Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਕਪੂਰਥਲਾ ਚੌਂਕ ‘ਚ ਦਰਦਨਾਕ ਹਾਦਸਾ, ਸਕੂਲ ਦੀ ਅਧਿਆਪਕਾ ਟਰੱਕ ਹੇਠਾਂ ਆਈ

ਜਲੰਧਰ (ਕੰਵਲਜੀਤ ਸਿੰਘ ਮੱਕੜ) – ਕਪੂਰਥਲਾ ਚੌਂਕ ‘ਚ ਸ਼ੁੱਕਰਵਾਰ ਨੂੰ ਟ੍ਰੈਫਿਕ ਦੇ ਪੀਕ ਆਵਰ ਦੌਰਾਨ ਇੱਕ ਵੱਡਾ ਹਾਦਸਾ ਹੋਇਆ। ਨੋ-ਐਂਟਰੀ ‘ਚ ਦਾਖ਼ਲ ਹੋਏ ਟਰੱਕ ਡਰਾਈਵਰ ਨੇ ਕੈਂਬ੍ਰਿਜ ਸਕੂਲ ਦੀ ਬੱਸ ਤੋਂ ਉਤਰ ਰਹੀ ਅਧਿਆਪਕਾ ਨੂੰ ਕੁਚਲ ਦਿੱਤਾ। ਹਾਦਸੇ ‘ਚ ਮਹਿਲਾ ਦਾ ਪੈਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ, ਬੱਸ ਨੰਬਰ ਪੀਬੀ 08 ਈਬੀ 6132 ਤੋਂ ਉਤਰੀ ਅਧਿਆਪਕਾ ਮਮਤਾ ਟੰਡਨ ਟਰੱਕ ਹੇਠਾਂ ਆ ਗਈ ਅਤੇ ਲਗਭਗ 15 ਮਿੰਟ ਤੱਕ ਵਾਹਨ ਹੇਠ ਫਸੀ ਰਹੀ। ਮੌਕੇ ‘ਤੇ ਮੌਜੂਦ ਸੋਸ਼ਲ ਵਰਕਰ ਲੱਕੀ ਸੰਧੂ ਨੇ ਹਿੰਮਤ ਦਿਖਾਉਂਦੇ ਹੋਏ ਜੈਕ ਲਗਾ ਕੇ ਉਨ੍ਹਾਂ ਨੂੰ ਬਾਹਰ ਕੱਢਿਆ।

ਸਾਥੀ ਅਧਿਆਪਕਾ ਨੇ ਦੁਪੱਟੇ ਨਾਲ ਕੀਤਾ ਇਲਾਜ, ਹਸਪਤਾਲ ‘ਚ ਕਰਵਾਇਆ ਦਾਖ਼ਲ

ਇਸ ਸਮੇਂ ਉਨ੍ਹਾਂ ਦੀ ਸਾਥੀ ਅਧਿਆਪਕਾ ਸੋਨੀਆ ਨੇ ਤੁਰੰਤ ਮੌਕੇ ‘ਤੇ ਸੂਝਬੂਝ ਦਿਖਾਈ। ਉਸਨੇ ਮਮਤਾ ਦੇ ਖੂਨ ਵਗਦੇ ਪੈਰ ‘ਤੇ ਆਪਣਾ ਦੁਪੱਟਾ ਬੰਨ੍ਹ ਕੇ ਉਨ੍ਹਾਂ ਨੂੰ ਜੋਸ਼ੀ ਹਸਪਤਾਲ ਲਿਜਾਇਆ। ਡਾਕਟਰਾਂ ਨੇ ਜ਼ਖ਼ਮੀ ਮਹਿਲਾ ਦਾ ਓਪਰੇਸ਼ਨ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਗੰਭੀਰ ਹੈ ਅਤੇ ਡਾਕਟਰਾਂ ਦੇ ਅਨੁਸਾਰ ਅਗਲੇ ਦੋ ਦਿਨਾਂ ‘ਚ ਸਹੀ ਸਥਿਤੀ ਸਾਹਮਣੇ ਆਵੇਗੀ।

ਹਾਦਸੇ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕਰਦਾ ਡਰਾਈਵਰ, ਹੈਰਾਨੀ ਦੀ ਗੱਲ ਇਹ ਰਹੀ ਕਿ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਦੀ ਬਜਾਏ ਟਰੱਕ ਡਰਾਈਵਰ ਗ੍ਰੀਨ ਸਿਗਨਲ ਮਿਲਦੇ ਹੀ ਟਰੱਕ ਲੈ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਹਾਲਾਂਕਿ ਲੱਕੀ ਸੰਧੂ ਅਤੇ ਸੋਨੀਆ ਨੇ ਮੌਜੂਦ ਲੋਕਾਂ ਦੀ ਮਦਦ ਨਾਲ ਡਰਾਈਵਰ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਪੀੜਤ ਪਰਿਵਾਰ ਦੀ ਚਿੰਤਾ ਵਧੀ, ਮਮਤਾ ਟੰਡਨ ਕਪੂਰਥਲਾ ਦੇ ਕਾਂਜਲੀ ਰੋਡ ‘ਤੇ ਸਥਿਤ ਕੈਂਬ੍ਰਿਜ ਸਕੂਲ ‘ਚ ਅਧਿਆਪਕਾ ਹਨ। ਉਹ ਹਰ ਰੋਜ਼ ਸਕੂਲ ਬੱਸ ਤੋਂ ਉਤਰ ਕੇ ਆਟੋ ਰਾਹੀਂ ਮਾਈ ਹੀਰਾਂ ਗੇਟ ਸਥਿਤ ਆਪਣੇ ਘਰ ਜਾਦੀਆਂ ਸਨ। ਉਨ੍ਹਾਂ ਦੇ ਪਤੀ ਸਮੀਰ ਟੰਡਨ ਪ੍ਰਾਈਵੇਟ ਕੰਪਨੀ ‘ਚ ਨੌਕਰੀ ਕਰਦੇ ਹਨ ਅਤੇ ਉਨ੍ਹਾਂ ਦੇ ਦੋ ਬੱਚੇ ਹਨ। ਸਮੀਰ ਟੰਡਨ ਨੇ ਕਿਹਾ ਕਿ ਹਾਦਸੇ ਨੇ ਪਰਿਵਾਰ ਦੀਆਂ ਚਿੰਤਾਵਾਂ ਕਾਫ਼ੀ ਵਧਾ ਦਿੱਤੀਆਂ ਹਨ।

ਟ੍ਰਾਂਸਪੋਰਟਰ ਨੇ ਕੀਤਾ ਇਲਾਜ ਦਾ ਖ਼ਰਚਾ ਝੱਲਣ ਦਾ ਐਲਾਨ, ਇਸ ਵਿਚਕਾਰ, ਹਾਦਸੇ ਦੀ ਖ਼ਬਰ ਮਿਲਦਿਆਂ ਹੀ ਵਿਸ਼ਾਲ ਲਾਜਿਸਟਿਕਸ ਕੰਪਨੀ ਦਾ ਮਾਲਕ ਵੀ ਮੌਕੇ ‘ਤੇ ਪਹੁੰਚਿਆ ਅਤੇ ਉਸਨੇ ਪੀੜਤ ਪਰਿਵਾਰ ਨੂੰ ਯਕੀਨ ਦਵਾਇਆ ਕਿ ਅਧਿਆਪਕਾ ਦੇ ਇਲਾਜ ਦਾ ਸਾਰਾ ਖ਼ਰਚਾ ਕੰਪਨੀ ਝੱਲੇਗੀ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ, ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਜਿਵੇਂ ਹੀ ਮਹਿਲਾ ਹੋਸ਼ ‘ਚ ਆਉਣਗੀਆਂ, ਉਨ੍ਹਾਂ ਦਾ ਬਿਆਨ ਦਰਜ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਮਕਸੂਦਾਂ ਫਲਾਈਓਵਰ ‘ਤੇ ਭਿਆਨਕ ਸੜਕ ਹਾਦਸਾ, ਵਿਦਿਆਰਥੀ ਦੀ ਮੌਤ – 2 ਜਖ਼ਮੀ

Read Next

ਜਲੰਧਰ : ਹਾੜ੍ਹ ਪੀੜਤਾਂ ਲਈ ਕੇਂਦਰ ਤੇ ਰਾਜ ਸਰਕਾਰ ਵੱਲੋਂ ਮਦਦ ਦਾ ਐਲਾਨ