Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਉੱਤਰੀ ਰੇਲਵੇ ਵਜ਼ਨ ਉਠਾਉਣ ਚੈਂਪੀਅਨਸ਼ਿਪ 2025-26 ਜਗਾਧਰੀ ਵਿਖੇ ਸਮਾਪਤ, ਫਿਰੋਜ਼ਪੁਰ ਡਿਵੀਜ਼ਨ ਚੈਂਪੀਅਨ ਬਣਿਆ

ਜਲੰਧਰ (ਕੰਵਲਜੀਤ ਸਿੰਘ ਮੱਕੜ) – ਜਗਾਧਰੀ ਵਿੱਚ ਆਯੋਜਿਤ ਕੀਤੀ ਗਈ ਉੱਤਰੀ ਰੇਲਵੇ ਵਜ਼ਨ ਉਠਾਉਣ ਚੈਂਪੀਅਨਸ਼ਿਪ 2025-26 ਦਾ ਅੱਜ ਵਿਧੀਵਤ ਸਮਾਪਨ ਹੋ ਗਿਆ। ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਡਿਵੀਜ਼ਨਾਂ ਦੀਆਂ ਟੀਮਾਂ ਨੇ ਸ਼ਿਰਕਤ ਕੀਤੀ ਅਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ।

ਇਸ ਵਾਰ ਫਿਰੋਜ਼ਪੁਰ ਡਿਵੀਜ਼ਨ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਖਿਤਾਬ ਆਪਣੇ ਨਾਮ ਕੀਤਾ। ਟੀਮ ਨੇ ਕੁੱਲ 3 ਸੋਨੇ ਦੇ ਤਮਗੇ (Gold Medals), 2 ਚਾਂਦੀ ਦੇ ਤਮਗੇ (Silver Medals) ਅਤੇ 3 ਕਾਂਸੇ ਦੇ ਤਮਗੇ (Bronze Medals) ਹਾਸਲ ਕਰਕੇ ਸਭ ਤੋਂ ਉੱਚਾ ਸਥਾਨ ਪ੍ਰਾਪਤ ਕੀਤਾ।

ਫਿਰੋਜ਼ਪੁਰ ਡਿਵੀਜ਼ਨ ਦੇ ਖਿਡਾਰੀ

1. ਜੋਗਾ ਸਿੰਘ 2. ਗੁਰਦੀਪ ਸਿੰਘ 3.ਗੁਰਕਰਨ ਸਿੰਘ 4. ਅਮਜੀਤ ਗੁਰੂ 5.ਵਿਵੇਕ ਨੱਡਾ 6. ਗੁਰਸੇਵਕ ਸਿੰਘ 7.ਰਾਜਵੀਰ ਸਿੰਘ 8. ਤੇਜਪਾਲ ਸੰਧੂ

ਟੀਮ ਦੀ ਰਹਿਨੁਮਾਈ ਕਰਨ ਵਾਲੇ ਕੋਚ:
ਅਮਰਜੀਤ ਸਿੰਘ ਸੰਧੂ (Coach)
ਸੁਖਵਿੰਦਰ ਸਿੰਘ ਦਾਰਾ (Assistant Coach)
ਦੋਵੇਂ ਕੋਚ ਰੇਲਵੇ ਚੈਕਿੰਗ ਸਟਾਫ ਵਿੱਚ ਮੁੱਖ ਟਿਕਟ ਇੰਸਪੈਕਟਰ ਦੇ ਅਹੁਦੇ ‘ਤੇ ਤਾਇਨਾਤ ਹਨ ਅਤੇ ਨਾਲ ਹੀ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਤਜਰਬੇ ਅਤੇ ਸਹੀ ਰਹਿਨੁਮਾਈ ਦਾ ਹੀ ਨਤੀਜਾ ਸੀ ਕਿ ਟੀਮ ਨੇ ਇਸ ਵਾਰ ਵਧੀਆ ਪ੍ਰਦਰਸ਼ਨ ਕਰਦੇ ਹੋਏ ਚੈਂਪੀਅਨਸ਼ਿਪ ਜਿਤੀ। ਫਿਰੋਜ਼ਪੁਰ ਡਿਵੀਜ਼ਨ ਦੇ 203 ਪੁਆਇੰਟ, ਜਗਾਧਰੀ ਵਰਕਸ਼ਾਪ ਦੇ 196 ਪੁਆਇੰਟ ਅਤੇ ਅੰਬਾਲਾ ਡਿਵੀਜ਼ਨ ਦੇ 187 ਪੁਆਇੰਟ ਸਨ
ਸਮਾਪਨ ਸਮਾਰੋਹ ਦੌਰਾਨ ਜੇਤੂ ਖਿਡਾਰੀਆਂ ਨੂੰ ਮਾਨ-ਸਨਮਾਨ ਨਾਲ ਨਵਾਜ਼ਿਆ ਗਿਆ। ਰੇਲਵੇ ਅਧਿਕਾਰੀਆਂ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਫਿਰੋਜ਼ਪੁਰ ਡਿਵੀਜ਼ਨ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਪਣੀ ਮਹਿਨਤ, ਅਨੁਸ਼ਾਸਨ ਅਤੇ ਜਜ਼ਬੇ ਨਾਲ ਰੇਲਵੇ ਦਾ ਮਾਣ ਵਧਾਇਆ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਤੇ ਸਮਾਜਿਕ ਸੰਸਥਾਵਾਂ ਵੱਲੋਂ ਹੜ ਪੀੜਤ ਪਰਿਵਾਰਾਂ ਨੂੰ ਵੱਡੀ ਸਹਾਇਤਾ

Read Next

ਅਰਬਨ ਐਸਟੇਟ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ, ਸੀ-7 ਫਾਟਕ ਖੁੱਲ੍ਹਣ ਦੀ ਤਿਆਰੀ