Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ : ਰਾਮਨਗਰ ਵਿੱਚ ਫਾਟਕ ਬੰਦ ਕਰਨ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ, ਕੇ.ਡੀ. ਭੰਡਾਰੀ ਪਹੁੰਚੇ ਮੌਕੇ ‘ਤੇ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਦੇ ਰਾਮਨਗਰ ਖੇਤਰ ਵਿੱਚ ਰੇਲਵੇ ਫਾਟਕ ਨੂੰ ਬੰਦ ਕਰਨ ਦੇ ਫ਼ੈਸਲੇ ਨੂੰ ਲੈ ਕੇ ਨਿਵਾਸੀਆਂ ਵੱਲੋਂ ਅੱਜ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਵੀ ਲੋਕਾਂ ਦੇ ਵਿਚਕਾਰ ਪਹੁੰਚੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ।

ਲੋਕਾਂ ਨੇ ਮੰਗ ਕੀਤੀ ਕਿ ਇਥੇ ਸਥਾਈ ਤੌਰ ‘ਤੇ ਅੰਡਰਬ੍ਰਿਜ਼ ਬਣਾਇਆ ਜਾਵੇ, ਤਾਂ ਜੋ ਰੋਜ਼ਾਨਾ ਆਵਾਜਾਈ ਕਰਨ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਫਾਟਕ ਬੰਦ ਕਰਨ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਲਈ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਐਮਰਜੈਂਸੀ ਵਾਹਨਾਂ ਲਈ ਵੀ ਰੁਕਾਵਟ ਪੈਦਾ ਹੋ ਰਹੀ ਹੈ।

ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਨੇ ਇਸ ਮਾਮਲੇ ਵਿੱਚ ਲੋਕਾਂ ਨੂੰ ਭਰੋਸਾ ਦਵਾਇਆ ਅਤੇ ਦੱਸਿਆ ਕਿ ਬਾਬਾ ਸਿੱਧ ਸੋਡਲ ਮੇਲੇ ਦੇ ਮੱਦੇਨਜ਼ਰ 4 ਸਤੰਬਰ ਤੋਂ 9 ਸਤੰਬਰ ਤੱਕ ਫਾਟਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ। ਪਰ ਲੋਕਾਂ ਦੇ ਰੋਸ ਨੂੰ ਵੇਖਦੇ ਹੋਏ ਉਨ੍ਹਾਂ ਨੇ ਫਿਰੋਜ਼ਪੁਰ ਡੀ.ਆਰ.ਐਮ. ਦੇ ਸੁਪਰਿੰਟੈਂਡੈਂਟ ਨਾਲ ਗੱਲਬਾਤ ਕੀਤੀ ਹੈ।

ਭੰਡਾਰੀ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਇਹ ਯਕੀਨ ਦਿਵਾਇਆ ਗਿਆ ਹੈ ਕਿ ਫਾਟਕ ਨੂੰ ਨਿਯਮਿਤ ਤੌਰ ‘ਤੇ ਬੰਦ ਨਹੀਂ ਰੱਖਿਆ ਜਾਵੇਗਾ, ਸਗੋਂ ਸਿਰਫ਼ ਟ੍ਰੇਨ ਦੇ ਆਉਣ ਸਮੇਂ ਹੀ ਫਾਟਕ ਨੂੰ ਬੰਦ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਫਾਟਕ ਦੇ ਨੇੜੇ ਪੁਲਿਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ, ਤਾਂ ਜੋ ਕਿਸੇ ਤਰ੍ਹਾਂ ਦਾ ਹਾਦਸਾ ਨਾ ਵਾਪਰੇ।

ਰਾਮਨਗਰ ਵਾਸੀਆਂ ਨੇ ਇੱਕਸੁਰ ਹੋ ਕੇ ਮੰਗ ਕੀਤੀ ਕਿ ਇਲਾਕੇ ਦੀ ਵਧ ਰਹੀ ਆਬਾਦੀ ਅਤੇ ਆਵਾਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਜਲਦ ਤੋਂ ਜਲਦ ਅੰਡਰਬ੍ਰਿਜ਼ ਦਾ ਕੰਮ ਸ਼ੁਰੂ ਕੀਤਾ ਜਾਵੇ।

Vinkmag ad
Share Our Daily Posts

News Desk

Read Previous

ਵਧੀਆਂ ਮੁਸ਼ਕਿਲਾਂ, ਮੁੜ ਗ੍ਰਿਫ਼ਤਾਰ ਹੋਏ MLA ਰਮਨ ਅਰੋੜਾ, ਜਾਣੋ ਕਾਰਨ

Read Next

ਪੰਜਾਬ ਵਿੱਚ ਬਾਰਿਸ਼ ਕਾਰਨ ਹਾਲਾਤ ਬਦ ਤੋਂ ਬਦਤਰ – ਕੇਂਦਰ ਵੱਲੋਂ ਰਾਹਤ ਨਾ ਦੇਣ ’ਤੇ ਕੈਬਨਿਟ ਮੰਤਰੀ ਭਗਤ ਦਾ ਹਮਲਾ