Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਤੋਂ ਖ਼ਬਰ – ਪੁਰੀਆ ਮੋਹੱਲੇ ‘ਚ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ, ਵੱਡਾ ਹਾਦਸਾ ਟਲਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਲਗਾਤਾਰ ਹੋ ਰਹੀ ਤੇਜ਼ ਬਾਰਿਸ਼ ਨੇ ਜਲੰਧਰ ਸ਼ਹਿਰ ਦੇ ਹਾਲਾਤ ਹੋਰ ਵੀ ਖਰਾਬ ਕਰ ਦਿੱਤੇ ਹਨ। ਸ਼ਹਿਰ ਵਿੱਚ ਜਰਜਰ ਇਮਾਰਤਾਂ ਢਹਿਣ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅੱਜ ਲਾਲ ਬਾਜ਼ਾਰ ‘ਚ ਇਮਾਰਤ ਡਿੱਗਣ ਦੀ ਖ਼ਬਰ ਤੋਂ ਬਾਅਦ ਹੁਣ ਕਿਲ੍ਹਾ ਮੋਹੱਲੇ ਦੇ ਨੇੜੇ ਪੁਰੀਆ ਮੋਹੱਲੇ ‘ਚ ਇੱਕ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਜ਼ਮੀਨਦੋਜ਼ ਹੋ ਗਈ।

ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ‘ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੁਰਾਣੀ ਇਮਾਰਤ ਕੁਝ ਸਕਿੰਟਾਂ ‘ਚ ਹੀ ਮਲਬੇ ‘ਚ ਤਬਦੀਲ ਹੋ ਗਈ। ਘਟਨਾ ਤੋਂ ਬਾਅਦ ਮੋਹੱਲੇ ਵਾਸੀਆਂ ਨੇ ਸੁਰੱਖਿਆ ਦੇ ਨਜ਼ਰੀਏ ਨਾਲ ਗਲੀ ਦੇ ਦੋਵੇਂ ਪਾਸੇ ਰਸਤੇ ਬੰਦ ਕਰ ਦਿੱਤੇ ਹਨ।

ਇਲਾਕੇ ਦੇ ਨਿਵਾਸੀਆਂ ਮੁਤਾਬਕ, ਇਹ ਇਮਾਰਤ ਕਾਫੀ ਸਮੇਂ ਤੋਂ ਬੰਦ ਪਈ ਸੀ ਅਤੇ ਇਸ ‘ਚ ਕੋਈ ਰਿਹਾਇਸ਼ ਨਹੀਂ ਕਰਦਾ ਸੀ। ਘਟਨਾ ਰਾਤ ਲਗਭਗ 2 ਵਜੇ ਹੋਈ। ਮਹਿਲਾ ਗਵਾਹਾਂ ਨੇ ਦੱਸਿਆ ਕਿ ਉਸ ਸਮੇਂ ਇੱਕ ਭਾਰੀ ਧਮਾਕੇ ਵਰਗੀ ਆਵਾਜ਼ ਆਈ ਅਤੇ ਲੋਕ ਤੁਰੰਤ ਘਰਾਂ ਤੋਂ ਬਾਹਰ ਆ ਗਏ। ਗਨੀਮਤ ਇਹ ਰਹੀ ਕਿ ਇਮਾਰਤ ਅੰਦਰ ਕੋਈ ਨਹੀਂ ਸੀ, ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ।

ਬਾਰਿਸ਼ ਕਾਰਨ ਸ਼ਹਿਰ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਗੰਭੀਰ ਹੋ ਗਈ ਹੈ। ਅਰਬਰ ਐਸਟੇਟ ਦੇ ਅੰਡਰਬ੍ਰਿਜ ‘ਚ ਪਾਣੀ ਭਰਨ ਨਾਲ ਫੇਜ਼-1 ਅਤੇ ਫੇਜ਼-2 ਦੇ ਲੋਕਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਇਹੋ ਇੱਕ ਰਸਤਾ ਸੀ ਜਿਸ ਰਾਹੀਂ ਇਲਾਕੇ ਦੇ ਲੋਕ ਲੰਘਦੇ ਸਨ, ਪਰ ਹੁਣ ਇਹ ਪਾਣੀ ਨਾਲ ਲਬਾਲਬ ਹੋਣ ਕਰਕੇ ਬੰਦ ਹੋ ਗਿਆ ਹੈ।

ਸ਼ਹਿਰ ਦੇ ਕਈ ਇਲਾਕਿਆਂ ਵਿੱਚ ਦੁਕਾਨਾਂ ਤੇ ਘਰਾਂ ਵਿੱਚ ਪਾਣੀ ਵੜ ਜਾਣ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਟੀਮਾਂ ਭੇਜੀਆਂ ਗਈਆਂ ਹਨ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

Vinkmag ad
Share Our Daily Posts

News Desk

Read Previous

ਜਾਲੰਧਰ ਵਿੱਚ ਸਰਫ਼ੇਸ ਵਾਟਰ ਕਾਰਨ ਖੁਦਾਈ ਨਾਲ ਸੜਕਾਂ ਬਣੀਆਂ ਖ਼ਤਰਨਾਕ ਕਾਂਗਰਸ ਉਪ-ਪ੍ਰਧਾਨ ਅਤੇ ਕੌਂਸਲਰ ਸ੍ਰੀ ਪਵਨ ਕੁਮਾਰ ਨੇ ਮੇਅਰ ਤੇ ਅਧਿਕਾਰੀਆਂ ਨੂੰ ਘੇਰਿਆ

Read Next

ਲਗਾਤਾਰ ਬਾਰਿਸ਼ ਕਾਰਨ ਚੌਗਿਟੀ ਫਲਾਈਓਵਰ ਧੰਸਿਆ, ਰਸਤਾ ਦੋਹੀਂ ਪਾਸਿਆਂ ਤੋਂ ਬੰਦ