Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਜਲੰਧਰ : ਹਾੜ੍ਹ ਪੀੜਤਾਂ ਲਈ ਕੇਂਦਰ ਤੇ ਰਾਜ ਸਰਕਾਰ ਵੱਲੋਂ ਮਦਦ ਦਾ ਐਲਾਨ

ਜਲੰਧਰ (ਕੰਵਲਜੀਤ ਸਿੰਘ ਮੱਕੜ ) –  ਪੰਜਾਬ ਵਿੱਚ ਆਈ ਕੁਦਰਤੀਂ ਆਫ਼ਤ ਕਾਰਨ ਲੋਕਾਂ ਨੂੰ ਹੋਏ ਵੱਡੇ ਨੁਕਸਾਨ ਨੂੰ ਦੇਖਦਿਆਂ ਕੇਂਦਰ ਤੇ ਰਾਜ ਸਰਕਾਰ ਵੱਲੋਂ ਰਾਹਤ ਦੇਣ ਦੀਆਂ ਘੋਸ਼ਣਾਵਾਂ ਜਾਰੀ ਹਨ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦਾਸਪੁਰ ਅਤੇ ਪਠਾਨਕੋਟ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਸੀ। ਇਸ ਦੌਰਾਨ ਉਨ੍ਹਾਂ ਨੇ ਹਾੜ੍ਹ ਪੀੜਤਾਂ ਦੀ ਮਦਦ ਲਈ 1600 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਸੀ। ਹਾਲਾਂਕਿ ਇਹ ਫੰਡ ਹਾਲੇ ਪੰਜਾਬ ਸਰਕਾਰ ਨੂੰ ਪ੍ਰਾਪਤ ਨਹੀਂ ਹੋਇਆ। ਇਸ ਬਾਰੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨੂੰ ਜਲਦੀ ਹੀ ਰਾਹਤ ਰਾਸ਼ੀ ਜਾਰੀ ਕੀਤੀ ਜਾਵੇਗੀ।

ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਐਲਾਨ ਕੀਤਾ ਹੈ ਕਿ ਬਾੜ੍ਹ ਕਾਰਨ ਕਿਸਾਨਾਂ ਦੀ ਖੇਤੀ ਨੂੰ ਹੋਏ ਨੁਕਸਾਨ ਦੀ ਭਰਪਾਈ ਵਜੋਂ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਸਬੰਧ ਵਿੱਚ ਅੱਜ ਜਾਲੰਧਰ ਪਹੁੰਚੇ ਪੂਰਵ ਸੰਸਦ ਮੈਂਬਰ ਅਤੇ ਮਸ਼ਹੂਰ ਗਾਇਕ ਹੰਸਰਾਜ ਹੰਸ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਵੱਲੋਂ ਹਰੇਕ ਸੰਭਵ ਮਦਦ ਜਾਰੀ ਰਹੇਗੀ। ਹੰਸਰਾਜ ਹੰਸ ਨੇ ਕਿਹਾ ਕਿ ਇਸ ਕੌਦਰਤੀ ਆਫ਼ਤ ਨੇ ਲੋਕਾਂ ਦੇ ਜੀਵਨ ਨੂੰ ਡੂੰਘਾ ਝਟਕਾ ਦਿੱਤਾ ਹੈ, ਪਰ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਪੀੜਤ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ।

ਇਸੇ ਕੜੀ ਵਿੱਚ ਅੱਜ ਭਾਜਪਾ ਵੱਲੋਂ ਵੱਖ-ਵੱਖ ਰਾਜਾਂ ਤੋਂ ਜਾਲੰਧਰ ਰਾਹੀਂ ਬਾੜ੍ਹ ਪੀੜਤਾਂ ਲਈ ਰਾਸ਼ਨ ਤੇ ਹੋਰ ਜ਼ਰੂਰੀ ਸਮਾਨ ਨਾਲ ਭਰੇ ਟਰੱਕ ਭੇਜੇ ਗਏ। ਇਨ੍ਹਾਂ ਟਰੱਕਾਂ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰੀ ਝੰਡੀ ਦੇ ਕੇ ਬਾੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤਾ।

ਲੋਕਾਂ ਵਿੱਚ ਉਮੀਦ ਜਾਗ ਰਹੀ ਹੈ ਕਿ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਇਹ ਯਤਨਾਂ ਨਾਲ ਜਲਦ ਹੀ ਬਾੜ੍ਹ ਪੀੜਤਾਂ ਦੀ ਰਾਹਤ ਤੇ ਪੁਨਰਵਾਸ ਦੀ ਪ੍ਰਕਿਰਿਆ ਤੇਜ਼ੀ ਨਾਲ ਅੱਗੇ ਵਧੇਗੀ।

Vinkmag ad
Share Our Daily Posts

News Desk

Read Previous

ਕਪੂਰਥਲਾ ਚੌਂਕ ‘ਚ ਦਰਦਨਾਕ ਹਾਦਸਾ, ਸਕੂਲ ਦੀ ਅਧਿਆਪਕਾ ਟਰੱਕ ਹੇਠਾਂ ਆਈ

Read Next

ਫਿਲਲੌਰ ਨੇਸ਼ਨਲ ਹਾਈਵੇ ‘ਤੇ ਵੱਡਾ ਹਾਦਸਾ, ਇਨੋਵਾ ਗੱਡੀ ਖੱਡੇ ਕਾਰਨ ਪਲਟੀ, 5 ਜਖ਼ਮੀ