Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਫਗਵਾੜਾ : ਸਾਈਕਲ ਸਲਿੱਪ ਹੋਣ ਕਾਰਨ ਭਰਾ-ਭੈਣ ਬੇਈ ‘ਚ ਡੁੱਬੇ, ਦੋਨੋਂ ਦੀ ਦਰਦਨਾਕ ਮੌਤ

ਫਗਵਾੜਾ : ਕੰਵਲਜੀਤ ਸਿੰਘ ਮੱਕੜ –  ਤਹਿਸੀਲ ਫਗਵਾੜਾ ਦੇ ਪਿੰਡ ਦੁੱਗਾਂ ਬੇਈ ਨੇੜੇ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ। ਸਾਈਕਲ ‘ਤੇ ਜਾ ਰਹੇ ਭਰਾ-ਭੈਣ ਅਚਾਨਕ ਸਲਿੱਪ ਹੋਣ ਕਾਰਨ ਪੁਲ ਤੋਂ ਬੇਈ ਵਿਚ ਡਿੱਗ ਗਏ, ਜਿਸ ਨਾਲ ਦੋਨੋਂ ਦੀ ਡੁੱਬਣ ਨਾਲ ਮੌਤ ਹੋ ਗਈ।

ਮ੍ਰਿਤਕਾਂ ਦੀ ਪਹਿਚਾਣ ਜ਼ਿਲ੍ਹਾ ਜਲੰਧਰ ਦੇ ਪਿੰਡ ਊਚਾ ਨਿਵਾਸੀ 37 ਸਾਲਾ ਦੀਪਾ ਅਤੇ ਉਸ ਦੀ 27 ਸਾਲਾ ਭੈਣ ਪ੍ਰੀਤੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਨੋਂ ਦੁਪਹਿਰ ਸਮੇਂ ਸਾਈਕਲ ‘ਤੇ ਸਵਾਰ ਹੋ ਕੇ ਪਿੰਡ ਜਗਪਾਲ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਦੁੱਗਾਂ ਬੇਈ ਦੇ ਪੁਲ ਨੂੰ ਪਾਰ ਕਰ ਰਹੇ ਸਨ ਤਾਂ ਸਾਈਕਲ ਅਚਾਨਕ ਸਲਿੱਪ ਹੋ ਗਿਆ ਅਤੇ ਪੁਲ ‘ਤੇ ਰੇਲਿੰਗ ਨਾ ਹੋਣ ਕਾਰਨ ਦੋਨੋਂ ਸਿੱਧੇ ਬੇਈ ਵਿੱਚ ਡਿੱਗ ਗਏ।

ਘਟਨਾ ਦੇ ਬਾਅਦ ਸਥਾਨਕ ਲੋਕਾਂ ਵੱਲੋਂ ਰੌਲਾ ਪਾਇਆ ਗਿਆ ਤਾਂ ਕਈ ਵਾਸੀ ਇਕੱਠੇ ਹੋਏ। ਪਰੰਤੂ ਜਦੋਂ ਤੱਕ ਲੋਕਾਂ ਨੇ ਦੋਨੋਂ ਨੂੰ ਪਾਣੀ ਵਿਚੋਂ ਬਾਹਰ ਕੱਢਿਆ, ਤਦ ਤੱਕ ਦੋਨੋਂ ਦੀ ਸਾਹ ਬੰਦ ਹੋ ਚੁੱਕੀ ਸੀ। ਮ੍ਰਿਤਕਾਂ ਦੇ ਸ਼ਰੀਰਾਂ ਨੂੰ ਸਿਵਲ ਹਸਪਤਾਲ ਫਗਵਾੜਾ ਭੇਜਿਆ ਗਿਆ।

ਇਸ ਹਾਦਸੇ ਨਾਲ ਇਲਾਕੇ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ। ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਢਾਲੀਵਾਲ ਅਤੇ ਪਿੰਡ ਜਗਪਾਲਪੁਰ ਦੇ ਨਿਵਾਸੀ ਅਵਤਾਰ ਸਿੰਘ ਮਾਂਗੀ ਨੇ ਘਟਨਾ ‘ਤੇ ਦੁੱਖ ਪ੍ਰਗਟਾਉਂਦੇ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਉਹ ਇਸ ਸਥਾਨ ਦਾ ਜਾਇਜ਼ਾ ਲੈਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਇਸ ਰਾਹ ‘ਤੇ ਬਣਿਆ ਪੁਲ ਬਹੁਤ ਛੋਟਾ ਤੇ ਅਸੁਰੱਖਿਅਤ ਹੈ, ਜਿਸ ਕਾਰਨ ਲੋਕਾਂ ਨੂੰ ਲੰਘਣ ਵਿੱਚ ਬਹੁਤ ਮੁਸ਼ਕਲ ਆਉਂਦੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਪੁਲ ਦੀ ਤੁਰੰਤ ਮੁਰੰਮਤ ਤੇ ਵਧਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਹਾਦਸੇ ਨਾ ਵਾਪਰਨ।

Vinkmag ad
Share Our Daily Posts

News Desk

Read Previous

ਜਾਲੰਧਰ ਵਿੱਚ ਹਾੜ੍ਹ ਪੀੜਤਾਂ ਲਈ ਸਰਕਾਰ ਵੱਲੋਂ ਵੱਡਾ ਰਾਹਤ ਪੈਕੇਜ, 71 ਕਰੋੜ ਜਾਰੀ, ਜਾਲੰਧਰ ਲਈ 5 ਕਰੋੜ

Read Next

ਰੂਸ-ਯੂਕਰੇਨ ਜੰਗ ਵਿੱਚ ਫੰਸੇ ਭਾਰਤੀ, ਏਜੰਟ ਧੋਖੇ ਨਾਲ ਕਰਵਾ ਰਹੇ ਰੂਸੀ ਆਰਮੀ ‘ਚ ਭਰਤੀ