Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਲਗਾਤਾਰ ਮੀਂਹ ਨਾਲ ਪੈਦਾ ਹੋਏ ਹਾਲਾਤ, ਅਦਾਲਤੀ ਕੰਮਕਾਜ ਠੱਪ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੇ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ। ਖ਼ਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫ਼ਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ ਅਤੇ ਮੋਗਾ ਵਿੱਚ ਹਾਲਾਤ ਬਹੁਤ ਚਿੰਤਾਜਨਕ ਬਣੇ ਹੋਏ ਹਨ। ਕਈ ਇਲਾਕਿਆਂ ਵਿੱਚ ਪਾਣੀ ਘਰਾਂ ਅਤੇ ਦਫ਼ਤਰਾਂ ਵਿੱਚ ਵੜ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੱਜ ਜਲੰਧਰ ਅਦਾਲਤ ਪਰਿਸਰ ਵਿੱਚ ਵੀ ਬਾਰਸ਼ ਦਾ ਬੁਰਾ ਅਸਰ ਵੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਅਦਾਲਤ ਪਰਿਸਰ ਦੇ ਬੇਸਮੈਂਟ ਵਿੱਚ ਪਾਣੀ ਭਰ ਗਿਆ ਜਿਸ ਕਾਰਨ ਵੱਡੀ ਦਿੱਕਤ ਪੈਦਾ ਹੋ ਗਈ। ਪ੍ਰਬੰਧਕੀ ਟੀਮ ਵੱਲੋਂ ਬੇਸਮੈਂਟ ਵਿੱਚ ਮੋਟਰ ਲਗਾ ਕੇ ਪਾਣੀ ਕੱਢਣ ਦਾ ਕੰਮ ਜਾਰੀ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਰਾਜ ਕੁਮਾਰ ਭੱਲਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਅਦਾਲਤ ਪਰਿਸਰ ਵਿੱਚ ਐਨੀ ਗੰਭੀਰ ਸਥਿਤੀ ਬਣੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਬਾਰਸ਼ ਕਾਰਨ ਸਿਸਟਮ ਆਉਟ ਆਫ਼ ਵਰਕ ਹੈ ਅਤੇ ਬਿਜਲੀ ਬੰਦ ਰਹਿਣ ਕਾਰਨ ਨਾ ਹੀ ਨਵੇਂ ਕੇਸਾਂ ਦੀ ਸੁਣਵਾਈ ਹੋ ਰਹੀ ਹੈ ਅਤੇ ਨਾ ਹੀ ਰੋਜ਼ਾਨਾ ਦਾ ਕੰਮਕਾਜ ਹੋ ਸਕਿਆ ਹੈ।

ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ‘ਤੇ ਮਨੁੱਖ ਦਾ ਕੋਈ ਜ਼ੋਰ ਨਹੀਂ ਹੁੰਦਾ, ਪਰ ਲਗਾਤਾਰ ਮੀਂਹ ਨੇ ਹਾਲਾਤ ਹੋਰ ਵੀ ਗੰਭੀਰ ਕਰ ਦਿੱਤੇ ਹਨ। ਲੋਕਾਂ ਦੀ ਜ਼ਿੰਦਗੀ ਦੇ ਨਾਲ-ਨਾਲ ਸਰਕਾਰੀ ਪ੍ਰਬੰਧਕੀ ਸਿਸਟਮ ਵੀ ਪ੍ਰਭਾਵਿਤ ਹੋ ਰਿਹਾ ਹੈ।

Vinkmag ad
Share Our Daily Posts

News Desk

Read Previous

ਲਗਾਤਾਰ ਬਾਰਿਸ਼ ਕਾਰਨ ਚੌਗਿਟੀ ਫਲਾਈਓਵਰ ਧੰਸਿਆ, ਰਸਤਾ ਦੋਹੀਂ ਪਾਸਿਆਂ ਤੋਂ ਬੰਦ

Read Next

ਜਲੰਧਰ ਵਿੱਚ ਸਰਫੇਸ ਵਾਟਰ ਕਾਰਨ ਲੋਕ ਪਰੇਸ਼ਾਨ, ਕਾਂਗਰਸ ਪਾਰਸ਼ਦ ਪਵਨ ਕੁਮਾਰ ਨੇ ਨਗਰ ਨਿਗਮ ਨੂੰ ਜਾਗਰੂਕ ਕਰਨ ਲਈ ਲਿਖਿਆ ਪੱਤਰ