰਵਾਲ, ਆਪਣੇ ਸਾਥੀਆਂ ਸਮੇਤ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਫ਼ਤਰ ਵੀ ਪਹੁੰਚੇ, ਪਰ ਉਨ੍ਹਾਂ ਅਤੇ ਮੇਅਰ ਵਿਨੀਤ ਧੀਰ ਦੀ ਗੈਰਹਾਜ਼ਰੀ ਕਾਰਨ ਉਹਨਾਂ ਨੇ ਜੋਇੰਟ ਕਮਿਸ਼ਨਰ ਸੁਮਨਦੀਪ ਮੈਡਮ ਨਾਲ ਮੁਲਾਕਾਤ ਕੀਤੀ। ਯੂਨੀਅਨ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ ਕਮਿਸ਼ਨਰ ‘ਤੇ ਕਿਸੇ ਤਰ੍ਹਾਂ ਦਾ ਦਬਾਅ ਬਣਾਇਆ ਗਿਆ ਸੀ, ਜਿਸ ਕਰਕੇ ਕਰਮਚਾਰੀਆਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਮਿਲੇ।

ਇਸ ਮੌਕੇ ‘ਤੇ ਯੂਨੀਅਨ ਦੇ ਹੋਰ ਅਹੁਦੇਦਾਰਾਂ ‘ਚ ਸ਼ੰਮੀ ਲੂਥਰ, ਰਿੰਪੀ ਕਲਿਆਣ, ਰਾਜਨ ਕਲਿਆਣ, ਬਾਬਾ ਰਾਜ ਕਿਸ਼ੋਰ, ਮਨਦੀਪ ਸਿੰਘ ਆਦਿ ਵੀ ਮੌਜੂਦ ਸਨ।

Vinkmag ad
Share Our Daily Posts

News Desk

Read Previous

ਡਾ. ਜੀਵਨ ਜੋਤ ਢਿੱਲੋ ਨੇ ਸੀਨੀਅਰ ਆਯੁਰਵੇਦਿਕ ਫਿਜ਼ੀਸ਼ਨ ਦਾ ਚਾਰਜ ਸੰਭਾਲਿਆ, ਸਹਿਯੋਗੀਆਂ ਤੇ ਪਰਿਵਾਰ ਵੱਲੋਂ ਵਧਾਈਆਂ

Read Next

ਜਲੰਧਰ ਦਿਹਾਤੀ ਪੁਲਿਸ ਦੀ ਮੀਟਿੰਗ — ਨਸ਼ਾ, ਅਪਰਾਧ ਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼