Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਪੰਜਾਬ ਵਿੱਚ ਬਾਰਿਸ਼ ਕਾਰਨ ਹਾਲਾਤ ਬਦ ਤੋਂ ਬਦਤਰ – ਕੇਂਦਰ ਵੱਲੋਂ ਰਾਹਤ ਨਾ ਦੇਣ ’ਤੇ ਕੈਬਨਿਟ ਮੰਤਰੀ ਭਗਤ ਦਾ ਹਮਲਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਾਰੇ ਜ਼ਿਲ੍ਹਿਆਂ ਨੂੰ ਬਾੜ੍ਹ ਪ੍ਰਭਾਵਿਤ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਅੱਜ ਜਲੰਧਰ ਸਥਿਤ ਸਰਕਿਟ ਹਾਊਸ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਂਦਰ ਸਰਕਾਰ ’ਤੇ ਵਿੱਤੀ ਮਦਦ ਨਾ ਦੇਣ ਲਈ ਸਖ਼ਤ ਹਮਲਾ ਕੀਤਾ।

ਉਨ੍ਹਾਂ ਕਿਹਾ ਕਿ ਇਕ ਪਾਸੇ ਪੂਰਾ ਪੰਜਾਬ ਭਿਆਨਕ ਬਾੜ੍ਹ ਦੀ ਮਾਰ ਸਹਿ ਰਿਹਾ ਹੈ, ਦੂਜੇ ਪਾਸੇ ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸੇ ਵੀ ਵਿਸ਼ੇਸ਼ ਰਾਹਤ ਪੈਕੇਜ ਦੀ ਘੋਸ਼ਣਾ ਕਰਨ ਤੋਂ ਕਤਰਾਈ ਬੈਠੀ ਹੈ। ਕੈਬਨਿਟ ਮੰਤਰੀ ਨੇ ਕੇਂਦਰ ਦੀ ਇਸ ਉਦਾਸੀਨਤਾ ਨੂੰ “ਬਦਕਿਸਮਤੀ” ਕਰਾਰ ਦਿੱਤਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।

ਭਗਤ ਨੇ ਕਿਹਾ ਕਿ ਕੇਂਦਰ ਨੇ ਉਸ ਤਬਾਹੀ ਨੂੰ ਅਣਦੇਖਾ ਕਰ ਦਿੱਤਾ ਹੈ, ਜਿਸ ਨੇ ਲੋਕਾਂ ਦੀ ਸੰਪਤੀ ਅਤੇ ਜ਼ਿੰਦਗੀਆਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਹਤ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ।

ਮੰਤਰੀ ਨੇ ਦੱਸਿਆ ਕਿ ਪੂਰੀ ਕੈਬਨਿਟ, ਵਿਧਾਇਕ ਅਤੇ ਪਾਰਟੀ ਨੇਤਾ ਰਾਹਤ ਕੰਮਾਂ ਦੀ ਨਿਗਰਾਨੀ ਕਰ ਰਹੇ ਹਨ। ਪ੍ਰਭਾਵਿਤ ਇਲਾਕਿਆਂ ਦੇ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਮਦਦ ਲੋਕਾਂ ਤਕ ਸਮੇਂ ਸਿਰ ਪਹੁੰਚ ਸਕੇ। ਇਸ ਤੋਂ ਇਲਾਵਾ ਬਚਾਵ ਕਾਰਵਾਈਆਂ ਤੇ ਰਾਹਤ ਕੈਂਪਾਂ ਦਾ ਜ਼ੋਰ-ਸ਼ੋਰ ਨਾਲ ਆਯੋਜਨ ਕੀਤਾ ਜਾ ਰਿਹਾ ਹੈ।

ਭਗਤ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਇਸ ਆਫ਼ਤ ’ਤੇ ਇਕਤਾ ਅਤੇ ਦ੍ਰਿੜਤਾ ਨਾਲ ਕਾਬੂ ਪਾ ਲਏਗਾ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿੱਚੋਂ ਬਾਰਿਸ਼ ਦਾ ਪਾਣੀ ਜਲਦੀ ਨਿਕਾਸ ਕਰਕੇ ਆਮ ਹਾਲਾਤ ਬਹਾਲ ਕਰਨ ਲਈ ਸਥਾਨਕ ਪ੍ਰਸ਼ਾਸਨ ਪੂਰੀ ਲਗਨ ਨਾਲ ਕੰਮ ਕਰ ਰਿਹਾ ਹੈ।

Vinkmag ad
Share Our Daily Posts

News Desk

Read Previous

ਜਲੰਧਰ : ਰਾਮਨਗਰ ਵਿੱਚ ਫਾਟਕ ਬੰਦ ਕਰਨ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ, ਕੇ.ਡੀ. ਭੰਡਾਰੀ ਪਹੁੰਚੇ ਮੌਕੇ ‘ਤੇ

Read Next

ਸੋਡਲ ਮੰਦਰ ਜਲੰਧਰ ਦਾ ਇਤਿਹਾਸ – ਵਿਸਥਾਰ ਵਿੱਚ ਕੰਵਲਜੀਤ ਸਿੰਘ ਮੱਕੜ ਦੀ ਕਲਮ ਨਾਲ ।