Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਵਿੱਚ ਲਗਾਤਾਰ ਬਾਰਿਸ਼ ਨਾਲ ਇਮਾਰਤਾਂ ਖ਼ਤਰੇ ’ਚ – ਸਿਰਕਿਟ ਹਾਊਸ ਦੀ ਸਿਲਿੰਗ ਟੁੱਟੀ

ਜਲੰਧਰ :ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ –  ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜਲੰਧਰ ਸ਼ਹਿਰ ਵਿੱਚ ਹਾਲਾਤ ਦਿਨੋਂ ਦਿਨ ਗੰਭੀਰ ਹੁੰਦੇ ਜਾ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਹਿਸਿਆਂ ਵਿੱਚ ਇਮਾਰਤਾਂ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਸੋਮਵਾਰ ਨੂੰ ਸਿਰਕਿਟ ਹਾਊਸ ਵਿੱਚ ਇੱਕ ਵੱਡਾ ਹਾਦਸਾ ਟਲ ਗਿਆ, ਜਦੋਂ ਇਮਾਰਤ ਦੀ ਸਿਲਿੰਗ ਟੁੱਟ ਕੇ ਫਰਸ਼ ’ਤੇ ਡਿੱਗ ਗਈ। ਛੱਤਾਂ ਤੋਂ ਪਾਣੀ ਲਗਾਤਾਰ ਰਿਸਣ ਕਾਰਨ ਅੰਦਰੂਨੀ ਹਿੱਸਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਛੱਤਾਂ ਤੋਂ ਟਪਕ ਰਹੇ ਪਾਣੀ ਨੂੰ ਰੋਕਣ ਲਈ ਫਰਸ਼ ’ਤੇ ਬਾਲਟੀਆਂ ਰੱਖੀਆਂ ਗਈਆਂ ਹਨ। ਗਨੀਮਤ ਇਹ ਰਹੀ ਕਿ ਘਟਨਾ ਦੇ ਸਮੇਂ ਕਮਰੇ ਵਿੱਚ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ, ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ।

ਇਸ ਤੋਂ ਪਹਿਲਾਂ ਅੱਜ ਸਵੇਰੇ ਬਸਤੀਆਂਦ ਇਲਾਕੇ ਵਿੱਚ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਦੀ ਘਟਨਾ ਸਾਹਮਣੇ ਆਈ ਸੀ। ਖੁਸ਼ਕਿਸਮਤੀ ਨਾਲ, ਘਰ ਵਿੱਚ ਰਹਿਣ ਵਾਲੇ ਦੋਵੇਂ ਮੈਂਬਰ ਉਸ ਵੇਲੇ ਦੁੱਧ ਲੈਣ ਲਈ ਬਾਹਰ ਗਏ ਹੋਏ ਸਨ, ਜਿਸ ਕਰਕੇ ਵੱਡਾ ਹਾਦਸਾ ਟਲ ਗਿਆ।

ਸ਼ਹਿਰ ਵਿੱਚ ਬਾਰਿਸ਼ ਦੇ ਕਾਰਨ ਹਾਲਾਤ ਖਰਾਬ ਹੋ ਰਹੇ ਹਨ ਅਤੇ ਜਨਤਕ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਕਈ ਪੁਰਾਣੀਆਂ ਇਮਾਰਤਾਂ ਡਿੱਗਣ ਦੇ ਖ਼ਤਰੇ ’ਚ ਹਨ। ਪ੍ਰਸ਼ਾਸਨ ਵੱਲੋਂ ਹਾਲਾਤਾਂ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਅਤੇ ਜਲੰਧਰ ਦਿਹਾਤੀ ਪੁਲਿਸ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ – ਮੁੰਡੀ ਸ਼ਹਿਰੀਆਂ ਸਮੇਤ ਦਰਿਆਈ ਪਿੰਡਾਂ ਦਾ ਜਾਇਜ਼ਾ

Read Next

ਸਾਸੰਦ ਚੰਨੀ ਅਤੇ ਵਰਕਾ ਨੇ ਰਵਾਨਾ ਕੀਤੇ ਰਾਸ਼ਨ ਭਰੇ ਟਰੱਕ, ਬਾਢ਼ ਪੀੜਤਾਂ ਲਈ 8 ਟਨ ਸਹਾਇਤਾ ਸਮਾਨ