Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਕੱਲ੍ਹ ਤੋਂ ਬੱਚਿਆਂ ਦੀਆਂ ਗੂੰਜਾਂ ਨਾਲ ਰੌਣਕਾਂ ਨਾਲ ਭਰਣਗੇ ਸਕੂਲ, ਪ੍ਰਸ਼ਾਸਨ ਵੱਲੋਂ ਕੀਤੇ ਗਏ ਪੂਰੇ ਪ੍ਰਬੰਧ

ਜਲੰਧਰ : ਕੰਵਲਜੀਤ ਸਿੰਘ ਮੱਕੜ – ਲੰਮੇ ਸਮੇਂ ਤੋਂ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹ ਕਾਰਨ ਬੰਦ ਪਏ ਸਕੂਲ ਹੁਣ ਇੱਕ ਵਾਰ ਫਿਰ ਖੁਲ੍ਹਣ ਜਾ ਰਹੇ ਹਨ। ਸੋਮਵਾਰ ਤੋਂ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚੇ ਪੜ੍ਹਾਈ ਲਈ ਵਾਪਸ ਆਉਣਗੇ। ਐਤਵਾਰ ਨੂੰ ਸਕੂਲਾਂ ਵਿੱਚ ਸਿਰਫ਼ ਸਟਾਫ ਤੇ ਅਧਿਆਪਕ ਹਾਜ਼ਰ ਰਹੇ ਜਿਨ੍ਹਾਂ ਨੇ ਦਿਨ ਭਰ ਬੱਚਿਆਂ ਦੀ ਸੁਰੱਖਿਆ ਅਤੇ ਸਫ਼ਾਈ ਨੂੰ ਲੈ ਕੇ ਜ਼ਰੂਰੀ ਤਿਆਰੀਆਂ ਦਾ ਜਾਇਜ਼ਾ ਲਿਆ।

ਨੇਹਰੂ ਗਾਰਡਨ ਸਕੂਲ ਜਲੰਧਰ ਦੀ ਪ੍ਰਿੰਸੀਪਲ ਨੇ ਦੱਸਿਆ ਕਿ ਬਾਰਿਸ਼ ਅਤੇ ਹੜ੍ਹ ਦੇ ਕਾਰਨ ਕਈ ਦਿਨਾਂ ਤੱਕ ਸਕੂਲ ਬੰਦ ਰਹੇ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦੇ ਨਾਲ ਸਕੂਲ ਦੀਆਂ ਹੋਰ ਗਤੀਵਿਧੀਆਂ ਵੀ ਪ੍ਰਭਾਵਿਤ ਹੋਈਆਂ। ਉਹਨਾਂ ਕਿਹਾ – “ਬੱਚਿਆਂ ਦੇ ਬਿਨਾਂ ਸਕੂਲ ਸੁੰਨਾ-ਸੁੰਨਾ ਲੱਗਦਾ ਹੈ। ਹੁਣ ਜਦੋਂ ਕੱਲ੍ਹ ਤੋਂ ਵਿਦਿਆਰਥੀ ਵਾਪਸ ਆਉਣਗੇ, ਤਾਂ ਸਕੂਲ ਵਿੱਚ ਮੁੜ ਰੌਣਕ ਵਾਪਸ ਆ ਜਾਵੇਗੀ।”

ਸੁਰੱਖਿਆ ਅਤੇ ਸਫ਼ਾਈ ਲਈ ਵਿਸ਼ੇਸ਼ ਪ੍ਰਬੰਧ

ਪ੍ਰਿੰਸੀਪਲ ਨੇ ਦੱਸਿਆ ਕਿ ਬਾਰਿਸ਼ ਦੌਰਾਨ ਸਕੂਲ ਦੀਆਂ ਇਮਾਰਤਾਂ ਵਿੱਚ ਪਾਣੀ ਭਰ ਗਿਆ ਸੀ ਅਤੇ ਛੱਤਾਂ ਤੋਂ ਵੀ ਪਾਣੀ ਟਪਕਣ ਲੱਗ ਪਿਆ ਸੀ। ਉਸ ਸਮੇਂ ਕੰਪਿਊਟਰ ਅਤੇ ਹੋਰ ਜ਼ਰੂਰੀ ਸਾਜੋ-ਸਾਮਾਨ ਨੂੰ ਸੁਰੱਖਿਅਤ ਰੱਖ ਲਿਆ ਗਿਆ ਸੀ। ਬਾਰਿਸ਼ ਘਟਣ ਤੋਂ ਬਾਅਦ ਤੁਰੰਤ ਹੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।

ਸਾਰੀਆਂ ਕਲਾਸਾਂ ਦਾ ਨਿਰੀਖਣ ਕੀਤਾ ਜਾ ਚੁੱਕਾ ਹੈ।
ਪੂਰੇ ਸਕੂਲ ਵਿੱਚ ਫਾਗਿੰਗ ਕਰਵਾਈ ਗਈ ਹੈ।
ਬਿਜਲੀ ਦੀ ਮੁਰੰਮਤ ਦਾ ਕੰਮ ਲਗਭਗ ਮੁਕੰਮਲ ਹੈ।
ਗਰਾਊਂਡ ਫਲੋਰ ਦੀ ਮੁਰੰਮਤ ਪੂਰੀ ਹੋ ਗਈ ਹੈ, ਜਦਕਿ ਪਹਿਲੀ ਮੰਜ਼ਿਲ ਦਾ ਕੰਮ ਆਖ਼ਰੀ ਪੜਾਅ ਵਿੱਚ ਹੈ।
ਫਰਸ਼ਾਂ ’ਤੇ ਚੂਨਾ ਛਿੜਕਿਆ ਗਿਆ ਹੈ ਤਾਂ ਜੋ ਫਿਸਲਣ ਕਰਕੇ ਕਿਸੇ ਬੱਚੇ ਨੂੰ ਚੋਟ ਨਾ ਲੱਗੇ।
ਮਿਡ-ਡੇ ਮੀਲ ਰਸੋਈ ਅਤੇ ਪਰਨਾਲਿਆਂ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾ ਦਿੱਤੀ ਗਈ ਹੈ।
ਅਧਿਆਪਕਾਂ ਨੂੰ ਦਿੱਤੀਆਂ ਖ਼ਾਸ ਜ਼ਿੰਮੇਵਾਰੀਆਂ , ਅੱਜ ਹੋਈ ਸਟਾਫ ਮੀਟਿੰਗ ਵਿੱਚ ਬੱਚਿਆਂ ਦੀ ਸੁਰੱਖਿਆ, ਸਫ਼ਾਈ ਅਤੇ ਪੜ੍ਹਾਈ ਨਾਲ ਜੁੜੇ ਨਿਰਦੇਸ਼ ਜਾਰੀ ਕੀਤੇ ਗਏ। ਹਰ ਅਧਿਆਪਕ ਨੂੰ ਉਸਦੀ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਸਾਰੇ ਅਧਿਆਪਕ ਆਪਣੇ ਕੰਮ ਵਿੱਚ ਪੂਰੇ ਮਨ ਨਾਲ ਜੁਟੇ ਹੋਏ ਹਨ।
ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ਦਾ ਪੂਰਾ ਪਾਲਣ, ਪ੍ਰਿੰਸੀਪਲ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ਦਾ ਪੂਰਾ ਪਾਲਣ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇ ਕੇ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ-ਜਿੱਥੇ ਸਕੂਲ ਵਿੱਚ ਕੋਈ ਕਮੀ ਜਾਂ ਮੁਸ਼ਕਲ ਪਾਈ ਜਾ ਰਹੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਵੱਡੀ ਨਸ਼ਾ ਤਸਕਰੀ ਦੀ ਵਾਰਦਾਤ ਬੇਨਕਾਬ – 4 ਕਿਲੋ ਅਫੀਮ ਸਮੇਤ ਦੋ ਨਸ਼ੇੜੀ ਕਾਬੂ

Read Next

ਸੁਲਤਾਨਪੁਰ ਲੋਧੀ : ਬਾੜ੍ਹ ਪੀੜਤਾਂ ਦੀ ਸਹਾਇਤਾ ਲਈ ਪਹੁੰਚੇ ਸੋਨੂ ਸੂਦ, ਲੋਕਾਂ ਦੇ ਦੁੱਖ-ਦਰਦ ਸੁਣ ਕੇ ਦਿੱਤਾ ਭਰੋਸਾ