Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਲਗਾਤਾਰ ਬਾਰਿਸ਼ ਕਾਰਨ ਚੌਗਿਟੀ ਫਲਾਈਓਵਰ ਧੰਸਿਆ, ਰਸਤਾ ਦੋਹੀਂ ਪਾਸਿਆਂ ਤੋਂ ਬੰਦ

ਜਲੰਧਰ – ਕੰਵਲਜੀਤ ਸਿੰਘ ਮੱਕੜ– ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਹਾਲਾਤ ਗੰਭੀਰ ਬਣਾ ਦਿੱਤੇ ਹਨ। ਬਾਰਿਸ਼ ਦੇ ਕਾਰਨ ਅੱਜ ਚੌਗਿਟੀ ਫਲਾਈਓਵਰ ਦਾ ਹਿੱਸਾ ਧੰਸ ਗਿਆ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਰਸਤੇ ਨੂੰ ਦੋਹੀਂ ਪਾਸਿਆਂ ਤੋਂ ਆਵਾਜਾਈ ਲਈ ਬੰਦ ਕਰ ਦਿੱਤਾ ਹੈ।

ਜਿਵੇਂ ਹੀ ਹਾਦਸੇ ਦੀ ਜਾਣਕਾਰੀ ਮਿਲੀ, ਸੀਨੀਅਰ ਪੁਲਿਸ ਅਧਿਕਾਰੀ, ਟ੍ਰੈਫ਼ਿਕ ਪੁਲਿਸ ਕਰਮੀ ਅਤੇ ਐਨ.ਐਚ.ਆਈ. (NHAI) ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਟ੍ਰੈਫ਼ਿਕ ਪੁਲਿਸ ਕਰਮੀਆਂ ਨੇ ਕਿਹਾ ਕਿ ਫਲਾਈਓਵਰ ਵਿਚ ਦਰਾਰਾਂ ਆ ਗਈਆਂ ਸਨ, ਜਿਸ ਕਾਰਨ ਇਹ ਹਿੱਸਾ ਬੈਠ ਗਿਆ ਹੈ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਰਸਤੇ ਨੂੰ ਬੰਦ ਕਰਕੇ ਬੈਰੀਕੇਡਿੰਗ ਲਗਾਈ ਗਈ ਹੈ।

ਐਨ.ਐਚ.ਆਈ. ਦੇ ਕਰਮੀਆਂ ਵੱਲੋਂ ਫਲਾਈਓਵਰ ਦੀ ਰਿਪੇਅਰਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਵੇਲੇ ਇਸ ਘਟਨਾ ਦੀ ਜਾਣਕਾਰੀ ਮਿਲੀ ਸੀ ਅਤੇ ਤੁਰੰਤ ਮੌਕੇ ‘ਤੇ ਪਹੁੰਚ ਕੇ ਮਿੱਟੀ ਪਾ ਕੇ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।

ਇਸ ਘਟਨਾ ਕਾਰਨ ਇਲਾਕੇ ਵਿਚ ਆਵਾਜਾਈ ਬਹੁਤ ਪ੍ਰਭਾਵਿਤ ਹੋਈ ਹੈ। ਕਈ ਵਾਹਨ ਚਾਲਕਾਂ ਨੇ ਖ਼ਤਰਾ ਮੋਲ ਲੈਂਦਿਆਂ ਬੰਦ ਫਲਾਈਓਵਰ ਤੋਂ ਵਾਹਨ ਕੱਢਣ ਦੀ ਕੋਸ਼ਿਸ਼ ਵੀ ਕੀਤੀ, ਜਿਸ ਨਾਲ ਹਾਦਸੇ ਦਾ ਖਤਰਾ ਹੋਰ ਵੱਧ ਗਿਆ।

ਗੌਰਤਲਬ ਹੈ ਕਿ ਕੱਲ੍ਹ ਦੀ ਭਾਰੀ ਬਾਰਿਸ਼ ਨਾਲ ਸ਼ਹਿਰ ਵਿਚ ਕਈ ਘਰਾਂ ਤੇ ਦੁਕਾਨਾਂ ਨੂੰ ਨੁਕਸਾਨ ਹੋਇਆ ਸੀ, ਜਦਕਿ ਅੱਜ ਫਲਾਈਓਵਰ ਧੰਸਣ ਨਾਲ ਹੋਰ ਵੱਡੀ ਮੁਸ਼ਕਲ ਖੜੀ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਇਸ ਰਸਤੇ ਤੋਂ ਆਵਾਜਾਈ ਨਾ ਕਰਨ ਦੀ ਅਪੀਲ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ਤੋਂ ਖ਼ਬਰ – ਪੁਰੀਆ ਮੋਹੱਲੇ ‘ਚ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ, ਵੱਡਾ ਹਾਦਸਾ ਟਲਿਆ

Read Next

ਲਗਾਤਾਰ ਮੀਂਹ ਨਾਲ ਪੈਦਾ ਹੋਏ ਹਾਲਾਤ, ਅਦਾਲਤੀ ਕੰਮਕਾਜ ਠੱਪ