Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 1, 2026

ਜਲੰਧਰ ਦਿਹਾਤੀ ਪੁਲਿਸ ਦੀ ਮੀਟਿੰਗ — ਨਸ਼ਾ, ਅਪਰਾਧ ਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼

ਜਲੰਧਰ : (ਦਫ਼ਤਰ ਸੀਨੀਅਰ ਕਪਤਾਨ ਪੁਲਿਸ, ਜਲੰਧਰ ਦਿਹਾਤੀ):
ਜਲੰਧਰ ਦਿਹਾਤੀ ਵਿੱਚ ਨਸ਼ਾ, ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਪੁਲਿਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਅਗਵਾਈ ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (DIG) ਸ਼੍ਰੀ ਨਵੀਨ ਸਿੰਗਲਾ ਆਈ.ਪੀ.ਐਸ. ਵੱਲੋਂ ਕੀਤੀ ਗਈ।

ਮੀਟਿੰਗ ਵਿੱਚ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ, ਐਸ.ਪੀ. ਤਫ਼ਤੀਸ਼ ਸਰਬਜੀਤ ਰਾਏ, ਐਸ.ਪੀ. ਹੈੱਡ ਕੁਆਰਟਰ ਪਰਮਿੰਦਰ ਸਿੰਘ ਹੀਰ, ਐਸ.ਪੀ. ਪੀ.ਬੀ.ਆਈ. ਸ਼੍ਰੀਮਤੀ ਮਨਜੀਤ ਕੌਰ, ਜ਼ਿਲ੍ਹੇ ਦੇ ਸਾਰੇ ਡੀ.ਐਸ.ਪੀ., SHO, ਚੋਂਕੀ ਇੰਚਾਰਜ ਅਤੇ ਹੋਰ ਮੱਦ ਅਧਿਕਾਰੀ ਵੀ ਸ਼ਾਮਲ ਹੋਏ।

ਨਸ਼ੇ ਵਿਰੁੱਧ “ਜ਼ੀਰੋ ਟਾਲਰੈਂਸ” ਨੀਤੀ

ਮੀਟਿੰਗ ਦੌਰਾਨ ਡੀ.ਆਈ.ਜੀ. ਨਵੀਨ ਸਿੰਗਲਾ ਨੇ ਸਪਸ਼ਟ ਹੁਕਮ ਦਿੱਤਾ ਕਿ ਨਸ਼ਾ ਤਸਕਰੀ ਖ਼ਿਲਾਫ਼ “ਜ਼ੀਰੋ ਟਾਲਰੈਂਸ” ਨੀਤੀ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਦੀਆਂ ਜੜ੍ਹਾਂ ਨੂੰ ਖੋਖਲਾ ਕਰ ਰਿਹਾ ਹੈ ਅਤੇ ਇਸ ਵਿਰੁੱਧ ਸਿਰਫ਼ ਪੁਲਿਸ ਹੀ ਨਹੀਂ ਸਗੋਂ ਜਨਤਾ ਦਾ ਸਹਿਯੋਗ ਵੀ ਜ਼ਰੂਰੀ ਹੈ।

ਨਸ਼ਾ ਵਿਰੁੱਧ ਮੁਹਿੰਮਾਂ ਨੂੰ ਕਾਨੂੰਨੀ ਕਾਰਵਾਈ ਨਾਲ ਜੋੜ ਕੇ ਜਾਗਰੂਕਤਾ ਪ੍ਰੋਗਰਾਮ, ਸਕੂਲ-ਕਾਲਜ ਪੱਧਰ ‘ਤੇ ਕੈਂਪ, ਸਮਾਜਕ ਮੀਟਿੰਗਾਂ ਅਤੇ ਸੰਪਰਕ ਸਮਾਗਮ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਿਰਫ਼ ਕਾਨੂੰਨ ਲਾਗੂ ਕਰਨ ਵਾਲਾ ਅਧਿਕਾਰ ਹੀ ਨਹੀਂ ਸਗੋਂ ਸਮਾਜ ਦਾ ਸਾਂਝੀਦਾਰ ਵੀ ਬਣਨਾ ਚਾਹੀਦਾ ਹੈ।

ਅਪਰਾਧ ਰੋਕਥਾਮ ਲਈ ਰਣਨੀਤੀ

ਜਲੰਧਰ ਦਿਹਾਤੀ ਵਿੱਚ ਕਤਲ, ਚੋਰੀ, ਲੁੱਟ ਅਤੇ ਗੁੰਡਾਗਰਦੀ ਵਰਗੇ ਅਪਰਾਧਾਂ ‘ਤੇ ਚਿੰਤਾ ਜਤਾਉਂਦੇ ਹੋਏ ਥਾਣਾ ਮੁੱਖੀਆਂ ਨੂੰ ਰੋਜ਼ਾਨਾ ਗਸ਼ਤ ਤੇ ਲੋਕਾਂ ਨਾਲ ਸੰਪਰਕ ਵਧਾਉਣ ਦੇ ਹੁਕਮ ਦਿੱਤੇ ਗਏ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ‘ਤੇ ਨਿਗਰਾਨੀ ਤੇਜ਼ ਕਰਨ ਤੇ ਖੁਫੀਆ ਨੈਟਵਰਕ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।

ਡੀ.ਆਈ.ਜੀ. ਵੱਲੋਂ ਪੁਲਿਸ ਕੰਮਕਾਜ ਵਿੱਚ ਤਕਨੀਕੀ ਸਾਧਨਾਂ ਅਤੇ ਨਵੀਨਤਾ ਲਿਆਉਣ, ਰਿਪੋਰਟਿੰਗ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ।

ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਨੀਤੀ

ਭ੍ਰਿਸ਼ਟਾਚਾਰ ਬਾਰੇ ਗੱਲ ਕਰਦਿਆਂ ਡੀ.ਆਈ.ਜੀ. ਨੇ ਸਪਸ਼ਟ ਕੀਤਾ ਕਿ ਭ੍ਰਿਸ਼ਟ ਅਧਿਕਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਾ ਦਾ ਵਿਸ਼ਵਾਸ ਪੁਲਿਸ ਵਿੱਚ ਤਦ ਹੀ ਬਣੇਗਾ ਜਦੋਂ ਕਾਰਜਕੁਸ਼ਲਤਾ ਦੇ ਨਾਲ-ਨਾਲ ਇਮਾਨਦਾਰੀ ਵੀ ਨਜ਼ਰ ਆਵੇਗੀ।

ਪੁਲਿਸ ਦੀ ਚੰਗੀ ਛਵੀ ਬਣਾਈ ਰੱਖਣ ਦੇ ਹੁਕਮ

ਮੀਟਿੰਗ ਦੇ ਅੰਤ ਵਿੱਚ ਡੀ.ਆਈ.ਜੀ. ਨਵੀਨ ਸਿੰਗਲਾ ਨੇ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਕੰਟਰੋਲ ਵਧਾਉਣ, ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ, ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਨ ਅਤੇ ਪੁਲਿਸ ਦੀ ਚੰਗੀ ਛਵੀ ਨੂੰ ਬਣਾਈ ਰੱਖਣ ਲਈ ਸੰਵੇਦਨਸ਼ੀਲਤਾ ਤੇ ਇਮਾਨਦਾਰੀ ਨਾਲ ਕੰਮ ਕਰਨ।

Vinkmag ad
Share Our Daily Posts

News Desk

Read Previous

ਜਲੰਧਰ ਨਿਗਮ ‘ਚ ਯੂਨੀਅਨ ਵੱਲੋਂ ਧਰਨਾ, ਆਉਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ

Read Next

ਘਰ ਦੀ ਛੱਤ ‘ਤੇ ਹੈਲੀਕਾਪਟਰ ਲੈਂਡਿੰਗ : ਮਾਧੋਪੁਰ ‘ਚ ਭਾਰਤੀ ਫੌਜ ਨੇ 22 CRPF ਜਵਾਨਾਂ ਤੇ 3 ਨਾਗਰਿਕਾਂ ਨੂੰ ਬਚਾਇਆ