Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਵਿੱਚ ਪੁਰਾਣੀ ਇਮਾਰਤ ਦੀ ਕੰਧ ਢਹਿਣ ਨਾਲ ਵੱਡਾ ਹਾਦਸਾ ਟਲਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਪੰਜਾਬ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੁਰਾਣੀਆਂ ਇਮਾਰਤਾਂ ਦੇ ਢਹਿਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅੱਜ ਸਵੇਰੇ ਜਲੰਧਰ ਦੇ V-Mart ਦੇ ਨੇੜੇ ਇਕ ਪੁਰਾਣੀ ਇਮਾਰਤ ਦੀ ਕੰਧ ਢਹਿ ਗਈ, ਜਿਸ ਨਾਲ ਇੱਕ ਛੋਟਾ ਹਾਥੀ (ਮਿਨੀ ਟਰੱਕ) ਇਸ ਦੀ ਚਪੇਟ ਵਿੱਚ ਆ ਗਿਆ। ਗੱਡੀ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ ਪਰ ਗਨੀਮਤ ਇਹ ਰਹੀ ਕਿ ਘਟਨਾ ਵੇਲੇ ਛੋਟੇ ਹਾਥੀ ਵਿੱਚ ਕੋਈ ਵਿਅਕਤੀ ਮੌਜੂਦ ਨਹੀਂ ਸੀ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

ਮਿਲੀ ਜਾਣਕਾਰੀ ਮੁਤਾਬਕ, ਜਿਸ ਇਮਾਰਤ ਦੀ ਕੰਧ ਢਹਿ ਗਈ ਹੈ, ਉਸਦਾ ਮਾਲਕ ਵਿਦੇਸ਼ ਵਿੱਚ ਰਹਿੰਦਾ ਹੈ। ਇਮਾਰਤ ਦੇ ਗ੍ਰਾਊਂਡ ਫਲੋਰ ‘ਤੇ ਬਣੀ ਦੁਕਾਨ ਕਿਰਾਏ ‘ਤੇ ਚੜ੍ਹੀ ਹੋਈ ਹੈ, ਜਿਸਦਾ ਨਾਮ ਸਹਿਗਲ ਆਟੋ ਹੈ। ਹਾਲਾਂਕਿ ਕੰਧ ਢਹਿਣ ਨਾਲ ਦੁਕਾਨ ਨੂੰ ਕੋਈ ਨੁਕਸਾਨ ਨਹੀਂ ਹੋਇਆ। ਇਲਾਕੇ ਵਾਸੀਆਂ ਨੇ ਦੱਸਿਆ ਕਿ ਛੋਟਾ ਹਾਥੀ ਕਾਫ਼ੀ ਸਮੇਂ ਤੋਂ ਉਸ ਥਾਂ ‘ਤੇ ਖੜ੍ਹਾ ਸੀ ਅਤੇ ਅੱਜ ਸਵੇਰੇ 5 ਵਜੇ ਦੇ ਕਰੀਬ ਘਟਨਾ ਵਾਪਰੀ।

ਘਟਨਾ ਸਬੰਧੀ ਮਾਲਕ ਦੇ ਭਰਾ ਰਾਹੁਲ ਨੇ ਦੱਸਿਆ ਕਿ ਇਹ ਇਮਾਰਤ ਕਾਫ਼ੀ ਪੁਰਾਣੀ ਹੈ ਅਤੇ ਉਸਦਾ ਭਰਾ ਇਸ ਵੇਲੇ ਵਿਦੇਸ਼ ਗਿਆ ਹੋਇਆ ਹੈ। ਸਵੇਰੇ ਉਸਦੇ ਸਾਥੀ ਪਵਨ ਨੇ ਉਸਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਪਵਨ ਨੇ ਕਿਹਾ ਕਿ ਉਸਨੇ ਅਚਾਨਕ ਤੇਜ਼ ਧਮਾਕੇ ਵਰਗੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਜਦੋਂ ਉਹ ਬਾਹਰ ਆਇਆ ਤਾਂ ਵੇਖਿਆ ਕਿ ਇਮਾਰਤ ਦੀ ਕੰਧ ਸੜਕ ‘ਤੇ ਡਿੱਗ ਚੁੱਕੀ ਸੀ ਅਤੇ ਉਸਦੇ ਹੇਠਾਂ ਛੋਟਾ ਹਾਥੀ ਦਬ ਗਿਆ ਸੀ।

ਘਟਨਾ ਤੋਂ ਬਾਅਦ ਰਾਹੁਲ ਨੇ ਕਰਮਚਾਰੀਆਂ ਨੂੰ ਬੁਲਾਕੇ ਮਲਬਾ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ, ਹਾਲਾਂਕਿ ਸਾਰੀ ਘਟਨਾ ਬਾਰਿਸ਼ ਕਾਰਨ ਪੁਰਾਣੀ ਇਮਾਰਤਾਂ ਦੀ ਖਰਾਬ ਹਾਲਤ ‘ਤੇ ਵੱਡਾ ਸਵਾਲ ਖੜ੍ਹਾ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ : ਫਿਰੋਤੀ ਮੰਗਣ ਅਤੇ ਨਜਾਇਜ਼ ਹਥਿਆਰ ਸਪਲਾਈ ਕਰਨ ਵਾਲੇ 7 ਗ੍ਰਿਫਤਾਰ

Read Next

ਜਲੰਧਰ ਸਿਵਲ ਹਸਪਤਾਲ ‘ਚ ਡਾਇਰੀਆ ਮਰੀਜ਼ਾਂ ਦਾ ਕੈਬਨਿਟ ਮੰਤਰੀ ਨੇ ਲਿਆ ਹਾਲ-ਚਾਲ