Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਕਾਜੀ ਮੁਹੱਲੇ ਵਿੱਚ ਪੁਰਾਣਾ ਮਕਾਨ ਢਹਿ ਗਿਆ, ਰਾਹਗੀਰ ਮਲਬੇ ਹੇਠਾਂ ਆਉਂਦਾ ਆਉਂਦਾ ਬਚਿਆ, ਐਕਟੀਵਾ ਨੁਕਸਾਨੀ

ਜਲੰਧਰ : (ਕੰਵਲਜੀਤ ਸਿੰਘ ਮੱਕੜ)- ਜਲੰਧਰ ਸ਼ਹਿਰ ਵਿੱਚ ਬਾਰਿਸ਼ ਕਾਰਨ ਪੁਰਾਣੀਆਂ ਇਮਾਰਤਾਂ ਢਹਿਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਲਾਲ ਬਾਜ਼ਾਰ ਤੋਂ ਬਾਅਦ ਹੁਣ ਕ਼ਿਲਾ ਮੁਹੱਲੇ ਦੇ ਅੰਤर्गत ਆਉਂਦੇ ਕਾਜੀ ਮੁਹੱਲੇ ਵਿੱਚ ਪੁਰਾਣਾ ਮਕਾਨ ਢਹਿ ਗਿਆ। ਮਕਾਨ ਦਾ ਮਲਬਾ ਡਿੱਗਣ ਨਾਲ ਇੱਕ ਐਕਟੀਵਾ ਪੂਰੀ ਤਰ੍ਹਾਂ ਖ਼ਰਾਬ ਹੋ ਗਈ, ਜਦਕਿ ਇਕ ਰਾਹਗੀਰ ਵੀ ਮਲਬੇ ਹੇਠਾਂ ਦੱਬ ਗਿਆ।

ਪੀੜਤ ਦੀਪਕ ਨੇ ਦੱਸਿਆ ਕਿ ਉਹ ਘਟਨਾ ਸਥਲ ਦੇ ਕੋਲੋਂ ਗੁਜ਼ਰ ਰਿਹਾ ਸੀ ਕਿ ਅਚਾਨਕ ਮਲਬਾ ਡਿੱਗ ਗਿਆ। ਉਸਦਾ ਸਰੀਰ ਮਲਬੇ ਹੇਠਾਂ ਦੱਬ ਗਿਆ ਤੇ ਕੇਵਲ ਚਿਹਰਾ ਹੀ ਬਾਹਰ ਰਿਹਾ। ਉਸਨੇ ਕਾਫ਼ੀ ਮਿਹਨਤ ਮਗਰੋਂ ਆਪਣੇ ਆਪ ਨੂੰ ਬਚਾਇਆ। ਹਾਦਸੇ ਵਿੱਚ ਉਸਦੀ ਐਕਟੀਵਾ ਵੀ ਗੰਭੀਰ ਰੂਪ ਵਿੱਚ ਨੁਕਸਾਨੀ ਹੋ ਗਈ।

ਮਕਾਨ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਘਟਨਾ ਦੇ ਸਮੇਂ ਘਰ ਵਿੱਚ ਮੌਜੂਦ ਸਨ। ਉਨ੍ਹਾਂ ਕਿਹਾ ਕਿ ਬਾਰਿਸ਼ ਕਾਰਨ ਉਨ੍ਹਾਂ ਦੇ ਮਕਾਨ ਦਾ ਇੱਕ ਹਿੱਸਾ ਅਚਾਨਕ ਢਹਿ ਗਿਆ। ਇਸ ਹਾਦਸੇ ਨਾਲ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ।

ਵਿਜੇ ਕੁਮਾਰ ਨੇ ਇਲਜ਼ਾਮ ਲਾਇਆ ਕਿ ਉਹ ਕਈ ਵਾਰ ਮਦਦ ਲਈ ਇਲਾਕੇ ਦੇ ਪਾਰਸ਼ਦ ਵਿਕਾਸ ਤਲਵਾਰ ਕੋਲ ਗਏ ਪਰ ਹਰ ਵਾਰ ਉਨ੍ਹਾਂ ਦੇ ਪਰਿਵਾਰ ਵੱਲੋਂ ਕੋਈ ਨਾ ਕੋਈ ਬਹਾਨਾ ਬਣਾਕੇ ਟਾਲ ਦਿੱਤਾ ਗਿਆ। ਪਾਰਸ਼ਦ ਇਕ ਵਾਰ ਵੀ ਮੌਕੇ ਦਾ ਜਾਇਜ਼ਾ ਲੈਣ ਨਹੀਂ ਪਹੁੰਚੇ।

ਲੋਕਾਂ ਨੇ ਚਿੰਤਾ ਜਤਾਈ ਹੈ ਕਿ ਸ਼ਹਿਰ ਵਿੱਚ ਪੁਰਾਣੀਆਂ ਤੇ ਜਰਜਰ ਹੋ ਚੁੱਕੀਆਂ ਇਮਾਰਤਾਂ ਬਾਰਿਸ਼ ਕਾਰਨ ਵੱਡਾ ਖ਼ਤਰਾ ਬਣੀਆਂ ਹੋਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਲੋੜ ਹੈ।

Vinkmag ad
Share Our Daily Posts

News Desk

Read Previous

ਸਾਸੰਦ ਚੰਨੀ ਅਤੇ ਵਰਕਾ ਨੇ ਰਵਾਨਾ ਕੀਤੇ ਰਾਸ਼ਨ ਭਰੇ ਟਰੱਕ, ਬਾਢ਼ ਪੀੜਤਾਂ ਲਈ 8 ਟਨ ਸਹਾਇਤਾ ਸਮਾਨ

Read Next

ਵਧੀਆਂ ਮੁਸ਼ਕਿਲਾਂ, ਮੁੜ ਗ੍ਰਿਫ਼ਤਾਰ ਹੋਏ MLA ਰਮਨ ਅਰੋੜਾ, ਜਾਣੋ ਕਾਰਨ