Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਪੰਜਾਬ ’ਚ ਇਸ ਵਾਰ ਆਫ਼ਤ ਬਣਿਆ ਮੀਂਹ! 1018 ਪਿੰਡ ਪਾਣੀ ’ਚ ਡੁੱਬੇ, 5 ਦਿਨਾਂ ”ਚ 23 ਲੋਕਾਂ ਦੀ ਮੌਤ

ਚੰਡੀਗੜ੍ਹ  – ਪੰਜਾਬ ਵਿਚ ਇਸ ਵਾਰ ਲਗਾਤਾਰ ਪੈ ਰਹੇ ਮੀਂਹ ਨੇ ਕਹਿਰ ਮਚਾ ਦਿੱਤਾ ਹੈ, ਜਿਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਦਰਿਆਵਾਂ ਨੇੜੇ ਰਹਿ ਰਹੇ ਲੋਕਾਂ ‘ਤੇ ਪੈ ਰਿਹਾ ਹੈ। ਰਾਵੀ, ਬਿਆਸ ਅਤੇ ਸਤਲੁਜ ਦਰਿਆ ਸ਼ਨੀਵਾਰ ਨੂੰ ਵੀ ਪੂਰੇ ਸ਼ੂਕਦੇ ਰਹੇ। ਪੰਜਾਬ ਦੇ 7 ਜ਼ਿਲਿਆਂ ਵਿਚ ਬੀਤੇ 5 ਦਿਨਾਂ ਦੌਰਾਨ 23 ਵਿਅਕਤੀ ਹੜ੍ਹ ਦੀ ਲਪੇਟ ਵਿਚ ਆ ਕੇ ਮੌਤ ਦੇ ਮੂੰਹ ਵਿਚ ਚਲੇ ਗਏ। 1018 ਪਿੰਡ ਹੜ੍ਹ ਦੀ ਲਪੇਟ ਵਿਚ ਹਨ ਅਤੇ ਲਗਭਗ 3 ਲੱਖ ਏਕੜ ਜ਼ਮੀਨ ਨੂੰ ਹੜ੍ਹ ਨੇ ਤਬਾਹ ਕਰ ਦਿੱਤਾ ਹੈ। ਅਨੁਮਾਨ ਦੇ ਅਨੁਸਾਰ ਹੜ੍ਹ ਦੀ ਲਪੇਟ ਵਿਚ ਆ ਕੇ 10,000 ਤੋਂ ਵੱਧ ਪਸ਼ੂਆਂ ਦੇ ਮਰਨ ਦਾ ਅੰਕੜਾ ਹੈ।

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ 11,330 ਵਿਅਕਤੀਆਂ ਨੂੰ ਹੜ੍ਹ ’ਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। 1988 ਦੇ ਦੌਰਾਨ ਆਏ ਹੜ੍ਹ ਵਿਚ ਲਗਭਗ 11 ਲੱਖ ਕਿਊਸਿਕ ਪਾਣੀ ਨੇ ਲੋਕਾਂ ਨੂੰ ਬੇਹਾਲ ਕੀਤਾ ਸੀ ਪਰ ਇਸ ਵਾਰ 15 ਲੱਖ ਕਿਊਸਿਕ ਤੋਂ ਵੱਧ ਪਾਣੀ ਨੇ ਪੰਜਾਬ ਦੇ ਮਾਝਾ ਅਤੇ ਦੋਆਬਾ ਇਲਾਕੇ ਦੇ 7 ਜ਼ਿਲਿਆਂ ਵਿਚ ਤਬਾਹੀ ਮਚਾ ਕੇ ਲੋਕਾਂ ਨੂੰ ਬੇਘਰ ਕਰ ਕੇ ਅਤੇ ਭਾਰੀ ਆਰਥਿਕ ਨੁਕਸਾਨ ਪਹੁੰਚਾਇਆ ਹੈ। ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ ਵਿਚ ਹੜ੍ਹ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲਿਆ, ਜਦਕਿ ਬਰਨਾਲਾ, ਮੋਗਾ, ਕਪੂਰਥਲਾ ਅਤੇ ਅੰਮ੍ਰਿਤਸਰ ਦਾ ਵੀ ਕੁਝ ਹਿੱਸਾ ਹੜ੍ਹ ਤੋਂ ਪ੍ਰਭਾਵਿਤ ਹੈ।

ਦੱਸ ਦੇਈਏ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪੰਜਾਬ ਸਰਕਾਰ ਨੇ 87 ਰਾਹਤ ਕੈਂਪ ਸਥਾਪਤ ਕੀਤੇ ਹਨ, ਜਿਨ੍ਹਾਂ ਵਿਚ 4729 ਵਿਅਕਤੀ ਰਹਿ ਰਹੇ ਹਨ। ਬੀ. ਬੀ. ਐੱਮ. ਬੀ. ਵੱਲੋਂ ਜਾਰੀ ਸੂਚਨਾ ਦੇ ਅਨੁਸਾਰ ਸ਼ਨੀਵਾਰ ਨੂੰ ਗੋਬਿੰਦ ਸਾਗਰ ਝੀਲ ਦਾ ਪਾਣੀ ਦਾ ਪੱਧਰ 1672.12 ਫੁੱਟ ਸੀ, ਜਦਕਿ ਝੀਲ ਵਿਚ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ। ਡੈਮ ਦੇ ਫਲੱਡ ਗੇਟਾਂ ਤੋਂ 54,076 ਕਿਊਸਿਕ ਪਾਣੀ ਛੱਡਿਆ ਗਿਆ। ਪੌਂਗ ਡੈਮ ਦਾ ਪਾਣੀ ਦਾ ਪੱਧਰ 1391.05 ਫੁੱਟ ਸੀ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ 11 ਫੁੱਟ ਵੱਧ ਹੈ। ਡੈਮ ਦੇ ਫਲੱਡ ਗੇਟ ਤੋਂ 1,05,854 ਕਿਊਸਿਕ ਪਾਣੀ ਛੱਡਿਆ ਗਿਆ।

ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ 524.96 ਮੀਟਰ ਸੀ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ 2 ਮੀਟਰ ਘੱਟ ਸੀ। ਡੈਮ ਤੋਂ 51,116 ਕਿਊਸਿਕ ਪਾਣੀ ਛੱਡਿਆ ਗਿਆ। ਘੱਗਰ, ਟਾਂਗਰੀ ਅਤੇ ਮਾਰਕੰਡਾ ਨਦੀਆਂ ਦਾ ਪਾਣੀ ਦਾ ਪੱਧਰ ਆਮ ਦਿਨਾਂ ਨਾਲੋਂ 8 ਤੋਂ 10 ਫੁੱਟ ਵੱਧ ਸੀ ਪਰ ਤਿੰਨਾਂ ਨਦੀਆਂ ਨੇ ਸ਼ਨੀਵਾਰ ਨੂੰ ਪਾਣੀ ਦਾ ਪੱਧਰ ਵਧਿਆ ਹੋਣ ਦੇ ਬਾਅਦ ਵੀ ਕਿਸੇ ਵੀ ਹਿੱਸੇ ਵਿਚ ਕੋਈ ਨੁਕਸਾਨ ਨਹੀਂ ਕੀਤਾ ਸੀ। ਪਟਿਆਲਾ ਦੇ ਦੇਵੀਗੜ੍ਹ, ਭੁਨਰਹੇੜੀ, ਗੂਹਲਾ ਚੀਕਾ ਇਲਾਕੇ ਦੇ ਹੇਠਲੇ ਹਿੱਸਿਆਂ ਵਿਚ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਰਹਿਣ ਲਈ ਕਿਹਾ ਗਿਆ ਹੈ।

Vinkmag ad
Share Our Daily Posts

News Desk

Read Previous

ਤੇਗ ਬਹਾਦਰ ਹਾਇਰ ਪਰਚੇਜ਼ ਪ੍ਰਾਈਵੇਟ ਲਿਮਟਿਡ ‘ਚ ਸ਼ੇਅਰਧਾਰਕਾਂ ਦਾ ਵਿਵਾਦ, ਅਦਾਲਤ ਨੇ ਦਿੱਤੇ ਸਖ਼ਤ ਹੁਕਮ

Read Next

ਲੁਧਿਆਣਾ ‘ਚ ਜੂਨੀਅਰ ਸਟੇਟ ਐਥਲੈਟਿਕਸ ਦੀ ਤਿਸਰੇ ਦਿਨ ਦੇ ਨਤੀਜੇ ਐਲਾ