Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਤਲਵਣ ਰੋਡ ‘ਤੇ ਗੰਦਾ ਪਾਣੀ ਖੜ੍ਹਾ, ਸੜਕ ਬਣੀ ਮੁਸੀਬਤ – ਰਾਹਗੀਰਾਂ ਨੂੰ ਹੋ ਰਿਹਾ ਦੁੱਖ, ਬਿਮਾਰੀਆਂ ਦਾ ਖਤਰਾ ਵਧਿਆ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਫਿਲੌਰ ਤੋਂ ਤਲਵਣ ਰੋਡ ‘ਤੇ ਖੜ੍ਹੇ ਗੰਦੇ ਪਾਣੀ ਨੇ ਇਲਾਕੇ ਦੇ ਵਸਨੀਕਾਂ ਅਤੇ ਰਾਹਗੀਰਾਂ ਲਈ ਨਰਕ ਵਰਗਾ ਮਾਹੌਲ ਪੈਦਾ ਕਰ ਦਿੱਤਾ ਹੈ। ਰੋਜ਼ਾਨਾ ਸਕੂਲ ਜਾਣ ਵਾਲੇ ਵਿਦਿਆਰਥੀਆਂ ਤੋਂ ਲੈ ਕੇ ਆਮ ਰਾਹਗੀਰਾਂ ਨੂੰ ਸੜਕ ਪਾਰ ਕਰਨਾ ਮੁਸ਼ਕਲ ਹੋ ਰਿਹਾ ਹੈ। ਪਿੰਡ ਨੰਗਲ ਸਮੇਤ ਹੋਰ ਪਿੰਡਾਂ ਦਾ ਗੰਦਾ ਪਾਣੀ ਸਹੀ ਨਿਕਾਸੀ ਪ੍ਰਬੰਧ ਨਾ ਹੋਣ ਕਰਕੇ ਸੜਕ ‘ਤੇ ਹੀ ਵਗ ਰਿਹਾ ਹੈ, ਜਿਸ ਕਾਰਨ ਸੜਕ ਖਰਾਬ ਹੋ ਗਈ ਹੈ ਅਤੇ ਥਾਂ–ਥਾਂ ਵੱਡੇ ਖੱਡੇ ਪੈ ਗਏ ਹਨ।

ਇਸ ਗੰਭੀਰ ਮਸਲੇ ਨੂੰ ਹੱਲ ਕਰਵਾਉਣ ਲਈ ਲੋਕ ਇਨਸਾਫ਼ ਮੰਚ ਦੀ ਟੀਮ ਨੇ ਡੀ ਡੀ ਪੀ ਓ ਜਲੰਧਰ ਗੁਰਦਰਸ਼ਨ ਕੁੰਡਲ ਨੂੰ ਮੰਗ ਪੱਤਰ ਸੌਂਪਿਆ। ਟੀਮ ਦੇ ਆਗੂਆਂ ਦਾ ਕਹਿਣਾ ਸੀ ਕਿ ਸਾਲਾਂ ਤੋਂ ਗੰਦੇ ਪਾਣੀ ਕਾਰਨ ਤਲਵਣ ਰੋਡ ‘ਤੇ ਹਾਲਤ ਦਿਨੋ-ਦਿਨ ਖਰਾਬ ਹੁੰਦੀ ਜਾ ਰਹੀ ਹੈ, ਜਿਸ ਨਾਲ ਹਾਦਸਿਆਂ ਅਤੇ ਬਿਮਾਰੀਆਂ ਦਾ ਖਤਰਾ ਵਧਦਾ ਜਾ ਰਿਹਾ ਹੈ।

ਇਸ ਮੌਕੇ ਡੀ ਡੀ ਪੀ ਓ ਗੁਰਦਰਸ਼ਨ ਕੁੰਡਲ ਨੇ ਭਰੋਸਾ ਦਿਵਾਇਆ ਕਿ ਮਸਲੇ ਨੂੰ ਜਲਦ ਹੀ ਬੀ ਡੀ ਪੀ ਓ ਫਿਲੌਰ ਦੇ ਧਿਆਨ ਵਿੱਚ ਲਿਆ ਕੇ ਹੱਲ ਕੀਤਾ ਜਾਵੇਗਾ। ਪਰ ਲੋਕ ਇਨਸਾਫ਼ ਮੰਚ ਦੇ ਪ੍ਰਧਾਨ ਜਰਨੈਲ ਫਿਲੌਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਤੁਰੰਤ ਹੱਲ ਨਾ ਹੋਇਆ ਤਾਂ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।

ਇਸ ਮੌਕੇ ਜਰਨੈਲ ਫਿਲੌਰ ਦੀ ਅਗਵਾਈ ਵਿੱਚ ਵਫਦ ਵਿੱਚ ਲੋਕ ਇਨਸਾਫ਼ ਮੰਚ ਦੇ ਸਕੱਤਰ ਪ੍ਰਸ਼ੋਤਮ ਫਿਲੌਰ, ਸੀਨੀਅਰ ਮੀਤ ਪ੍ਰਧਾਨ ਮਾਸਟਰ ਹੰਸ ਰਾਜ, ਸੀਨੀਅਰ ਆਗੂ ਰਾਜਵਿੰਦਰ ਸਿੰਘ ਮੁਠੱਡਾ ਕਲਾਂ, ਸੁਰਿੰਦਰ ਮਾਹਲਾ, ਹਰਮਿੰਦਰ ਸਿੰਘ ਅਤੇ ਬਲਜੀਤ ਸਿੰਘ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਕਪੂਰਥਲਾ : ਲਗਾਤਾਰ ਮੀਂਹ ਕਾਰਨ ਸਲਤਾਨਪੁਰ ਲੋਧੀ ਦੇ ਪਿੰਡ ਕਬੀਰਪੁਰ ਵਿੱਚ ਆਰਾ ਮਸ਼ੀਨ ਤੇ ਆਟਾ ਚੱਕੀ ਦੀ ਛੱਤ ਡਿੱਗੀ, ਮਾਂ-ਪੁੱਤਰ ਜ਼ਖ਼ਮੀ

Read Next

ਪੰਜਾਬ ਦੇ ਸਰਹੱਦੀ ਇਲਾਕੇ ਬਾਢ਼ ਦੀ ਚਪੇਟ ‘ਚ, ਕਲਗੀਧਰ ਟਰਸਟ ਵੱਲੋਂ ਰਾਹਤ ਕਾਰਜ ਜਾਰੀ