Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਾਲੰਧਰ ਵਿੱਚ ਹਾੜ੍ਹ ਪੀੜਤਾਂ ਲਈ ਸਰਕਾਰ ਵੱਲੋਂ ਵੱਡਾ ਰਾਹਤ ਪੈਕੇਜ, 71 ਕਰੋੜ ਜਾਰੀ, ਜਾਲੰਧਰ ਲਈ 5 ਕਰੋੜ

ਜਲੰਧਰ : ਕੰਵਲਜੀਤ ਸਿੰਘ ਮੱਕੜ- ਪੰਜਾਬ ਵਿੱਚ ਪਿਛਲੇ ਦਿਨਾਂ ਹੋਈ ਭਾਰੀ ਬਾਰਿਸ਼ ਕਾਰਨ 1400 ਤੋਂ ਵੱਧ ਪਿੰਡ ਪਾਣੀ ਹੇਠ ਆ ਗਏ ਹਨ, ਜਿਸ ਨਾਲ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਨੂੰ ਕਾਫੀ ਨੁਕਸਾਨ ਹੋਇਆ ਹੈ। ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਹਾੜ੍ਹ ਪੀੜਤਾਂ ਦੀ ਸਹਾਇਤਾ ਲਈ 71 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਵਿੱਚੋਂ ਸਿਰਫ਼ ਜਾਲੰਧਰ ਜ਼ਿਲ੍ਹੇ ਦੇ ਵਸਨੀਕਾਂ ਦੀ ਸਹਾਇਤਾ ਲਈ 5 ਕਰੋੜ ਰੁਪਏ ਵੱਖਰੇ ਤੌਰ ‘ਤੇ ਦਿੱਤੇ ਗਏ ਹਨ।

ਇਸ ਸਬੰਧੀ ਅੱਜ ਜਾਲੰਧਰ ਦੇ ਬਸਤੀ ਗੁਜਾਂ ਇਲਾਕੇ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਪਹੁੰਚੇ। ਇੱਥੇ ਉਨ੍ਹਾਂ ਨੇ ਹਾੜ੍ਹ ਕਾਰਨ ਪੂਰੀ ਤਰ੍ਹਾਂ ਤਬਾਹ ਹੋਏ ਘਰ ਦੇ ਮਾਲਕ ਨੂੰ ਸਰਕਾਰੀ ਰਾਹਤ ਤਹਿਤ 1.20 ਲੱਖ ਰੁਪਏ ਦਾ ਚੈਕ, ਬਰਤਨ ਅਤੇ ਰਾਸ਼ਨ ਵੰਡਿਆ।

ਜਾਣਕਾਰੀ ਮੁਤਾਬਕ, ਬਸਤੀ ਗੁਜਾਂ ਦੇ ਆਰਿਆ ਸਕੂਲ ਨੇੜੇ ਮੀਨੂ ਵਾਲੀਆ ਦਾ ਘਰ ਹਾੜ੍ਹ ਕਾਰਨ ਪੂਰੀ ਤਰ੍ਹਾਂ ਢਹਿ ਗਿਆ ਸੀ। ਇਸ ‘ਤੇ ਡਿਪਟੀ ਕਮਿਸ਼ਨਰ ਅਤੇ ਕੈਬਨਿਟ ਮੰਤਰੀ ਨੇ ਖੁਦ ਹਾਜ਼ਰੀ ਲਗਾ ਕੇ 1.20 ਲੱਖ ਰੁਪਏ ਦੀ ਸਹਾਇਤਾ ਰਕਮ ਸੌਂਪੀ।

ਇਸ ਤੋਂ ਇਲਾਵਾ ਜਿਨ੍ਹਾਂ ਘਰਾਂ ਵਿੱਚ ਹਾੜ੍ਹ ਕਾਰਨ ਦਰਾਰਾਂ ਪਈਆਂ ਹਨ, ਉਹਨਾਂ ਪਰਿਵਾਰਾਂ ਨੂੰ 6500 ਰੁਪਏ ਦੇ ਨਾਲ ਬਰਤਨ ਅਤੇ ਰਾਸ਼ਨ ਵੰਡਿਆ ਗਿਆ। ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇ ਘਰ ਬਣਾਉਣ ਵਿੱਚ ਹੋਰ ਪੈਸੇ ਦੀ ਲੋੜ ਪਈ ਤਾਂ ਸਰਕਾਰ ਅਤੇ ਵੱਖ-ਵੱਖ ਐਨਜੀਓਜ਼ ਵੱਲੋਂ ਹੋਰ ਸਹਾਇਤਾ ਵੀ ਦਿੱਤੀ ਜਾਵੇਗੀ।

Vinkmag ad
Share Our Daily Posts

News Desk

Read Previous

ਨੈਸ਼ਨਲ ਹਾਈਵੇਅ ”ਤੇ ਤੜਕਸਾਰ ਹਾਦਸਾ, ਬੇਕਾਬੂ ਹੋ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ

Read Next

ਫਗਵਾੜਾ : ਸਾਈਕਲ ਸਲਿੱਪ ਹੋਣ ਕਾਰਨ ਭਰਾ-ਭੈਣ ਬੇਈ ‘ਚ ਡੁੱਬੇ, ਦੋਨੋਂ ਦੀ ਦਰਦਨਾਕ ਮੌਤ