Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 1, 2026

ਜਾਲੰਧਰ ਵਿੱਚ ਸਰਫ਼ੇਸ ਵਾਟਰ ਕਾਰਨ ਖੁਦਾਈ ਨਾਲ ਸੜਕਾਂ ਬਣੀਆਂ ਖ਼ਤਰਨਾਕ ਕਾਂਗਰਸ ਉਪ-ਪ੍ਰਧਾਨ ਅਤੇ ਕੌਂਸਲਰ ਸ੍ਰੀ ਪਵਨ ਕੁਮਾਰ ਨੇ ਮੇਅਰ ਤੇ ਅਧਿਕਾਰੀਆਂ ਨੂੰ ਘੇਰਿਆ

ਜਲੰਧਰ : ਕੰਵਲਜੀਤ ਸਿੰਘ  – ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਉਪ- ਪ੍ਰਧਾਨ ਅਤੇ ਵਾਰਡ ਨੰਬਰ 36 ਦੇ ਕੌਂਸਲਰ ਪਵਨ ਕੁਮਾਰ ਨੇ ਸ਼ਹਿਰ ਦੀਆਂ ਖਰਾਬ ਸੜਕਾਂ ਅਤੇ ਸਰਫ਼ੇਸ ਵਾਟਰ ਸਕੀਮ ਦੇ ਕਾਰਨ ਬਣ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਮੇਅਰ ਅਤੇ ਅਧਿਕਾਰੀਆਂ ‘ਤੇ ਤਿੱਖੇ ਹਮਲੇ ਕੀਤੇ ਹਨ।

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਰਫ਼ੇਸ ਵਾਟਰ ਪ੍ਰੋਜੈਕਟ ਤਹਿਤ ਕਈ ਸੜਕਾਂ ਖੋਦੀਆਂ ਗਈਆਂ ਹਨ, ਜਿੱਥੇ ਮੁਰੰਮਤ ਦਾ ਕੋਈ ਪ੍ਰਬੰਧ ਨਾ ਹੋਣ ਕਰਕੇ ਵਾਹਨ ਫਸ ਕੇ ਪਲਟ ਰਹੇ ਹਨ ਅਤੇ ਲੋਕਾਂ ਦੀ ਜਾਨ ਖ਼ਤਰੇ ਵਿੱਚ ਪਈ ਹੋਈ ਹੈ। ਕੌਂਸਲਰ ਅਨੁਸਾਰ, “ਜਿੱਥੇ ਕੰਮ ਹੋ ਰਿਹਾ ਹੈ, ਉਥੇ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣ ਚਾਹੀਦੇ ਸਨ, ਪਰ ਮੇਅਰ ਤੇ ਕਮਿਸ਼ਨਰ ਨੇ ਇਸ ਵੱਲ ਧਿਆਨ ਹੀ ਨਹੀਂ ਦਿੱਤਾ।”

ਪਵਨ ਕੁਮਾਰ ਨੇ ਖੁਲਾਸਾ ਕੀਤਾ ਕਿ ਲਗਭਗ 10 ਦਿਨ ਪਹਿਲਾਂ ਉਹਨਾਂ ਵੱਲੋਂ ਮੇਅਰ ਵਨੀਤ ਧੀਰ ਨੂੰ ਇਕ ਲਿਖਤੀ ਮੰਗ ਪੱਤਰ ਵੀ ਸੌਂਪਿਆ ਗਿਆ ਸੀ ਕਿ ਠੇਕੇਦਾਰਾਂ ਨੂੰ ਸਾਈਟ ਤੇ ਖ਼ਾਸ ਹਦਾਇਤਾਂ ਦਿੱਤੀਆਂ ਜਾਣ। ਪਰ ਇਸਨੂੰ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਇਸ ਪੂਰੇ ਮਾਮਲੇ ਲਈ ਸਿੱਧੀ ਜ਼ਿੰਮੇਵਾਰੀ ਮੇਅਰ, ਕਮਿਸ਼ਨਰ ਅਤੇ ਉਨ੍ਹਾਂ ਦੇ ਅਧੀਨ ਕੰਮ ਕਰਦੇ ਇੰਜੀਨੀਅਰ (JE, SDO, XEN) ਦੀ ਬਣਦੀ ਹੈ। ਕੌਂਸਲਰ ਨੇ ਕਿਹਾ ਕਿ ਇਹ ਬਹੁਤ ਦੁੱਖਦਾਈ ਗੱਲ ਹੈ ਕਿ ਜਾਲੰਧਰ ਦੇ ਪਹਿਲੇ ਨਾਗਰਿਕ ਕੋਲ ਕੋਈ ਵਿਜ਼ਨ ਜਾਂ ਪੱਕੀ ਪ੍ਰਸ਼ਾਸਨਿਕ ਕਮਾਨ ਨਹੀਂ ਹੈ, ਅਤੇ ਇਸਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਉਹ ਕਈ ਵਾਰ ਇਸ ਮੁੱਦੇ ਵੱਲ ਧਿਆਨ ਦਿਵਾ ਚੁੱਕੇ ਹਨ ਪਰ ਅਧਿਕਾਰੀਆਂ ਵੱਲੋਂ ਹਮੇਸ਼ਾ ਅਣਦੇਖੀ ਕੀਤੀ ਗਈ। ਹੁਣ ਸੜਕਾਂ ‘ਤੇ ਕੇਵਲ ਵਾਹਨ ਰਾਹੀਂ ਨਿਗਰਾਨੀ ਕਰਨ ਨਾਲ ਸਮੱਸਿਆ ਹੱਲ ਨਹੀਂ ਹੋਵੇਗੀ।

ਪਵਨ ਕੁਮਾਰ ਨੇ ਜਨਤਾ ਦੇ ਹਿੱਤ ਲਈ ਮੇਅਰ ਵਨੀਤ ਧੀਰ ਨੂੰ ਸਲਾਹ ਦਿੱਤੀ ਕਿ ਉਹ ਦਫ਼ਤਰਾਂ ਵਿੱਚ ਬੈਠ ਕੇ ਕਾਗਜ਼ੀ ਕਾਰਵਾਈ ਕਰਨ ਦੀ ਬਜਾਏ ਸਖ਼ਤ ਪ੍ਰਸ਼ਾਸਨਿਕ ਫ਼ੈਸਲੇ ਲੈਣ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਹਨਾਂ ਕਿਹਾ ਕਿ ਜੇਕਰ ਵਿਰੋਧੀ ਪੱਖ ਦਾ ਕੋਈ ਮੈਂਬਰ ਭਲਾਈ ਲਈ ਸਹੀ ਸੁਝਾਅ ਦੇਵੇ, ਤਾਂ ਉਸਨੂੰ ਸਵੀਕਾਰ ਕਰਨਾ ਚਾਹੀਦਾ ਹੈ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਦੋਮੋਰੀਆ ਪੁਲ ਖੜ੍ਹੇ ਪਾਣੀ ‘ਚ ਛਾਲ ਮਾਰ ਵਿਅਕਤੀ ਨੇ ਕੀਤੀ ਖੁਦਕੁਸ਼ੀ

Read Next

ਜਲੰਧਰ ਤੋਂ ਖ਼ਬਰ – ਪੁਰੀਆ ਮੋਹੱਲੇ ‘ਚ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ, ਵੱਡਾ ਹਾਦਸਾ ਟਲਿਆ