Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਬਾੜ ਪੀੜਤਾਂ ਦੇ ਨਾਲ ਰਾਧਾ ਸਵਾਮੀ ਡੇਰਾ ਬਿਆਸ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤਾ ਸ਼ਾਹਕੋਟ ਦਾ ਦੌਰਾ”

ਜਲੰਧਰ (ਕੰਵਲਜੀਤ ਸਿੰਘ ਮੱਕੜ) – ਪੰਜਾਬ ਵਿੱਚ ਆਈ ਬਾੜ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਰਾਧਾ ਸਵਾਮੀ ਡੇਰਾ ਬਿਆਸ ਵੱਲੋਂ ਲਗਾਤਾਰ ਰਾਹਤ ਕਾਰਜ ਚੱਲ ਰਹੇ ਹਨ। ਇਸ ਸਬੰਧੀ ਅੱਜ ਡੇਰਾ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਜਲੰਧਰ ਦੇ ਰਹਿਮਤਪੁਰ ਸਥਿਤ ਸਤਸੰਗ ਭਵਨ-3 ਵਿੱਚ ਪਹੁੰਚੇ। ਇੱਥੇ ਉਹਨਾਂ ਨੇ ਬਾਢ਼ ਪੀੜਤਾਂ ਲਈ ਤਿਆਰ ਕੀਤੀ ਜਾ ਰਹੀ ਵੱਡੀ ਮਾਤਰਾ ਵਿੱਚ ਰਾਹਤ ਸਮੱਗਰੀ ਦਾ ਖੁਦ ਜਾਇਜ਼ਾ ਲਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਬਾਬਾ ਜੀ ਦੇ ਦਰਸ਼ਨ ਕੀਤੇ।

ਡੇਰਾ ਸੇਵਾਦਾਰਾਂ ਵੱਲੋਂ ਟ੍ਰੈਫਿਕ ਅਤੇ ਅੰਦਰੂਨੀ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੰਭਾਲੀ ਗਈ ਜਦਕਿ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਅਤੇ ਯਾਤਰਾ ਪ੍ਰਬੰਧ ਲਈ ਕੜੇ ਇੰਤਜ਼ਾਮ ਕੀਤੇ ਸਨ। ਸਵੇਰੇ 5 ਵਜੇ ਤੋਂ ਹੀ ਸੰਗਤ ਵੱਡੀ ਗਿਣਤੀ ਵਿੱਚ ਸਤਸੰਗ ਭਵਨ ਪਹੁੰਚਣੀ ਸ਼ੁਰੂ ਹੋ ਗਈ ਸੀ। ਸੇਵਾਦਾਰਾਂ ਨੇ ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਸੜਕਾਂ ‘ਤੇ ਡਿਊਟੀ ਸੰਭਾਲੀ ਤੇ ਅੰਦਰ ਦਰਸ਼ਨ ਲਈ ਸਾਰੀਆਂ ਵਿਵਸਥਾਵਾਂ ਕੀਤੀਆਂ।

ਜਲੰਧਰ ਵਿੱਚ ਦਰਸ਼ਨ ਦੇਣ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ਾਹਕੋਟ ਦੇ ਬਾਢ਼ ਪ੍ਰਭਾਵਿਤ ਖੇਤਰਾਂ ਵੱਲ ਰਵਾਨਾ ਹੋਏ। ਉਹਨਾਂ ਨੇ ਸੰਗਤ ਅਤੇ ਸਥਾਨਕ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਹਾਲਾਤ ਦਾ ਖੁਦ ਜਾਇਜ਼ਾ ਲੈਣ ਤੋਂ ਬਾਅਦ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰਤ ਅਨੁਸਾਰ ਸਹਾਇਤਾ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਉਹਨਾਂ ਨੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਪ੍ਰਸ਼ਾਸਨ ਵੱਲੋਂ ਆ ਰਹੀਆਂ ਮੰਗਾਂ ‘ਤੇ ਵਿਚਾਰ ਕੀਤਾ।

ਬਾਬਾ ਜੀ ਨੇ ਸਾਫ਼ ਕੀਤਾ ਕਿ ਜਿਹੜੀਆਂ ਵੀ ਵਸਤਾਂ ਦੀ ਹੋਰ ਲੋੜ ਪਏਗੀ ਉਹਨਾਂ ਦੀ ਪੂਰਤੀ ਡੇਰੇ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੀ ਮੌਜੂਦਗੀ ਨਾਲ ਸੰਗਤ ਅਤੇ ਪ੍ਰਭਾਵਿਤ ਲੋਕਾਂ ਵਿੱਚ ਵਿਸ਼ਵਾਸ ਤੇ ਹੌਸਲਾ ਵਧਿਆ ਹੈ।

Vinkmag ad
Share Our Daily Posts

News Desk

Read Previous

ਅਰਬਨ ਐਸਟੇਟ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ, ਸੀ-7 ਫਾਟਕ ਖੁੱਲ੍ਹਣ ਦੀ ਤਿਆਰੀ

Read Next

ਜਗਤਾਰ ਸਿੰਘ ਹਵਾਰਾ ਭੋਗਪੁਰ ਕੇਸ ‘ਚ ਜਲੰਧਰ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 9 ਅਕਤੂਬਰ ਨੂੰ