Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਰੇਲਵੇ ਟਰੈਕ ‘ਚ ਭਰਿਆ ਪਾਣੀ, ਕਰੰਟ ਲੱਗਣ ਨਾਲ ਕਰਮਚਾਰੀ ਦੀ ਮੌਤ – ਪੰਜਾਬ ਭਰ ਵਿੱਚ ਬਾਰਿਸ਼ ਦਾ ਕਹਿਰ ਜਾਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਪੰਜਾਬ ਭਰ ਵਿੱਚ ਬਾਰਿਸ਼ ਦਾ ਕਹਿਰ ਥਮਣ ਦਾ ਨਾਮ ਨਹੀਂ ਲੈ ਰਿਹਾ। ਐਤਵਾਰ ਨੂੰ ਵੀ ਬਾਢ਼ ਪ੍ਰਭਾਵਿਤ 8 ਜ਼ਿਲ੍ਹਿਆਂ ਦੇ ਲੋਕਾਂ ਦੀ ਮੁਸ਼ਕਲਾਂ ਘੱਟ ਨਹੀਂ ਹੋਈਆਂ। 1,300 ਤੋਂ ਵੱਧ ਪਿੰਡਾਂ ‘ਚ ਪਾਣੀ ਭਰਿਆ ਹੋਇਆ ਹੈ ਅਤੇ ਲੋਕ ਘਰਾਂ ਦੀਆਂ ਛਤਾਂ ‘ਤੇ ਬੈਠਣ ਜਾਂ ਸੁਰੱਖਿਅਤ ਥਾਵਾਂ ਵੱਲ ਪਲਾਇਨ ਕਰਨ ਲਈ ਮਜਬੂਰ ਹਨ। ਲਗਭਗ 2 ਲੱਖ ਏਕੜ ਖੇਤੀਬਾੜੀ ਦੀ ਫ਼ਸਲ ਪਾਣੀ ਹੇਠ ਆ ਚੁੱਕੀ ਹੈ।

ਜਲੰਧਰ ਸ਼ਹਿਰ ਵਿੱਚ ਵੀ ਬਾਰਿਸ਼ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਰਾਤ ਦੌਰਾਨ ਹੋਈ ਭਾਰੀ ਬਾਰਿਸ਼ ਨਾਲ ਮਾਡਲ ਟਾਊਨ ਮਾਰਕੀਟ ਤੋਂ ਲੈ ਕੇ ਰੇਲਵੇ ਟਰੈਕ ਤੱਕ ਪਾਣੀ ਭਰ ਗਿਆ। ਇਸੇ ਦੌਰਾਨ ਜਲੰਧਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 2 ਤੇ 3 ਦੇ ਵਿਚਕਾਰ ਕੰਮ ਕਰਦੇ ਸਮੇਂ ਕਰਮਚਾਰੀ ਨੂੰ ਕਰੰਟ ਲੱਗਣ ਨਾਲ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਪ੍ਰਸ਼ੋਤਮ ਕੁਮਾਰ, ਨਿਵਾਸੀ ਬਿਆਸ ਪਿੰਡ ਵਜੋਂ ਹੋਈ ਹੈ, ਜੋ ਪਿਛਲੇ 23 ਸਾਲਾਂ ਤੋਂ ਰੇਲਵੇ ਵਿੱਚ ਸੇਵਾ ਨਿਭਾ ਰਿਹਾ ਸੀ। ਜਾਣਕਾਰੀ ਅਨੁਸਾਰ, ਪਾਣੀ ਭਰ ਜਾਣ ਨਾਲ ਸ਼ਾਰਟ ਸਰਕਿਟ ਹੋ ਗਿਆ ਅਤੇ ਪ੍ਰਸ਼ੋਤਮ ਕੁਮਾਰ ਕਰੰਟ ਦੀ ਚਪੇਟ ‘ਚ ਆ ਗਿਆ। ਉਸ ਦੇ ਪਰਿਵਾਰ ਨੂੰ ਸ਼ਵ ਸੌਂਪ ਦਿੱਤਾ ਗਿਆ ਹੈ।

ਰੇਲਵੇ ਦੇ ਇਕ ਹੋਰ ਕਰਮਚਾਰੀ ਨੇ ਦੱਸਿਆ ਕਿ ਮ੍ਰਿਤਕ ਉਸ ਸਮੇਂ ਲਾਈਨ ਕ੍ਰਾਸ ਕਰ ਰਿਹਾ ਸੀ ਜਦੋਂ ਪਾਣੀ ਵਿਚ ਕਰੰਟ ਦੌੜ ਗਿਆ ਅਤੇ ਹਾਦਸਾ ਵਾਪਰ ਗਿਆ।

ਇਸ ਘਟਨਾ ਤੋਂ ਬਾਅਦ ਰੇਲਵੇ ਪ੍ਰਸ਼ਾਸਨ ਨੇ ਬਾਰਿਸ਼ ਕਾਰਨ ਗੱਡੀਆਂ ਦੇ ਟਾਈਮ ਵਿੱਚ ਬਦਲਾਅ ਕੀਤਾ ਹੈ। ਸਟੇਸ਼ਨ ਤੇ ਲਗਾਤਾਰ ਐਲਾਨ ਕੀਤੇ ਜਾ ਰਹੇ ਹਨ ਕਿ ਕਈ ਗੱਡੀਆਂ, ਜਿਵੇਂ ਕਿ ਸ਼ਤਾਬਦੀ ਐਕਸਪ੍ਰੈਸ ਸਮੇਤ ਹੋਰ ਟ੍ਰੇਨਾਂ, ਦੇਰ ਨਾਲ ਚੱਲ ਰਹੀਆਂ ਹਨ।

ਬਾਰਿਸ਼ ਕਾਰਨ ਆਏ ਸੰਕਟ ਨੇ ਨਾ ਸਿਰਫ਼ ਲੋਕਾਂ ਦੀ ਰੋਜ਼ਮਰਾ ਜ਼ਿੰਦਗੀ ਪ੍ਰਭਾਵਿਤ ਕੀਤੀ ਹੈ, ਸਗੋਂ ਰੇਲਵੇ ਕਾਰਜ ‘ਤੇ ਵੀ ਗੰਭੀਰ ਅਸਰ ਪਾਇਆ ਹੈ।

Vinkmag ad
Share Our Daily Posts

News Desk

Read Previous

ਸ਼ਾਹਕੋਟ ਹਲਕੇ ਵਿੱਚ ਹੜ ਪ੍ਰਭਾਵਿਤ ਪਰਿਵਾਰਾਂ ਦਾ ਨਿਰੀਖਣ, ਮੌਕੇ ‘ਤੇ ਹੀ ਕੀਤੇ ਗਏ ਸਹਾਇਤਾ ਉਪਰਾਲੇ

Read Next

ਹੜ੍ਹ ਦਾ ਅਲਰਟ: ਖਤਰੇ ਦੇ ਨਿਸ਼ਾਨ ਤੋਂ ਸਿਰਫ 3.84 ਫੁੱਟ ਦੂਰ ਹੈ ਭਾਖੜਾ ਡੈਮ ਦਾ ਪਾਣੀ