Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ-ਅੰਮ੍ਰਿਤਸਰ ਰੋਡ ’ਤੇ ਦੋ ਥਾਵਾਂ ’ਤੇ ਸੜਕ ਧੱਸਣ ਨਾਲ ਵੱਡੇ ਗੱਡੇ, ਪੁਲਿਸ ਨੇ ਲਾਇਆ ਪਾਬੰਦੀ ਵਾਲਾ ਘੇਰਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਪੰਜਾਬ ਵਿੱਚ ਲਗਾਤਾਰ ਹੋ ਰਹੀ ਮੀਂਹ ਨੇ ਲੋਕਾਂ ਦੀ ਮੁਸ਼ਕਲਾਂ ਵਧਾ ਦਿੱਤੀਆਂ ਹਨ। ਜਲੰਧਰ-ਅੰਮ੍ਰਿਤਸਰ ਰੋਡ ’ਤੇ ਸੁਭਾਪੁਰ ਦੇ ਨੇੜੇ ਦੋ ਥਾਵਾਂ ’ਤੇ ਸੜਕ ਧੱਸਣ ਦੀ ਘਟਨਾ ਸਾਹਮਣੇ ਆਈ ਹੈ। ਧੱਸਣ ਕਾਰਨ ਸੜਕ ਵਿਚ ਵੱਡੇ ਗੱਡੇ ਪੈ ਗਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਇੱਕ ਥਾਂ ’ਤੇ ਤੁਰੰਤ ਬੈਰੀਕੇਡਿੰਗ ਕਰਕੇ ਰਸਤਾ ਬੰਦ ਕਰ ਦਿੱਤਾ। ਦੂਜੇ ਗੱਡੇ ਉੱਤੇ ਸ਼ੁਰੂਆਤੀ ਵਕਤ ’ਚ ਕੋਈ ਸੁਰੱਖਿਆ ਘੇਰਾ ਨਹੀਂ ਸੀ, ਪਰ ਮਾਮਲਾ ਸਾਹਮਣੇ ਆਉਣ ’ਤੇ ਉੱਥੇ ਵੀ ਬੈਰੀਕੇਡਿੰਗ ਕਰ ਦਿੱਤੀ ਗਈ ਹੈ।

ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀਡਬਲਯੂਡੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗੱਡਿਆਂ ਨੂੰ ਜਲਦੀ ਭਰ ਕੇ ਸੜਕ ਦਾ ਰਾਹ ਸੁਚਾਰੂ ਕੀਤਾ ਜਾਵੇਗਾ।

ਲਗਾਤਾਰ ਹੋ ਰਹੀ ਤੇਜ਼ ਬਾਰਿਸ਼ ਕਾਰਨ ਇਲਾਕੇ ਵਿੱਚ ਕਈ ਹਾਦਸਿਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕਈ ਘਰਾਂ ਦੀਆਂ ਛੱਤਾਂ ਢਹਿ ਗਈਆਂ ਹਨ ਜਦਕਿ ਖੇਤਾਂ ਵਿੱਚ ਪਾਣੀ ਘੁੱਸਣ ਨਾਲ ਫਸਲਾਂ ਨੂੰ ਵੀ ਵੱਡਾ ਨੁਕਸਾਨ ਪਹੁੰਚਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਮੌਸਮ ਵਿਭਾਗ ਦੇ ਚੇਤਾਵਨੀ ਦੇ ਬਾਵਜੂਦ ਬਾਰਿਸ਼ ਰੁਕਣ ਦਾ ਨਾਮ ਨਹੀਂ ਲੈ ਰਹੀ, ਜਿਸ ਨਾਲ ਹਾਲਾਤ ਗੰਭੀਰ ਬਣੇ ਹੋਏ ਹਨ।

ਸਥਾਨਕ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਧੱਸੀਆਂ ਸੜਕਾਂ ਅਤੇ ਡਿੱਗੇ ਘਰਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਬਚਿਆ ਜਾ ਸਕੇ।

Vinkmag ad
Share Our Daily Posts

News Desk

Read Previous

ਸੋਡਲ ਮੰਦਰ ਜਲੰਧਰ ਦਾ ਇਤਿਹਾਸ – ਵਿਸਥਾਰ ਵਿੱਚ ਕੰਵਲਜੀਤ ਸਿੰਘ ਮੱਕੜ ਦੀ ਕਲਮ ਨਾਲ ।

Read Next

ਨਾਰੀ ਚੇਤਨਾ ਵੈਲਫੇਅਰ ਸੋਸਾਇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ