Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਦਿਹਾਤੀ ਪੁਲਿਸ ਤੇ ਸਮਾਜਿਕ ਸੰਸਥਾਵਾਂ ਵੱਲੋਂ ਹੜ ਪੀੜਤ ਪਰਿਵਾਰਾਂ ਨੂੰ ਵੱਡੀ ਸਹਾਇਤਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਪੁਲਿਸ ਵੱਲੋਂ ਹੜ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਚਲਾਈ ਜਾ ਰਹੀ ਮੁਹਿੰਮ ਅੱਜ ਹੋਰ ਵੱਧ ਤੇਜ਼ੀ ਨਾਲ ਜਾਰੀ ਰਹੀ। ਇਸ ਮੁਹਿੰਮ ਦੇ ਤਹਿਤ ਡਾ. ਬੀ. ਆਰ. ਅੰਬੇਦਕਰ ਕਲੱਬ (ਯੂ.ਐਸ.ਏ.) ਅਮਰੀਕਾ, ਡਾ. ਬੀ. ਆਰ. ਅੰਬੇਦਕਰ ਸੈਨਾ ਪੰਜਾਬ ਅਤੇ ਐੱਸ.ਐੱਸ.ਪੀ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਦੀ ਸਾਂਝੀ ਕੋਸ਼ਿਸ਼ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ ਪੈਕੇਟ ਅਤੇ ਐਲ.ਈ.ਡੀ. ਲਾਈਟਾਂ ਵੰਡੀਆਂ ਗਈਆਂ।

ਐੱਸ.ਐੱਸ.ਪੀ ਸ. ਹਰਵਿੰਦਰ ਸਿੰਘ ਵਿਰਕ ਖੁਦ ਮੌਕੇ ‘ਤੇ ਪਹੁੰਚੇ ਅਤੇ ਪੀੜਤ ਪਰਿਵਾਰਾਂ ਦੇ ਦੁੱਖ-ਦਰਦ ਸੁਣੇ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਜਿਲ੍ਹਾ ਪੁਲਿਸ ਹਰ ਸੰਭਵ ਸਹਾਇਤਾ ਦੇਣ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਪੀ (ਇਨਵੈਸਟੀਗੇਸ਼ਨ) ਸ. ਸਰਬਜੀਤ ਰਾਏ, ਉਪ ਪੁਲਿਸ ਕਪਤਾਨ ਓਂਕਾਰ ਸਿੰਘ ਬਰਾੜ (ਸਬ ਡਿਵੀਜ਼ਨ ਸ਼ਾਹਕੋਟ) ਸਮੇਤ ਕਈ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਰਹੇ।

ਲੋਕਾਂ ਨੂੰ ਰਾਤ ਸਮੇਂ ਰੋਸ਼ਨੀ ਦੀ ਸਹੂਲਤ

ਐਲ.ਈ.ਡੀ. ਲਾਈਟਾਂ ਦੀ ਵੰਡ ਨਾਲ ਹੜ ਪ੍ਰਭਾਵਿਤ ਪਿੰਡਾਂ ਦੇ ਵਾਸੀਆਂ ਨੂੰ ਰਾਤ ਦੇ ਸਮੇਂ ਰੋਸ਼ਨੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਨਾਲ ਨਾ ਸਿਰਫ ਰੋਜ਼ਮਰਰਾ ਜ਼ਿੰਦਗੀ ਆਸਾਨ ਹੋਵੇਗੀ, ਸਗੋਂ ਸੁਰੱਖਿਆ ਪੱਖੋਂ ਵੀ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ।

ਪੁਲਿਸ ਸਿਰਫ ਕਾਨੂੰਨ-ਵਿਵਸਥਾ ਤੱਕ ਸੀਮਿਤ ਨਹੀਂ: ਐੱਸ.ਐੱਸ.ਪੀ

ਸ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਸਿਰਫ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਤੱਕ ਸੀਮਿਤ ਨਹੀਂ ਰਹਿੰਦੀ, ਸਗੋਂ ਆਫਤ ਦੀ ਹਰ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦੀ ਸਹਾਇਤਾ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਹੜ ਪੀੜਤ ਲੋਕਾਂ ਨੂੰ ਕਿਸੇ ਵੀ ਹਾਲਤ ਵਿੱਚ ਅਕੇਲਾ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ।

ਅੰਬੇਦਕਰ ਕਲੱਬ ਦੇ ਮੈਂਬਰਾਂ ਦਾ ਧੰਨਵਾਦ

ਐੱਸ.ਐੱਸ.ਪੀ ਨੇ ਡਾ. ਬੀ.ਆਰ. ਅੰਬੇਦਕਰ ਕਲੱਬ (ਯੂ.ਐਸ.ਏ.) ਦੇ ਮੈਂਬਰਾਂ ਦਾ ਖਾਸ ਧੰਨਵਾਦ ਕੀਤਾ ਜਿਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਸਮਾਜਿਕ ਸੰਸਥਾਵਾਂ ਅਤੇ ਪੁਲਿਸ ਦੀ ਸਾਂਝੀ ਕੋਸ਼ਿਸ਼ ਹੜ ਪੀੜਤ ਪਰਿਵਾਰਾਂ ਦੇ ਜ਼ਖਮਾਂ ‘ਤੇ ਮਲਹਮ ਲਗਾਉਣ ਦਾ ਕੰਮ ਕਰੇਗੀ।

ਪਿੰਡਾਂ ਦੇ ਵਾਸੀਆਂ ਨੇ ਕੀਤਾ ਧੰਨਵਾਦ

ਪਿੰਡਾਂ ਦੇ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਾਇਤਾ ਨਾਲ ਉਨ੍ਹਾਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਉਹ ਮੁੜ ਆਪਣੇ ਘਰ-ਪਰਿਵਾਰ ਦੀ ਜ਼ਿੰਦਗੀ ਸੰਭਾਲਣ ਲਈ ਤਿਆਰ ਹੋ ਰਹੇ ਹਨ।

Vinkmag ad
Share Our Daily Posts

News Desk

Read Previous

ਜਲੰਧਰ ਤੋਂ ਵੱਡੀ ਖ਼ਬਰ ਨਸ਼ਿਆਂ ਦੇ ਵਿਰੁੱਧ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ – ਇੱਕ ਕਿਲੋ 01 ਗ੍ਰਾਮ ਹੈਰੋਇਨ ਸਮੇਤ ਵਿਦੇਸ਼ ਜਾਣ ਵਾਲਾ ਮੁਲਜ਼ਮ ਕਾਬੂ

Read Next

ਉੱਤਰੀ ਰੇਲਵੇ ਵਜ਼ਨ ਉਠਾਉਣ ਚੈਂਪੀਅਨਸ਼ਿਪ 2025-26 ਜਗਾਧਰੀ ਵਿਖੇ ਸਮਾਪਤ, ਫਿਰੋਜ਼ਪੁਰ ਡਿਵੀਜ਼ਨ ਚੈਂਪੀਅਨ ਬਣਿਆ