Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਲੁਧਿਆਣਾ ‘ਚ ਵੱਡੀ ਨਸ਼ਾ ਤਸਕਰੀ ਦੀ ਵਾਰਦਾਤ ਬੇਨਕਾਬ – 4 ਕਿਲੋ ਅਫੀਮ ਸਮੇਤ ਦੋ ਨਸ਼ੇੜੀ ਕਾਬੂ

ਲੁਧਿਆਣਾ :ਕੰਵਲਜੀਤ ਸਿੰਘ ਮੱਕੜ – ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਹੇਠ ਲੁਧਿਆਣਾ ਵਿੱਚ ਇੱਕ ਵੱਡੀ ਕਾਮਯਾਬੀ ਮਿਲੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਦੀ ਹਦਾਇਤ ਹੇਠ ਪੁਲਿਸ ਨੇ ਕਾਰਵਾਈ ਕਰਦੇ ਹੋਏ 4 ਕਿਲੋ ਅਫੀਮ ਸਮੇਤ ਦੋਸ਼ੀ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ, 07 ਸਤੰਬਰ 2025 ਨੂੰ ਪੁਲਿਸ ਪਾਰਟੀ ਨੇ ਖ਼ਾਸ ਇਨਫਾਰਮੇਸ਼ਨ ‘ਤੇ ਕਾਰਵਾਈ ਕਰਦੇ ਹੋਏ ਲੁਧਿਆਣਾ ਦੇ ਕੋਲੋਂ ਸਟੇਸ਼ਨ ਇਲਾਕੇ ਵਿੱਚ ਨਾਕਾਬੰਦੀ ਕੀਤੀ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਇਕ ਵਿਅਕਤੀ ਮਨਜੀਤ ਕੁਮਾਰ ਜਾਵੇਦ ਪੁੱਤਰ ਸੁਖਦੇਵ ਵਾਸੀ ਜਿਲਾ ਪਾਲਮ (ਬਿਹਾਰ) ਅਤੇ ਉਸ ਦੀ ਪਤਨੀ ਨੂੰ ਰੋਕ ਕੇ ਤਲਾਸ਼ੀ ਲਈ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਕੁੱਲ 4 ਕਿਲੋ ਅਫੀਮ ਬਰਾਮਦ ਕੀਤੀ ਗਈ।

ਪੁਲਿਸ ਵੱਲੋਂ ਦੋਵੇਂ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਹੇਠ ਕੇਸ ਨੰਬਰ 145 ਮਿਤੀ 07-09-2025 ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਕਰਕੇ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਦੋਸ਼ੀ ਇਹ ਨਸ਼ਾ ਕਿੱਥੋਂ ਲਿਆਉਂਦੇ ਸਨ ਅਤੇ ਕਿਸਨੂੰ ਸਪਲਾਈ ਕਰਦੇ ਸਨ।

ਪੁਲਿਸ ਅਧਿਕਾਰੀਆਂ ਅਨੁਸਾਰ, ਇਸ ਤਰ੍ਹਾਂ ਦੀਆਂ ਕਾਰਵਾਈਆਂ ਨਸ਼ੇ ਦੇ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਕਦਮ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।

Vinkmag ad
Share Our Daily Posts

News Desk

Read Previous

ਜਲੰਧਰ ਸੜਕ ਹਾਦਸਾ : 23 ਸਾਲਾਂ ਬੇਕਸੂਰ ਕੁੜੀ ਦੀ ਜਾਨ ਲੈ ਗਿਆ ਟਰੱਕ, ਪਰਿਵਾਰ ਰੋ-ਰੋ ਕੇ ਬੇਹਾਲ”

Read Next

ਕੱਲ੍ਹ ਤੋਂ ਬੱਚਿਆਂ ਦੀਆਂ ਗੂੰਜਾਂ ਨਾਲ ਰੌਣਕਾਂ ਨਾਲ ਭਰਣਗੇ ਸਕੂਲ, ਪ੍ਰਸ਼ਾਸਨ ਵੱਲੋਂ ਕੀਤੇ ਗਏ ਪੂਰੇ ਪ੍ਰਬੰਧ