Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਵਧੀਆਂ ਮੁਸ਼ਕਿਲਾਂ, ਮੁੜ ਗ੍ਰਿਫ਼ਤਾਰ ਹੋਏ MLA ਰਮਨ ਅਰੋੜਾ, ਜਾਣੋ ਕਾਰਨ

ਜਲੰਧਰ – ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਦੀ ਰਾਮਾ ਮੰਡੀ ਪੁਲਸ ਸਵੇਰੇ 7 ਵਜੇ ਦੇ ਕਰੀਬ ਇਕ ਨਵੇਂ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ। ਰਮਨ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ 3 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਰਮਨ ਅਰੋੜਾ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਸਨ ਅਤੇ ਉਹ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ‘ਚ ਨਜ਼ਰਬੰਦ ਸਨ। ਰਮਨ ਅਰੋੜਾ ਨੂੰ 105 ਦਿਨਾਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਅੱਜ ਅਮਨ ਅਰੋੜਾ ਨੂੰ ਦੁਪਹਿਰ 2 ਵਜੇ ਦੇ ਕਰੀਬ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਸੀ।

ਵਿਧਾਇਕ ਰਮਨ ਅਰੋੜਾ ਨੂੰ ਬੀਤੇ ਦਿਨੀਂ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੈਗੁਲਰ ਜ਼ਮਾਨਤ ਮਿਲਣ ਤੋਂ ਥੋੜ੍ਹੀ ਰਾਹਤ ਮਹਿਸੂਸ ਕੀਤੀ ਸੀ ਕਿ ਅੱਜ ਤੜਕਸਾਰ ਵਿਧਾਇਕ ਰਮਨ ਅਰੋੜਾ ਨੂੰ ਐੱਸ. ਟੀ. ਐੱਫ਼ ਅਤੇ ਸੀ. ਆਈ. ਏ. ਸਟਾਫ਼ ਸਮੇਤ ਰਾਮਾ ਮੰਡੀ ਦੀ ਪੁਲਸ ਨੇ ਭਾਰਤੀ ਨਿਆਏ ਸੰਹਿਤਾ ਧਾਰਾ 351 ਆਈ. ਪੀ. ਸੀ. ਅਤੇ ਧਾਰਾ 308,(2), 308,(6) ਦੇ ਤਹਿਤ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਇਥੇ ਜ਼ਿਕਰਯੋਗ ਹੈ ਕਿ ਧਾਰਾ 351 ਆਈ. ਪੀ. ਸੀ. ਦੇ ਤਹਿਤ ਕਿਸੇ ਵੀ ਵਿਅਕਤੀ ਨੂੰ ਇਸ਼ਾਰਾ ਕਰਦਾ ਹੈ ਕਿ ਕੋਈ ਅਪਰਾਧਿਕ ਬਲ ਦਾ ਪ੍ਰਯੋਗ ਕਰਕੇ ਹਮਲਾ ਕਰਨ ਦਾ ਡਰ ਪੈਦਾ ਕਰ ਕਿਸੇ ਨੂੰ ਧਮਕੀ ਦੇਣਾ ਸ਼ਾਮਲ ਹੈ ਅਤੇ ਇਸ ਧਾਰਾ ਵਿੱਚ ਵੀ 2 ਸਾਲ ਦੀ ਸਜਾ ਹੋ ਸਕਦੀ ਹੈ।  ਜੇਕਰ ਧਾਰਾ 351 ਭਾਰਤੀ ਸੰਹਿਤਾ ਦੀ ਧਾਰਾ ਮੁਤਾਬਕ ਦੋਸ਼ੀ ਨੂੰ  7 ਸਾਲ ਦੀ ਕੈਦ ਜਾਂ ਜੁਰਮਾਨਾ ਵੀ ਹੋ ਸਕਦਾ ਹੈ ਅਤੇ 308 (2) ਦੇ ਤਹਿਤ ਕਿਸੇ ਕੋਲੋਂ ਜਬਰਨ ਵਸੂਲੀ ਕਰਨ ਅਤੇ ਉਸ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਧਮਕੀ ਦੇ ਕੇ ਹੜਪਣਾ ਗੰਭੀਰ ਅਪਰਾਧ ਵਿੱਚ ਵੱਖ-ਵੱਖ ਸਜਾਵਾਂ ਹੋ ਸਕਦੀ ਹੈ ਅਤੇ ਧਾਰਾ 308 (6) ਭਾਰਤੀ ਨਿਆਏ ਸੰਹਿਤਾ ਬੀ. ਐੱਨ. ਐੱਸ. ਦੇ ਤਹਿਤ ਕਿਸੇ ‘ਤੇ ਝੂਠੇ ਦੋਸ਼ ਲਗਾਉਣ ਦੀ ਧਮਕੀ ਦੇਣਾ ਵੀ ਹਾਜ਼ਰ ਹੈ। ਇਸ ਵਿੱਚ ਸਜਾਏ ਮੌਤ ਜਾਂ ਉਮਰ ਕੈਦ ਦੀ ਵੀ ਸਜ਼ਾ ਵੀ ਸ਼ਾਮਲ ਹੈ ਅਤੇ ਇਸ ਕੇਸ ਵਿੱਚ 10 ਸਾਲ ਦੀ ਸਜ਼ਾ ਵੀ ਸੰਭਾਵੀ ਹੈ।

ਐੱਫ਼. ਆਈ. ਆਰ. ਨੰਬਰ 253 ਮਿਤੀ 23-8-2025 ਧਾਰਾ 351 ਆਈ. ਪੀ. ਸੀ. 308, (2) ਅਤੇ ਧਾਰਾ 308,(6) ਬੀ. ਐੱਨ. ਐੱਸ. ਥਾਣਾ ਰਾਮਾ ਮੰਡੀ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਕੇ ਮਾਨਯੋਗ ਜੇ ਐੱਮ. ਆਈ. ਸੀ. ਰਾਮ ਪਾਲ ਦੀ ਅਦਾਲਤ ਵਿੱਚ ਭਾਰੀ ਪੁਲਸ ਫੋਰਸ ਸਮੇਤ ਪੇਸ਼ ਕੀਤਾ ਗਿਆ, ਜਿੱਥੇ ਰਮਨ ਅਰੋੜਾ ਵਿਧਾਇਕ ਦੇ ਵਕੀਲ ਦਰਸ਼ਨ ਦਿਆਲ, ਮੁਖਤਿਆਰ ਮੁਹੰਮਦ ਅਦਾਲਤ ਵਿੱਚ ਪੇਸ਼ ਹੋਏ, ਜਿੱਥੇ ਪੁਲਸ ਨੇ ਹੋਰ ਪੁੱਛਗਿੱਛ ਲਈ 10 ਦਿਨ ਦ‍ਾ ਪੁਲਸ ਰਿਮਾਂਡ ਮੰਗਿਆ ਸੀ, ਜਿੱਥੇ ਅਦਾਲਤ ਨੇ ਬਚਾਓ ਪੱਖ ਦ‍ਾ ਪੱਖ ਸੁਣ ਕੇ 3 ਦਿਨ ਦਾ ਪੁਲਸ ਰਿਮਾਂਡ ਦੇ ਕੇ ਪੁਲਸ ਦੀ ਗ੍ਰਿਫ਼ਤ ਵਿੱਚ ਭੇਜਣ ਦ‍ਾ ਹਕਮ ਸੁਣਾਇਆ ਹੈ। ਹੁਣ ਵਿਧਾਇਕ ਰਮਨ ਅਰੋੜਾ ਨੂੰ 7 ਸਤੰਬਰ ਨੂੰ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਨੂੰ ਹਾਈਕੋਰਟ ਨੇ ਬੀਤੇ ਦਿਨ ਜ਼ਮਾਨਤ ਦੇ ਦਿੱਤੀ ਹੈ। ਹੁਣ ਇਹ ਦੋਵੇਂ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ। ਧਿਆਨਦੇਣ ਯੋਗ ਹੈ ਕਿ ਏ. ਟੀ. ਪੀ. ਸੁਖਦੇਵ ਵਸ਼ਿੱਸ਼ਟ ਨੂੰ ਵਿਜੀਲੈਂਸ ਟੀਮ ਨੇ 14 ਮਈ ਨੂੰ ਜਾਅਲੀ ਨੋਟਿਸ ਭੇਜਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। 10 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਟੀਮ ਨੇ ਵਿਧਾਇਕ ਰਮਨ ਅਰੋੜਾ ਨੂੰ 23 ਮਈ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਨੇ ਵਿਧਾਇਕ ਦੇ ਘਰੋਂ 6 ਲੱਖ ਰੁਪਏ ਨਕਦੀ, 1 ਕਿਲੋ 100 ਗ੍ਰਾਮ ਸੋਨਾ, ਅੱਧਾ ਕਿਲੋ ਚਾਂਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਸੀ।

Vinkmag ad
Share Our Daily Posts

News Desk

Read Previous

ਜਲੰਧਰ ਕਾਜੀ ਮੁਹੱਲੇ ਵਿੱਚ ਪੁਰਾਣਾ ਮਕਾਨ ਢਹਿ ਗਿਆ, ਰਾਹਗੀਰ ਮਲਬੇ ਹੇਠਾਂ ਆਉਂਦਾ ਆਉਂਦਾ ਬਚਿਆ, ਐਕਟੀਵਾ ਨੁਕਸਾਨੀ

Read Next

ਜਲੰਧਰ : ਰਾਮਨਗਰ ਵਿੱਚ ਫਾਟਕ ਬੰਦ ਕਰਨ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ, ਕੇ.ਡੀ. ਭੰਡਾਰੀ ਪਹੁੰਚੇ ਮੌਕੇ ‘ਤੇ