Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਮਕਸੂਦਾਂ ਫਲਾਈਓਵਰ ‘ਤੇ ਭਿਆਨਕ ਸੜਕ ਹਾਦਸਾ, ਵਿਦਿਆਰਥੀ ਦੀ ਮੌਤ – 2 ਜਖ਼ਮੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਥਾਣਾ-1 ਦੇ ਅਧੀਨ ਆਉਂਦੇ ਮਕਸੂਦਾਂ ਫਲਾਈਓਵਰ ‘ਤੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ, ਤਿੰਨੋਂ ਵਿਦਿਆਰਥੀ ਐਕਟਿਵਾ (ਪੀਬੀ 08 ਐੱਫਪੀ 5785) ‘ਤੇ ਸਵਾਰ ਹੋ ਕੇ ਫਲਾਈਓਵਰ ਰਾਹੀਂ ਜਾ ਰਹੇ ਸਨ। ਇਸ ਦੌਰਾਨ, ਜਦੋਂ ਉਨ੍ਹਾਂ ਨੇ ਅੱਗੇ ਚੱਲ ਰਹੀ ਕ੍ਰੇਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਾਹਮਣੇ ਤੋਂ ਆ ਰਹੀ ਕਾਰ ਕਾਰਨ ਐਕਟਿਵਾ ਦਾ ਸੰਤੁਲਨ ਬਿਗੜ ਗਿਆ ਅਤੇ ਹਾਦਸਾ ਵਾਪਰ ਗਿਆ।

ਇਸ ਹਾਦਸੇ ਵਿੱਚ ਮੇਹਰ ਚੰਦ ਪੋਲਿਟੈਕਨਿਕ ਕਾਲਜ ਦੇ ਪਹਿਲੇ ਸਾਲ ਦੇ ਵਿਦਿਆਰਥੀ ਬਿੱਟੂ ਕੁਮਾਰ (21) ਪੁੱਤਰ ਰਣਜੀਤ ਭਾਰਤੀ, ਨਿਵਾਸੀ ਸਮਸਤੀਪੁਰ, ਬਿਹਾਰ ਹਾਲ ਨਿਵਾਸੀ ਫੋਕਲ ਪਾਇੰਟ ਦੀ ਮੌਤ ਹੋ ਗਈ। ਜਖ਼ਮੀਆਂ ਦੀ ਪਛਾਣ ਸੁਮਿਤ ਕੁਮਾਰ ਪੁੱਤਰ ਰਾਮ ਨਿਵਾਸੀ ਗਦਈਪੁਰ ਅਤੇ ਅਖਿਲ ਕੁਮਾਰ ਨਿਵਾਸੀ ਬਚਿੰਤ ਨਗਰ ਵਜੋਂ ਹੋਈ ਹੈ। ਤਿੰਨੋਂ ਵਿਦਿਆਰਥੀ ਕਾਲਜ ਵਿੱਚ ਕੰਪਿਊਟਰ ਇੰਜੀਨੀਅਰਿੰਗ ਦਾ ਕੋਰਸ ਕਰ ਰਹੇ ਸਨ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ASI ਅਮਰਜੀਤ ਸਿੰਘ ਨੇ ਦੱਸਿਆ ਕਿ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਖੁਦ ਵੀ ਫਲਾਈਓਵਰ ਤੋਂ ਹੇਠਾਂ ਉਤਰ ਰਹੇ ਸਨ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੇ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਹਾਦਸਾ ਫਲਾਈਓਵਰ ‘ਤੇ ਤੇਜ਼ ਰਫ਼ਤਾਰ ਅਤੇ ਅਣਸੰਭਲ ਚਲਾਣ ਨਾਲ ਜੁੜੇ ਖ਼ਤਰਿਆਂ ਦੀ ਇਕ ਵਾਰ ਫਿਰ ਯਾਦ ਦਿਵਾਉਂਦਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਲੁਟੇਰਿਆਂ ਦਾ ਕਹਿਰ, ਕਾਰੀਗਰ ‘ਤੇ ਤਲਵਾਰ ਨਾਲ ਕਾਤਿਲਾਨਾ ਹਮਲਾ, ਸਿਰ ‘ਤੇ 25 ਟਾਂਕੇ, ਹੱਥ ਵੀ ਬੁਰੀ ਤਰ੍ਹਾਂ ਜ਼ਖ਼ਮੀ

Read Next

ਕਪੂਰਥਲਾ ਚੌਂਕ ‘ਚ ਦਰਦਨਾਕ ਹਾਦਸਾ, ਸਕੂਲ ਦੀ ਅਧਿਆਪਕਾ ਟਰੱਕ ਹੇਠਾਂ ਆਈ