Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਤੋਂ ਵੱਡੀ ਖ਼ਬਰ ਨਸ਼ਿਆਂ ਦੇ ਵਿਰੁੱਧ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ – ਇੱਕ ਕਿਲੋ 01 ਗ੍ਰਾਮ ਹੈਰੋਇਨ ਸਮੇਤ ਵਿਦੇਸ਼ ਜਾਣ ਵਾਲਾ ਮੁਲਜ਼ਮ ਕਾਬੂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਰੂਰਲ) ਸ਼੍ਰੀ ਹਰਿੰਦਰ ਸਿੰਘ ਵਰਕ ਦੇ ਦਿਸ਼ਾ-ਨਿਰਦੇਸ਼ ਹੇਠ ਪੁਲਿਸ ਨੇ ਨਸ਼ਿਆਂ ਦੇ ਖ਼ਿਲਾਫ਼ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਇਕ ਵਿਦੇਸ਼ ਜਾਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਤੋਂ ਇੱਕ ਕਿਲੋ 01 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਕਿਵੇਂ ਹੋਈ ਕਾਰਵਾਈ, ਮਿਲੀ ਜਾਣਕਾਰੀ ਅਨੁਸਾਰ, ਐਸ.ਐਚ.ਓ ਬਾਬਾ ਗੁਰਦਿੱਤਾ, ਥਾਣਾ ਗੋਰਾਇਆ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ 05 ਸਤੰਬਰ ਨੂੰ ਚੈਕਿੰਗ ਦੌਰਾਨ ਮੁਲਜ਼ਮ ਮਨਪ੍ਰੀਤ ਸਿੰਘ @ ਮਨਨਾ ਨਿਵਾਸੀ ਲੰਬੜਾਂ ਨੂੰ ਕਾਬੂ ਕੀਤਾ। ਉਸਦੇ ਕਬਜ਼ੇ ਤੋਂ ਇੱਕ ਕਿਲੋ 01 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਐਫ.ਆਈ.ਆਰ ਨੰਬਰ 170 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਮੁਲਜ਼ਮ ਦਾ ਪਿੱਛੋਕੜ
ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਮਨਪ੍ਰੀਤ ਸਿੰਘ ਪਹਿਲਾਂ ਵੀ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ ਫੜਿਆ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਉਸ ਖ਼ਿਲਾਫ਼ ਐਫ.ਆਈ.ਆਰ ਨੰਬਰ 9256/11 ਤਹਿਤ ਵੀ ਕੇਸ ਦਰਜ ਹੋਇਆ ਸੀ।

ਹੋਰ ਗ੍ਰਿਫਤਾਰੀਆਂ, ਪੁਲਿਸ ਦੀ ਅਗਲੀ ਜਾਂਚ ਵਿੱਚ ਖੁਲਾਸਾ ਹੋਇਆ ਕਿ ਮਨਪ੍ਰੀਤ ਸਿੰਘ ਨਾਲ ਹਰਦੀਪ ਸਿੰਘ ਉਰਫ਼ ਦੀਪਾ ਪੁੱਤਰ ਲਖਮਨ ਸਿੰਘ ਨਿਵਾਸੀ ਲੰਬੜਾਂ, ਰਾਜਾ ਸਾਹਿਬ ਨਿਵਾਸੀ ਜਿਲ੍ਹਾ ਲੁਧਿਆਣਾ ਅਤੇ ਜਸਵੀਰ ਸਿੰਘ ਉਰਫ਼ ਬੀਤਾ ਪੁੱਤਰ ਕਰਨੇਲ ਸਿੰਘ ਵਾਸੀ ਮਸੀਨਾ ਰੋਡ, ਅੰਮ੍ਰਿਤਸਰ ਵੀ ਸ਼ਾਮਲ ਹਨ। ਪੁਲਿਸ ਨੇ ਇਹਨਾਂ ਨੂੰ ਵੀ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਹੈ।

ਸੀਨੀਅਰ ਅਧਿਕਾਰੀ ਵੱਲੋਂ ਹਦਾਇਤਾਂ, ਐਸ.ਐਸ.ਪੀ ਜਲੰਧਰ (ਰੂਰਲ) ਹਰਿੰਦਰ ਸਿੰਘ ਵਰਕ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਜੰਗ ਵਿੱਚ ਪੁਲਿਸ ਕਿਸੇ ਵੀ ਕੀਮਤ ‘ਤੇ ਪਿੱਛੇ ਨਹੀਂ ਹਟੇਗੀ। ਨਸ਼ਿਆਂ ਦੇ ਸੌਦੇਬਾਜ਼ਾਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਚੈਨ ਨਾਲ ਬੈਠਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਜਲਦ ਹੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਭਾਰਗਵ ਕੈਂਪ ’ਚ ਬਹਾਦੁਰ ਨੌਜਵਾਨ ਨੇ ਲੁਟੇਰਿਆਂ ਦਾ ਕੀਤਾ ਮੁਕਾਬਲਾ, ਪੁਲਿਸ ਨੇ ਚੋਰੀ ਦੀ ਬਾਈਕ ਤੇ ਹਥਿਆਰ ਕੀਤਾ ਬਰਾਮਦ

Read Next

ਜਲੰਧਰ ਦਿਹਾਤੀ ਪੁਲਿਸ ਤੇ ਸਮਾਜਿਕ ਸੰਸਥਾਵਾਂ ਵੱਲੋਂ ਹੜ ਪੀੜਤ ਪਰਿਵਾਰਾਂ ਨੂੰ ਵੱਡੀ ਸਹਾਇਤਾ