Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਕਪੂਰਥਲਾ : ਲਗਾਤਾਰ ਮੀਂਹ ਕਾਰਨ ਸਲਤਾਨਪੁਰ ਲੋਧੀ ਦੇ ਪਿੰਡ ਕਬੀਰਪੁਰ ਵਿੱਚ ਆਰਾ ਮਸ਼ੀਨ ਤੇ ਆਟਾ ਚੱਕੀ ਦੀ ਛੱਤ ਡਿੱਗੀ, ਮਾਂ-ਪੁੱਤਰ ਜ਼ਖ਼ਮੀ

ਕਪੂਰਥਲਾ :ਕੰਵਲਜੀਤ ਸਿੰਘ ਮੱਕੜ –  ਕਪੂਰਥਲਾ : ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਭਰ ਵਿੱਚ ਲਗਾਤਾਰ ਹੋ ਰਹੇ ਮੀਂਹ ਨੇ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਹੁਣ ਪੰਜਾਬ ਦੇ ਕਈ ਹਿੱਸਿਆਂ ਵਿੱਚ ਵੀ ਬਾੜ੍ਹ ਵਰਗੇ ਹਾਲਾਤ ਬਣ ਰਹੇ ਹਨ। ਇਸੇ ਦੌਰਾਨ ਸਲਤਾਨਪੁਰ ਲੋਧੀ ਦੇ ਪਿੰਡ ਕਬੀਰਪੁਰ ‘ਚ ਇਕ ਵੱਡਾ ਹਾਦਸਾ ਵਾਪਰਿਆ, ਜਿੱਥੇ ਆਰਾ ਮਸ਼ੀਨ ਅਤੇ ਆਟਾ ਚੱਕੀ ਦੀ ਛੱਤ ਡਿੱਗ ਗਈ।

ਇਸ ਹਾਦਸੇ ‘ਚ ਚੱਕੀ ਮਾਲਕ ਹਰਮੇਲ ਸਿੰਘ ਤੇ ਉਸ ਦੀ ਬੁਜ਼ੁਰਗ ਮਾਤਾ ਪ੍ਰਕਾਸ਼ ਕੌਰ ਮਲਬੇ ਹੇਠ ਦੱਬ ਗਏ। ਦੋਵੇਂ ਉਸ ਸਮੇਂ ਚੱਕੀ ਅੰਦਰ ਮੌਜੂਦ ਸਨ ਜਦੋਂ ਅਚਾਨਕ ਛੱਤ ਭਰਭਰਾ ਕੇ ਡਿੱਗ ਪਈ। ਮਾਂ-ਪੁੱਤਰ ਦੀਆਂ ਚੀਖਾਂ ਸੁਣ ਕੇ ਨੇੜਲੇ ਪਿੰਡਵਾਸੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤਾ। ਲਗਭਗ ਇਕ ਘੰਟੇ ਦੀ ਮਿਹਨਤ ਤੋਂ ਬਾਅਦ ਦੋਵਾਂ ਨੂੰ ਮਲਬੇ ਤੋਂ ਬਾਹਰ ਕੱਢਿਆ ਗਿਆ।

ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸਲਤਾਨਪੁਰ ਲੋਧੀ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੇ ਅਨੁਸਾਰ ਦੋਵੇਂ ਦੀ ਹਾਲਤ ਸਥਿਰ ਹੈ।

ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਐਸ.ਡੀ.ਐਮ. ਸਲਤਾਨਪੁਰ ਲੋਧੀ ਅਲਕਾ ਕਾਲੀਆ ਹਸਪਤਾਲ ਪਹੁੰਚੀਆਂ ਅਤੇ ਮਾਂ-ਪੁੱਤਰ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਡਾਕਟਰਾਂ ਨਾਲ ਮਿਲ ਕੇ ਇਲਾਜ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਚੱਕੀ ਦੀ ਛੱਤ ਮਿੱਟੀ ਦੀ ਬਣੀ ਹੋਈ ਸੀ ਅਤੇ ਉੱਤੇ ਭੂਸਾ ਪਿਆ ਹੋਇਆ ਸੀ। ਲਗਾਤਾਰ ਮੀਂਹ ਕਾਰਨ ਛੱਤ ਕਮਜ਼ੋਰ ਹੋ ਗਈ ਅਤੇ ਆਖ਼ਿਰਕਾਰ ਡਿੱਗ ਪਈ। ਪੀੜਤ ਪਰਿਵਾਰ ਗਰੀਬ ਵਰਗ ਨਾਲ ਸੰਬੰਧਿਤ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਮੰਗ ਪਿੰਡ ਵਾਸੀਆਂ ਨੇ ਕੀਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਸਿਵਲ ਹਸਪਤਾਲ ‘ਚ ਡਾਇਰੀਆ ਮਰੀਜ਼ਾਂ ਦਾ ਕੈਬਨਿਟ ਮੰਤਰੀ ਨੇ ਲਿਆ ਹਾਲ-ਚਾਲ

Read Next

ਤਲਵਣ ਰੋਡ ‘ਤੇ ਗੰਦਾ ਪਾਣੀ ਖੜ੍ਹਾ, ਸੜਕ ਬਣੀ ਮੁਸੀਬਤ – ਰਾਹਗੀਰਾਂ ਨੂੰ ਹੋ ਰਿਹਾ ਦੁੱਖ, ਬਿਮਾਰੀਆਂ ਦਾ ਖਤਰਾ ਵਧਿਆ