Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਪੰਜਾਬ ਸਰਕਾਰ ਅਤੇ ਜਲੰਧਰ ਦਿਹਾਤੀ ਪੁਲਿਸ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ – ਮੁੰਡੀ ਸ਼ਹਿਰੀਆਂ ਸਮੇਤ ਦਰਿਆਈ ਪਿੰਡਾਂ ਦਾ ਜਾਇਜ਼ਾ

ਪੰਜਾਬ ਸਰਕਾਰ ਅਤੇ ਜਲੰਧਰ ਦਿਹਾਤੀ ਪੁਲਿਸ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ – ਮੁੰਡੀ ਸ਼ਹਿਰੀਆਂ ਸਮੇਤ ਦਰਿਆਈ ਪਿੰਡਾਂ ਦਾ ਜਾਇਜ਼ਾ

ਜਲੰਧਰ ਤੋਂ ਕੰਵਲਜੀਤ ਸਿੰਘ ਮੱਕੜ

ਜਲੰਧਰ, 3 ਸਤੰਬਰ:
ਸਤਲੁਜ ਦਰਿਆ ਵਿੱਚ ਵਧ ਰਹੇ ਪਾਣੀ ਕਾਰਨ ਜਲੰਧਰ ਜ਼ਿਲ੍ਹੇ ਦੇ ਦਰਿਆਈ ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਬਰਕਰਾਰ ਹੈ। ਇਸ ਸੰਕਟਮਈ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ, ਐਸ.ਪੀ. ਹੈੱਡ ਕੁਆਟਰ ਸ. ਪਰਮਿੰਦਰ ਸਿੰਘ ਹੀਰ ਅਤੇ ਡੀ.ਐੱਸ.ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਵੱਲੋਂ ਅੱਜ ਹਲਕਾ ਸ਼ਾਹਕੋਟ ਦੇ ਪਿੰਡ ਮੁੰਡੀ ਸ਼ਹਿਰੀਆਂ ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ।

ਦੌਰੇ ਦੌਰਾਨ ਅਧਿਕਾਰੀਆਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਹਾਲਾਤ ਦੀ ਜਾਣਕਾਰੀ ਲਈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲੰਧਰ ਦਿਹਾਤੀ ਪੁਲਿਸ ਹਰ ਵੇਲੇ ਉਨ੍ਹਾਂ ਦੀ ਸਹਾਇਤਾ ਲਈ ਤਿਆਰ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਪਰਿਵਾਰਾਂ ਦੀ ਸੁਰੱਖਿਆ ਲਈ ਰਾਹਤ ਟੀਮਾਂ ਪਹਿਲਾਂ ਹੀ ਅਲਰਟ ਹਨ। ਉਨ੍ਹਾਂ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸੇ ਵੀ ਮੁਸ਼ਕਲ ਵਿੱਚ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ।

ਐਸ.ਐਸ.ਪੀ ਸ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਮਾਨੀਟਰਿੰਗ ਕੀਤੀ ਜਾ ਰਹੀ ਹੈ। ਪੁਲਿਸ ਜਵਾਨ ਪੈਟਰੋਲਿੰਗ ਕਰ ਰਹੇ ਹਨ ਅਤੇ ਜਿੱਥੇ ਵੀ ਜ਼ਰੂਰਤ ਪੈਂਦੀ ਹੈ ਉੱਥੇ ਤੁਰੰਤ ਮਦਦ ਅਤੇ ਰਾਹਤ ਸਮੱਗਰੀ ਮੁਹੱਈਆ ਕਰਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਪੁਲਿਸ ਹਰੇਕ ਪਰਿਵਾਰ ਦੇ ਨਾਲ ਖੜ੍ਹੀ ਹੈ।

ਐਸ.ਪੀ ਹੈੱਡ ਕੁਆਟਰ ਸ. ਪਰਮਿੰਦਰ ਸਿੰਘ ਹੀਰ ਨੇ ਦੱਸਿਆ ਕਿ ਪਿੰਡ ਪੱਧਰ ’ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਜਾਨ-ਮਾਲ ਦੀ ਸੁਰੱਖਿਆ ਲਈ ਖ਼ਾਸ ਇੰਤਜ਼ਾਮ ਹੋ ਚੁੱਕੇ ਹਨ ਅਤੇ ਰੈਸਕਿਊ ਟੀਮਾਂ ਹਰ ਵੇਲੇ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ।

ਦੌਰੇ ਦੇ ਅੰਤ ਵਿੱਚ ਅਧਿਕਾਰੀਆਂ ਨੇ ਮੁੰਡੀ ਸ਼ਹਿਰੀਆਂ ਸਮੇਤ ਹੋਰ ਦਰਿਆਈ ਪਿੰਡਾਂ ਦੇ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਰਕਾਰ ਅਤੇ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਸੰਕਟ ਦੀ ਘੜੀ ਵਿੱਚ ਕੋਈ ਵੀ ਪਰਿਵਾਰ ਅਕੇਲਾ ਨਹੀਂ ਛੱਡਿਆ ਜਾਵੇਗਾ।

Vinkmag ad
Share Our Daily Posts

News Desk

Read Previous

ਲਗਾਤਾਰ ਬਾਰਿਸ਼ ਨਾਲ RCF ਪਾਣੀ-ਪਾਣੀ, ਦਰਜਨਾਂ ਕਵਾਰਟਰਾਂ ‘ਚ ਘੁੱਸਿਆ ਪਾਣੀ, ਉਤਪਾਦਨ ਇਕਾਈ ‘ਚ ਕੰਮ ਪ੍ਰਭਾਵਿਤ

Read Next

ਜਲੰਧਰ ਵਿੱਚ ਲਗਾਤਾਰ ਬਾਰਿਸ਼ ਨਾਲ ਇਮਾਰਤਾਂ ਖ਼ਤਰੇ ’ਚ – ਸਿਰਕਿਟ ਹਾਊਸ ਦੀ ਸਿਲਿੰਗ ਟੁੱਟੀ