Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਘਰ ਦੀ ਛੱਤ ‘ਤੇ ਹੈਲੀਕਾਪਟਰ ਲੈਂਡਿੰਗ : ਮਾਧੋਪੁਰ ‘ਚ ਭਾਰਤੀ ਫੌਜ ਨੇ 22 CRPF ਜਵਾਨਾਂ ਤੇ 3 ਨਾਗਰਿਕਾਂ ਨੂੰ ਬਚਾਇਆ

ਪਠਾਨਕੋਟ :(ਕੰਵਲਜੀਤ ਸਿੰਘ ਮੱਕੜ) – ਪਠਾਨਕੋਟ ਜ਼ਿਲ੍ਹੇ ਵਿੱਚ ਲਗਾਤਾਰ ਮੀਂਹ ਕਾਰਨ ਬਹੁਤ ਸਾਰੇ ਇਲਾਕੇ ਬਾੜ੍ਹ ਦੀ ਚਪੇਟ ਵਿੱਚ ਹਨ। ਦਰਿਆਵਾਂ ਅਤੇ ਨਦੀਆਂ ਵਿੱਚ ਪਾਣੀ ਵਧਣ ਨਾਲ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਵਿੱਚ ਫਸ ਗਈ ਹੈ। ਕਈ ਪਿੰਡਾਂ ਵਿੱਚ ਪਾਣੀ ਘੁੱਸ ਗਿਆ ਹੈ ਤੇ ਸੜਕਾਂ ਦਰਿਆਵਾਂ ਵਾਂਗ ਲੱਗ ਰਹੀਆਂ ਹਨ। ਇਸੇ ਸੰਕਟਮਈ ਹਾਲਾਤਾਂ ਦੌਰਾਨ ਮਾਧੋਪੁਰ ਹੈੱਡਵਰਕਸ ਨੇੜੇ ਵਾਪਰੇ ਇਕ ਵੱਡੇ ਰੈਸਕਿਊ ਓਪਰੇਸ਼ਨ ਨੇ ਕਈ ਜਿੰਦਗੀਆਂ ਬਚਾ ਲਈਆਂ।

ਸੂਤਰਾਂ ਮੁਤਾਬਕ, ਮਾਧੋਪੁਰ ਖੇਤਰ ‘ਚ ਇਕ ਇਮਾਰਤ ਦੀ ਛੱਤ ‘ਤੇ 22 CRPF ਜਵਾਨ ਅਤੇ 3 ਸਥਾਨਕ ਨਾਗਰਿਕ ਫਸੇ ਹੋਏ ਸਨ। ਹੇਠਾਂ ਪਾਣੀ ਦੇ ਤੀਬਰ ਰੁੱਖ ਕਾਰਨ ਉਨ੍ਹਾਂ ਦਾ ਬਚਨਾ ਮੁਸ਼ਕਲ ਦਿਖ ਰਿਹਾ ਸੀ। ਇਸ ਜਾਣਕਾਰੀ ਮਿਲਣ ‘ਤੇ ਭਾਰਤੀ ਫੌਜ ਨੇ ਤੁਰੰਤ ਰੈਸਕਿਊ ਟੀਮ ਭੇਜੀ।

ਫੌਜ ਦੇ ਹੈਲੀਕਾਪਟਰ ਨੇ ਜਾਨ-ਮੌਤ ਦੇ ਖੇਡ ਵਿੱਚ ਵੱਡੀ ਹਿੰਮਤ ਦਿਖਾਈ। ਬਹੁਤ ਹੀ ਤੰਗ ਸਪੇਸ ਅਤੇ ਖ਼ਤਰਨਾਕ ਹਾਲਾਤਾਂ ਦੇ ਬਾਵਜੂਦ ਹੈਲੀਕਾਪਟਰ ਨੇ ਸਿੱਧਾ ਘਰ ਦੀ ਛੱਤ ‘ਤੇ ਲੈਂਡਿੰਗ ਕੀਤੀ ਅਤੇ ਇਕ-ਇਕ ਕਰਕੇ ਸਾਰੇ ਫਸੇ ਹੋਏ ਜਵਾਨਾਂ ਤੇ ਨਾਗਰਿਕਾਂ ਨੂੰ ਸੁਰੱਖਿਅਤ ਬਚਾ ਲਿਆ।

ਰੈਸਕਿਊ ਟੀਮ ਦੀ ਇਹ ਫੁਰਤੀ ਹੀ ਸੀ ਕਿ ਕੁਝ ਮਿੰਟਾਂ ਬਾਅਦ ਉਹ ਪੂਰੀ ਇਮਾਰਤ ਪਾਣੀ ਦੇ ਦਬਾਅ ਕਾਰਨ ਢਹਿ ਗਈ। ਜੇ ਰੈਸਕਿਊ ਵਿੱਚ ਕੁਝ ਵੀ ਦੇਰੀ ਹੋ ਜਾਂਦੀ ਤਾਂ ਵੱਡੀ ਜਾਨੀ ਹਾਨੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਸੀ।

ਹਾਲਾਤ ਬਦ ਤੋਂ ਬਦਤਰ

ਇਸ ਵੇਲੇ ਪਠਾਨਕੋਟ, ਗੁਰਦਾਸਪੁਰ ਅਤੇ ਆਸਪਾਸ ਦੇ ਕਈ ਇਲਾਕਿਆਂ ਵਿੱਚ ਬਾੜ੍ਹ ਕਾਰਨ ਜਨ-ਜੀਵਨ ਪ੍ਰਭਾਵਿਤ ਹੈ। ਕਈ ਸੜਕਾਂ ਟੁੱਟ ਚੁੱਕੀਆਂ ਹਨ, ਖੇਤਾਂ ਵਿੱਚ ਫ਼ਸਲਾਂ ਡੁੱਬ ਗਈਆਂ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਵੱਲ ਖਸਿਆ ਜਾ ਰਿਹਾ ਹੈ। ਸਥਾਨਕ ਪ੍ਰਸ਼ਾਸਨ ਨੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ ਰਹਿਣ ਦੇ ਹੁਕਮ ਜਾਰੀ ਕੀਤੇ ਹਨ।

ਫੌਜ ਦੀ ਹਿੰਮਤ ਨੂੰ ਸਲਾਮ

ਇਸ ਰੈਸਕਿਊ ਓਪਰੇਸ਼ਨ ਤੋਂ ਬਾਅਦ ਲੋਕਾਂ ਵੱਲੋਂ ਭਾਰਤੀ ਫੌਜ ਦੇ ਜਜ਼ਬੇ ਅਤੇ ਹਿੰਮਤ ਨੂੰ ਸਲਾਮ ਕੀਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇ ਫੌਜ ਤੁਰੰਤ ਮੌਕੇ ‘ਤੇ ਨਾ ਪਹੁੰਚਦੀ ਤਾਂ ਇਹ ਇਕ ਵੱਡਾ ਹਾਦਸਾ ਸਾਬਤ ਹੋ ਸਕਦਾ ਸੀ।

ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬੇਕਾਰ ਘਰੋਂ ਨਾ ਨਿਕਲਣ ਦੀ ਅਪੀਲ ਕੀਤੀ ਹੈ। ਰਾਹਤ ਕਾਰਜ ਜਾਰੀ ਹਨ ਅਤੇ ਫੌਜ, NDRF ਅਤੇ SDRF ਦੀਆਂ ਟੀਮਾਂ ਪੂਰੀ ਤਰ੍ਹਾਂ ਤੈਨਾਤ ਹਨ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਦੀ ਮੀਟਿੰਗ — ਨਸ਼ਾ, ਅਪਰਾਧ ਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼

Read Next

ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ : ਫਿਰੋਤੀ ਮੰਗਣ ਅਤੇ ਨਜਾਇਜ਼ ਹਥਿਆਰ ਸਪਲਾਈ ਕਰਨ ਵਾਲੇ 7 ਗ੍ਰਿਫਤਾਰ