Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਸਿਵਲ ਹਸਪਤਾਲ ‘ਚ ਡਾਇਰੀਆ ਮਰੀਜ਼ਾਂ ਦਾ ਕੈਬਨਿਟ ਮੰਤਰੀ ਨੇ ਲਿਆ ਹਾਲ-ਚਾਲ

ਜਲੰਧਰ :ਕੰਵਲਜੀਤ ਸਿੰਘ ਮੱਕੜ –  ਪੰਜਾਬ ‘ਚ ਲਗਾਤਾਰ ਡਾਇਰੀਆ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਰੀ ਸੰਖਿਆ ‘ਚ ਮਰੀਜ਼ ਇਲਾਜ ਲਈ ਸਰਕਾਰੀ ਹਸਪਤਾਲਾਂ ‘ਚ ਦਾਖ਼ਲ ਹੋ ਰਹੇ ਹਨ। ਇਸੇ ਸਬੰਧ ‘ਚ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਸਿਵਲ ਹਸਪਤਾਲ ਜਾਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਡਾਇਰੀਆ ਨਾਲ ਪੀੜਤ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਇਲਾਜ ਸਬੰਧੀ ਡਾਕਟਰੀ ਟੀਮ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।

ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 34 ਮਰੀਜ਼ ਹਸਪਤਾਲ ‘ਚ ਦਾਖ਼ਲ ਹੋਏ ਹਨ ਅਤੇ ਸਭ ਦੀ ਸਿਹਤ ਵਿੱਚ ਸੁਧਾਰ ਆ ਰਿਹਾ ਹੈ। ਮੰਤਰੀ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਖਾਸ ਤੌਰ ‘ਤੇ ਹਦਾਇਤ ਕੀਤੀ ਕਿ ਉਹ ਬਾਜ਼ਾਰ ਦਾ ਜੂਸ ਮਰੀਜ਼ਾਂ ਨੂੰ ਨਾ ਪਿਲਾਉਣ।

ਹਸਪਤਾਲ ਦੌਰੇ ਦੌਰਾਨ ਇੱਕ ਮਰੀਜ਼ ਨੇ ਦਵਾਈ ਦੀ ਕਮੀ ਬਾਰੇ ਮੰਤਰੀ ਨੂੰ ਜਾਣਕਾਰੀ ਦਿੱਤੀ, ਜਿਸ ‘ਤੇ ਮੰਤਰੀ ਨੇ ਤੁਰੰਤ ਹੀ ਡਾਕਟਰਾਂ ਨਾਲ ਗੱਲ ਕਰਕੇ ਮਰੀਜ਼ ਨੂੰ ਆ ਰਹੀ ਮੁਸ਼ਕਲ ਦਾ ਹੱਲ ਕਰਨ ਲਈ ਕਿਹਾ।

ਮੋਹਿੰਦਰ ਭਗਤ ਨੇ ਕਿਹਾ ਕਿ ਬਸਤੀ ਬਾਵਾ ਖੇਲ ‘ਚ ਕੁਝ ਮਰੀਜ਼ਾਂ ਨੂੰ ਡਾਇਰੀਆ ਦੀ ਸਮੱਸਿਆ ਆਈ ਸੀ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੇ ਮੁਤਾਬਕ, ਸਭ ਮਰੀਜ਼ ਹੁਣ ਸੁਧਾਰ ਦੀ ਰਾਹ ‘ਤੇ ਹਨ।

ਬਾਢ਼ ਪ੍ਰਭਾਵਿਤ ਇਲਾਕਿਆਂ ਸਬੰਧੀ ਗੱਲ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਉਹ ਕਪੂਰਥਲਾ ਦੇ ਪਾਣੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਆਏ ਹਨ, ਜਿੱਥੇ ਸਰਕਾਰ ਵੱਲੋਂ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਲੋਕਾਂ ਨੂੰ ਬਾਢ਼ ਵਾਲੇ ਖੇਤਰਾਂ ਤੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲੀ ਵਾਰ ਮੁੱਖ ਮੰਤਰੀ ਨੇ ਲੋਕਾਂ ਨੂੰ ਬਚਾਉਣ ਲਈ ਆਪਣਾ ਹੈਲੀਕਾਪਟਰ ਤੱਕ ਮੁਹੱਈਆ ਕਰਵਾਇਆ ਹੈ।

ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਵਿਪੱਖ ਕੋਲ ਲੋਕਾਂ ਦੀ ਸਹਾਇਤਾ ਕਰਨ ਲਈ ਕੋਈ ਪ੍ਰੋਗਰਾਮ ਨਹੀਂ, ਸਗੋਂ ਉਹ ਸਿਰਫ਼ ਸਰਕਾਰ ‘ਤੇ ਦੋਸ਼ ਲਗਾਉਣ ਵਿੱਚ ਵਿਆਸਤ ਹਨ। ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਬਾਜਵਾ ਬਾਰੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵਿੱਚ ਇਸ ਸਮੇਂ ਸਾਰੇ ਨੇਤਾ ਸਿਰਫ਼ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਦੀ ਦੌੜ ‘ਚ ਲੱਗੇ ਹੋਏ ਹਨ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਪੁਰਾਣੀ ਇਮਾਰਤ ਦੀ ਕੰਧ ਢਹਿਣ ਨਾਲ ਵੱਡਾ ਹਾਦਸਾ ਟਲਿਆ

Read Next

ਕਪੂਰਥਲਾ : ਲਗਾਤਾਰ ਮੀਂਹ ਕਾਰਨ ਸਲਤਾਨਪੁਰ ਲੋਧੀ ਦੇ ਪਿੰਡ ਕਬੀਰਪੁਰ ਵਿੱਚ ਆਰਾ ਮਸ਼ੀਨ ਤੇ ਆਟਾ ਚੱਕੀ ਦੀ ਛੱਤ ਡਿੱਗੀ, ਮਾਂ-ਪੁੱਤਰ ਜ਼ਖ਼ਮੀ