Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 30, 2026

ਜਗਤਾਰ ਸਿੰਘ ਹਵਾਰਾ ਭੋਗਪੁਰ ਕੇਸ ‘ਚ ਜਲੰਧਰ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 9 ਅਕਤੂਬਰ ਨੂੰ

ਜਲੰਧਰ: ਕੰਵਲਜੀਤ ਸਿੰਘ ਮੱਕੜ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਅੱਜ ਭੋਗਪੁਰ ਮਾਮਲੇ ਸਬੰਧੀ ਜਾਲੰਧਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਉਸਨੂੰ ਕੜੀ ਸੁਰੱਖਿਆ ਦੇ ਪ੍ਰਬੰਧਾਂ ਹੇਠ ਵਾਪਸ ਲਿਜਾਇਆ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰ ਹੋਵੇਗੀ।

ਹਵਾਰਾ ਦੇ ਵਕੀਲ ਕੇ.ਐਸ. ਹੁੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2009 ਵਿੱਚ ਜਾਲੰਧਰ ਦੇਹਾਤ ਦੇ ਭੋਗਪੁਰ ਥਾਣੇ ਵਿੱਚ ਪ੍ਰੋਵੀਜ਼ਨ ਆਫ ਟੇਰਰਿਸਟ ਐਂਡ ਡਿਸਰਪਟਿਵ ਐਕਟਿਵਿਟੀਜ਼ ਐਕਟ (TADA) ਅਤੇ ਆਰਮਜ਼ ਐਕਟ ਅਧੀਨ ਹਵਾਰਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਸਬੰਧੀ ਅੱਜ ਅਦਾਲਤ ਵੱਲੋਂ ਭਾਰਤੀ ਦੰਡ ਸੰਹਿਤਾ ਦੀ ਧਾਰਾ 313 ਤਹਿਤ ਉਸਦੇ ਬਿਆਨ ਦਰਜ ਕੀਤੇ ਗਏ ਹਨ। ਅਗਲੀ ਪੇਸ਼ੀ ‘ਤੇ ਕੇਸ ਸਬੰਧੀ ਬਹਿਸ ਹੋਵੇਗੀ।

ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਹਵਾਰਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਚੜ੍ਹਦੀ ਕਲਾ ਵਿੱਚ ਹੈ ਅਤੇ ਪੰਜਾਬੀ ਭਾਈਚਾਰੇ ਨੂੰ ਇੱਕਜੁੱਟ ਹੋ ਕੇ ਮੌਜੂਦਾ ਹਾਲਾਤਾਂ ਦਾ ਸਾਹਮਣਾ ਕਰਨ ਦੀ ਅਪੀਲ ਕੀਤੀ। ਉਸਨੇ ਖ਼ਾਸ ਤੌਰ ‘ਤੇ ਹਾਲੀਆ ਬਾੜ੍ਹ ਪੀੜਤਾਂ ਬਾਰੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਆਪਣੀ ਤਾਕਤ ਤੇ ਭਰੋਸਾ ਕਰਨਾ ਚਾਹੀਦਾ ਹੈ ਅਤੇ ਦਿੱਲੀ ਦੇ ਅੱਗੇ ਹੱਥ ਨਹੀਂ ਫੈਲਾਉਣੇ ਚਾਹੀਦੇ।

ਇਸ ਮੌਕੇ ਉਸਦੇ ਸਾਥੀਆਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹਾਲ ਹੀ ਦੇ ਪੰਜਾਬ ਦੌਰੇ ਅਤੇ 1600 ਕਰੋੜ ਰੁਪਏ ਦੀ ਸਹਾਇਤਾ ਦਾ ਵੀ ਜ਼ਿਕਰ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਰਕਮ ਕੁਝ ਹੱਦ ਤੱਕ ਰਾਹਤ ਤਾਂ ਦੇ ਸਕਦੀ ਹੈ ਪਰ ਪੰਜਾਬ ਦੇ ਸਮੂਹਿਕ ਹਾਲਾਤਾਂ ਵਿੱਚ ਵੱਡਾ ਬਦਲਾਅ ਨਹੀਂ ਲਿਆ ਸਕਦੀ।

ਇਹ ਕੇਸ ਹੁਣ 9 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਹੋਰ ਗੰਭੀਰਤਾ ਨਾਲ ਚਰਚਾ ਵਿਚ ਆਵੇਗਾ, ਜਦੋਂ ਅਦਾਲਤ ਵਿੱਚ ਦੋਵਾਂ ਪੱਖਾਂ ਵੱਲੋਂ ਬਹਿਸ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਬਾੜ ਪੀੜਤਾਂ ਦੇ ਨਾਲ ਰਾਧਾ ਸਵਾਮੀ ਡੇਰਾ ਬਿਆਸ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤਾ ਸ਼ਾਹਕੋਟ ਦਾ ਦੌਰਾ”

Read Next

ਭਾਰਤ ਨਾਲੋਂ ਸਸਤਾ ਕਿਹੜੇ ਦੇਸ਼ਾਂ ”ਚ ਮਿਲ ਸਕਦਾ ਹੈ iPhone 17, ਵੇਖੋ ਪੂਰੀ ਸੂਚੀ