Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਸੜਕ ਹਾਦਸਾ : 23 ਸਾਲਾਂ ਬੇਕਸੂਰ ਕੁੜੀ ਦੀ ਜਾਨ ਲੈ ਗਿਆ ਟਰੱਕ, ਪਰਿਵਾਰ ਰੋ-ਰੋ ਕੇ ਬੇਹਾਲ”

ਜਲੰਧਰ : ਕੰਵਲਜੀਤ ਸਿੰਘ ਮੱਕੜ- ਜਾਲੰਧਰ ਜ਼ਿਲ੍ਹੇ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਕਪੂਰਥਲਾ ਚੌਕ ਦੇ ਨੇੜੇ ਮਕਸੂਦਾ ਫਲਾਈਓਵਰ ਤੋਂ ਹੇਠਾਂ ਉਤਰਦੇ ਸਮੇਂ ਇੱਕ ਤੇਜ਼ ਰਫ਼ਤਾਰ ਟਰੱਕ ਨੇ 23 ਸਾਲਾਂ ਦੀ ਨੌਜਵਾਨ ਕੁੜੀ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਕੁੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕਾ ਦੀ ਪਛਾਣ ਤਮੰਨਾ ਖੁੱਲਰ (ਧੀ ਸੁਰਿੰਦਰ ਖੁੱਲਰ, ਨਿਵਾਸੀ 433 ਭਗਤ ਸਿੰਘ ਕਾਲੋਨੀ, ਜਾਲੰਧਰ) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਤਮੰਨਾ ਆਪਣੀ ਐਕਟੀਵਾ (ਨੰਬਰ PB-08-5499) ‘ਤੇ ਕਿਸੇ ਕੰਪਨੀ ਵਿੱਚ ਕੰਮ ਲਈ ਜਾ ਰਹੀ ਸੀ। ਜਦੋਂ ਉਹ ਮਕਸੂਦਾ ਫਲਾਈਓਵਰ ਤੋਂ ਹੇਠਾਂ ਉਤਰੀ ਤਾਂ ਸਾਹਮਣੇ ਤੋਂ ਆ ਰਿਹਾ ਇੱਕ ਟਰੱਕ ਅਚਾਨਕ ਫਲਾਈਓਵਰ ‘ਤੇ ਚੜ੍ਹਨ ਲਈ ਮੁੜਿਆ। ਤੇਜ਼ ਰਫ਼ਤਾਰ ਅਤੇ ਗਲਤ ਮੁੜਨ ਕਾਰਨ ਟਰੱਕ ਸਿੱਧਾ ਤਮੰਨਾ ਦੀ ਐਕਟੀਵਾ ਨਾਲ ਟਕਰਾ ਗਿਆ ਅਤੇ ਟਰੱਕ ਉਸਦੇ ਉੱਪਰੋਂ ਲੰਘ ਗਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ-1 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ, ਜਿਸਦੀ ਪਛਾਣ ਰਿੰਪੂ ਦਮਨ, ਨਿਵਾਸੀ ਇੰਡਸਟਰੀ ਏਰੀਆ, ਜੇਕੇਐਸ ਟਰਾਂਸਪੋਰਟ ਕੰਪਨੀ ਦਾ ਡਰਾਈਵਰ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਖਿਲਾਫ ਧਾਰਾ 106, 281 ਅਤੇ 324 ਤਹਿਤ ਕੇਸ ਦਰਜ ਕਰ ਲਿਆ ਹੈ।

23 ਸਾਲਾਂ ਦੀ ਤਮੰਨਾ ਖੁੱਲਰ ਦੀ ਅਚਾਨਕ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਤਮੰਨਾ ਰੋਜ਼ਾਨਾ ਦੀ ਤਰ੍ਹਾਂ ਨੌਕਰੀ ਲਈ ਘਰੋਂ ਨਿਕਲੀ ਸੀ ਪਰ ਅਚਾਨਕ ਵਾਪਰੇ ਇਸ ਹਾਦਸੇ ਨੇ ਸਾਰੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਛੱਡ ਦਿੱਤਾ।

Vinkmag ad
Share Our Daily Posts

News Desk

Read Previous

ਮਾਡਲ ਟਾਊਨ ਦੀ ਕਰੋੜਾਂ ਦੀ ਪ੍ਰਾਪਰਟੀ ‘ਤੇ ਵਿਵਾਦ ਗਹਿਰਾਇਆ, ਰਾਜਨ ਸਿੱਧੂ ਨੇ ਫਾਇਨੈਂਸਰ ਅਤੇ ਡਾਕਟਰ ‘ਤੇ ਲਾਏ ਗੰਭੀਰ ਇਲਜ਼ਾਮ

Read Next

ਲੁਧਿਆਣਾ ‘ਚ ਵੱਡੀ ਨਸ਼ਾ ਤਸਕਰੀ ਦੀ ਵਾਰਦਾਤ ਬੇਨਕਾਬ – 4 ਕਿਲੋ ਅਫੀਮ ਸਮੇਤ ਦੋ ਨਸ਼ੇੜੀ ਕਾਬੂ